ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪ੍ਰਚਾਰ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਲੋਕ ਸਭਾ ਚੋਣਾਂ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਆਗਾਜ਼ ਕਰਦੇ ਹੋਏ ਸੀ.ਐੱਮ. ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕੇਂਦਰ ਦਿੱਲੀ ਦੇ ਲੋਕਾਂ ਨਾਲ ਅਨਿਆਂ ਕਰ ਰਹੀ ਹੈ। ਇਨ੍ਹਾਂ ਨੇ ਜਲ ਬੋਰਡ ਨੂੰ ਬਰਬਾਦ ਕੀਤਾ ਹੈ। ਕੇਜੀਰਵਾਲ ਤੁਹਾਡੀ ਲੜਾਈ ਇਕੱਲੇ ਲੜ ਰਹੇ ਹਨ। ਦਿੱਲੀ ਸਰਕਾਰ ਦੀ ਹਰ ਯੋਜਨਾ ਰੋਕੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਹੱਥ ਮਜ਼ਬੂਤ ਕਰੋ।
ਮਾਨ ਨੇ ਕਿਹਾ ਕਿ 'ਆਪ' ਨੇਤਾਵਾਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ 'ਚ ਅਸੀਂ 13 ਸੀਟਾਂ ਜਿੱਤੇਗੀ ਅਤੇ ਲੋਕ ਸਭਾ 'ਚ 30 ਸੀਟਾਂ ਜਿੱਤੇਗੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੇ ਹੱਥ ਮਜ਼ਬੂਤ ਕਰੋ। ਇਸ ਦੌਰਾਨ ਲੋਕ ਸਭਾ ਚੋਣਾਂ ਲਈ 'ਆਪ' ਦਾ ਨਾਅਰਾ ਹੈ- ਸੰਸਦ 'ਚ ਕੇਜਰੀਵਾਲ, ਦਿੱਲੀ ਹੋਰ ਖੁਸ਼ਹਾਲ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ, ਵੱਡੇ ਫ਼ੈਸਲੇ ਲਏ ਜਾਣ ਦੀ ਉਮੀਦ
NEXT STORY