ਲੁਧਿਆਣਾ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਚ ਪਹੁੰਚੇ। ਇਥੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਰੈਲੀ ਕੀਤੀ ਗਈ, ਉਥੇ ਹੀ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪਰਸੋਂ 900 ਨੌਕਰੀਆਂ ਲਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਾਂ। ਅੱਗੇ ਵੀ ਪੰਜਾਬ ਵਿਚ ਨੌਜਵਾਨ ਪੀੜ੍ਹੀ ਨੂੰ ਨੌਕਰੀਆਂ ਮਿਲਣਗੀਆਂ।
ਇਹ ਵੀ ਪੜ੍ਹੋ : ਪੰਜਾਬ ਦੀ ਇਸ ਜੇਲ੍ਹ 'ਚ ਹਵਾਲਾਤੀ ਦੀ ਮੌਤ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ, ਪੁਲਸ 'ਤੇ ਲੱਗੇ ਗੰਭੀਰ ਦੋਸ਼

ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ 'ਤੇ ਤਿੱਖੇ ਨਿਸ਼ਾਨੇ ਸਾਧੇ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣੇ ਤਿੰਨ ਸਾਲ ਹੋ ਗਏ ਹਨ, ਕੋਈ ਘਪਲਾ, ਕੋਈ ਮਾੜਾ ਕੰਮ ਸਰਕਾਰ ਨੇ ਨਹੀਂ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਵਿਚ ਇਕੋ-ਇਕ ਲੀਡਰ ਹੈ, ਜਿਸ ਨੇ ਵੋਟਾਂ ਦੌਰਾਨ ਆ ਕੇ ਕਹਿ ਦਿੱਤਾ ਸੀ ਕਿ ਜੇਕਰ ਮੇਰੇ ਕੰਮ ਚੰਗੇ ਲੱਗਣ ਤਾਂ ਪੰਜਾਬ ਦੇ ਲੋਕ ਵੋਟਾਂ ਪਾਉਣ, ਨਹੀਂ ਤਾਂ ਨਾ ਪਾਉਣ। 'ਝਾੜੂ' ਦਾ ਸਾਡੀ ਪਾਰਟੀ ਦਾ ਚੋਣ ਨਿਸ਼ਾਨ ਹੈ, ਜੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਸਾਰੇ ਦੋਸ਼ ਵਿਚੋਂ ਸਫ਼ਾਈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲੇ ਤਾਂ ਘਪਲੇ ਕਰਕੇ ਜਿੱਤਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ 52 ਹਜ਼ਾਰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜੋਕਿ ਬਿਨਾਂ ਸਿਫ਼ਾਰਿਸ਼ ਦੇ ਦਿੱਤੀਆਂ ਹਨ। ਜਿਸ ਵਿਚ ਕੋਈ ਅਮੀਰੀ-ਗ਼ੀਰੀਬੀ ਨਹੀਂ ਵੇਖੀ ਗਈ ਹੈ। ਸਾਡੀ ਨੀਅਤ ਬਿਲਕੁਲ ਸਾਫ਼ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਭਾਰੀ ਮੀਂਹ ਦਾ Alert ਜਾਰੀ, ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
ਮੁੱਖ ਮੰਤਰੀ ਮਾਨ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪਰਸੋਂ 900 ਨੌਕਰੀਆਂ ਲਈ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਾਂ। ਅੱਗੇ ਵੀ ਪੰਜਾਬ ਵਿਚ ਨੌਜਵਾਨ ਪੀੜ੍ਹੀ ਨੂੰ ਨੌਕਰੀਆਂ ਮਿਲਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸੁਖਬੀਰ ਸਿੰਘ ਬਾਦਲ 'ਤੇ ਵੀ ਸ਼ਬਦੀ ਹਮਲੇ ਕੀਤੇ ਗਏ। ਉਥੇ ਹੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਬੋਲਦੇ ਹੋਏ ਕਿਹਾ ਕਿ ਜਵਾਹਰ ਕੈਂਪਸ ਦੀਆਂ ਸੜਕਾਂ ਦੀ ਮੁਰੰਮਤ ਹੋ ਰਹੀ ਹੈ, ਇਕ ਵੀ ਸੜਕ ਅਜਿਹੀ ਨਹੀਂ ਹੋਵੇਗੀ, ਜੋ ਖ਼ਰਾਬ ਹੋਵੇ। ਇਸ ਦੇ ਨਾਲ ਹੀ ਪਾਣੀ ਦੀਆਂ ਪਾਈਪ ਲਾਈਨਾਂ ਵੀ ਵਿੱਛ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀਆਂ ਵਿਚ ਲੋਕਾਂ ਨੂੰ ਬਿਨਾਂ ਬਿਜਲੀ ਦੇ ਨਹੀਂ ਰਹਿਣਾ ਪਵੇਗਾ, ਹਰ ਪਾਸੇ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਸੰਜੀਵ ਅਰੋੜਾ ਨੇ ਕਿਹਾ ਕਿ ਜਵਾਹਰ ਨਗਰ ਵਾਸੀਆਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।
ਇਥੇ ਇਹ ਵੀ ਦੱਸ ਦੇਈਏ ਕਿ ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਲੀਡਰ ਗੁਪਤ ਮੀਟਿੰਗਾਂ ਕਰਕੇ ਚੋਣਾਂ ਸਬੰਧੀ ਰਣਨੀਤੀ ਉਲੀਕ ਰਹੇ ਹਨ। ਉੱਥੇ ਹੀ ਅੱਜ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੱਛਮੀ ਹਲਕੇ ਦੀ ਚੋਣ ਸਬੰਧੀ ਗੁਪਤ ਮੀਟਿੰਗ ਕਰਨਗੇ। ਇਸ ਮੀਟਿੰਗ 'ਚ ਜਿੱਥੇ ਪਾਰਟੀ ਲੀਡਰਾਂ ਵੱਲੋਂ ਫੀਡਬੈਕ ਲਈ ਜਾਵੇਗੀ ਤਾਂ ਉੱਥੇ ਹੀ ਜ਼ਿਮਨੀ ਚੋਣ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: Youtuber ਦੇ ਘਰ 'ਤੇ ਗ੍ਰਨੇਡ ਨਾਲ ਹਮਲਾ, ਕੰਬਿਆ ਇਹ ਇਲਾਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਪਟਿਆਲਾ ਪੁਲਸ ਦੇ 12 ਮੁਲਾਜ਼ਮ ਮੁਅੱਤਲ
NEXT STORY