ਜਲੰਧਰ/ਨਵਾਂਸ਼ਹਿਰ (ਵੈੱਬ ਡੈਸਕ)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵਾਂਸ਼ਹਿਰ ਵਿਖੇ 'ਨਸ਼ਾ ਮੁਕਤੀ ਯਾਤਰਾ' ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਨਾਲ ਸਨ। ਇਸ ਦੌਰਾਨ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਸਿੱਧਾ ਸੰਵਾਦ ਵੀ ਕੀਤਾ। ਇਸ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਨਵਾਂਸ਼ਹਿਰ ਦੇ ਪਿੰਡ ਲੰਗੜੋਆ ਤੋਂ ਕੀਤੀ ਗਈ।
ਨਸ਼ਿਆਂ ਪ੍ਰਤੀ ਜਾਗਰੂਕ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਘਰ ਵਿਚ ਕੋਈ ਨਸ਼ਾ ਕਰਦਾ ਹੈ ਤਾਂ ਸਭ ਤੋਂ ਵੱਧ ਪੀੜਤ ਔਰਤ ਹੀ ਹੁੰਦੀ ਹੈ, ਬੇੱਸ਼ਕ ਉਹ ਭਾਵੇਂ ਕੋਈ ਮਾਂ, ਭੈਣ ਜਾਂ ਫਿਰ ਪਤਨੀ ਹੋਵੇ ਕਿਉਂਕਿ ਘਰ ਦਾ ਚੁੱਲ੍ਹਾ ਦਾ ਔਰਤ ਨੇ ਹੀ ਚਲਾਉਣਾ ਹੁੰਦਾ ਹੈ ਅਤੇ ਉਸ ਨੂੰ ਪਤਾ ਹੁੰਦਾ ਹੈ ਕਿ ਨਸ਼ੇ ਨਾਲ ਘਰ ਤਬਾਹ ਹੋ ਜਾਵੇਗਾ।
ਉਥੇ ਹੀ ਪੰਜਾਬ ਦੇ ਸਕੂਲਾਂ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਪੰਜਾਬ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੇ ਹਾਂ। ਹੁਣ ਤਾਂ ਸਰਕਾਰੀ ਸਕੂਲਾਂ ਵਿਚ ਵੀ ਦਾਖ਼ਲੇ ਮਿਲਣੇ ਔਖੇ ਹੋ ਗਏ ਹਨ। ਇਸ ਮੌਕੇ ਭਗਵੰਤ ਮਾਨ ਨੇ ਨਵਾਂਸ਼ਹਿਰ ਵਿਚ ਸ਼ਾਨਦਾਰ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਤਾਂਕਿ ਪਿੰਡਾਂ ਦੇ ਬੱਚੇ ਵੀ ਇਥੇ ਆ ਕੇ ਖੇਡ ਸਕਣ।

ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨ ਕਰਨ ਵਾਲਾ ਮਾਮਲਾ, ਸਾਹਮਣੇ ਆਇਆ ਵੱਡਾ ਫਰਾਡ, ਬਿਹਾਰ ਵਾਸੀ ਕਰਦਾ ਰਿਹਾ...
ਨਸ਼ਾ ਮੁਕਤੀ ਯਾਤਰਾ ਸੂਬਾ ਸਰਕਾਰ ਦੇ ਹਰ ਪਿੰਡ, ਹਰ ਵਾਰਡ ਅਤੇ ਹਰ ਮੁਹੱਲੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਦਾ ਪ੍ਰਤੀਕ ਹੈ। ਇਸ ਮੌਕੇ ਭਗਵੰਤ ਮਾਨ ਨੇ ਸਥਾਨਕ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਭਾਈਵਾਲ ਬਣਨ ਦੀ ਅਪੀਲ ਵੀ ਕੀਤੀ। ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਇਹ ਲੜਾਈ ਸਿਰਫ਼ ਸਰਕਾਰ ਦੀ ਨਹੀਂ ਹੈ ਸਗੋਂ ਇਹ ਹਰ ਪੰਜਾਬੀ ਦੀ ਹੈ। ਜਦੋਂ ਤੱਕ ਲੋਕ ਖ਼ੁਦ ਜਾਗਰੂਕ ਨਹੀਂ ਹੁੰਦੇ ਅਤੇ ਨਸ਼ੇ ਦੀ ਦੁਰਵਰਤੋਂ ਵਿਰੁੱਧ ਨਹੀਂ ਖੜ੍ਹੇ ਹੁੰਦੇ, ਇਸ ਜ਼ਹਿਰ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ, ਸੂਬਾ ਸਰਕਾਰ ਨੇ ਇਕ ਵਿਸ਼ੇਸ਼ ਹੈਲਪਲਾਈਨ ਸ਼ੁਰੂ ਕੀਤੀ ਹੈ ਜਿਸ ‘ਤੇ ਨਾਗਰਿਕ ਨਸ਼ਾ ਤਸਕਰੀ ਬਾਰੇ ਗੁਪਤ ਜਾਣਕਾਰੀ ਦੇ ਸਕਦੇ ਹਨ। ਇਸ ਦੇ ਨਾਲ ਹੀ ਨਸ਼ਾ ਛੱਡਣ ਦੇ ਚਾਹਵਾਨਾਂ ਲਈ ਸੂਬੇ ਭਰ ਵਿੱਚ ਇਲਾਜ ਅਤੇ ਪੁਨਰਵਾਸ ਕੇਂਦਰਾਂ ਦੀ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਕੇਜਰੀਵਾਲ ਦਾ ਵੱਡਾ ਐਲਾਨ, ਸਾਡਾ ਕੋਈ ਮੰਤਰੀ ਨਸ਼ੇ ਨਹੀਂ ਕਰਦਾ (ਵੀਡੀਓ)
NEXT STORY