ਨਾਭਾ (ਵੈੱਬ ਡੈਸਕ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਟਿਆਲਾ 'ਚ ਨਾਭਾ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ , ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ, ਡੀ. ਸੀ. ਸਾਕਸ਼ੀ ਸਾਹਣੀ ਅਤੇ ਜੇਲ੍ਹ ਪ੍ਰਸ਼ਾਸਨ ਦੇ ਉੱਚ-ਅਧਿਕਾਰੀ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹ ਦੇ ਪੂਰੇ ਇਲਾਕਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਅਪੀਲ ਕੀਤੀ ਕੇ ਜੇਕਰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਜੇਲ੍ਹ ਸੁਪਰਡੈਂਟ ਨੂੰ ਦੱਸਿਆ ਜਾਵੇ। ਸਰਕਾਰ ਵੱਲੋਂ ਉਨ੍ਹਾਂ ਕਮੀਆਂ ਨੂੰ ਪੂਰਾ ਕਰਨ ਦੇ ਸਾਰੇ ਯਤਨ ਕੀਤੇ ਜਾਣਗੇ।
ਇਹ ਵੀ ਪੜ੍ਹੋ- ਬਠਿੰਡਾ 'ਚ ਮੁੜ ਖ਼ੌਫ਼ਨਾਕ ਵਾਰਦਾਤ, 4 ਸਾਲਾ ਬੱਚੇ ਦੀ ਮਾਂ ਨੂੰ ਦਿੱਤੀ ਦਰਦਨਾਕ ਮੌਤ
ਹਵਾਲਾਤੀਆਂ ਨਾਲ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਤੁਸੀਂ ਇੱਥੋਂ ਚੰਗੀਆਂ ਚੀਜ਼ਾਂ ਸਿਖ ਕੇ ਜਾਓ ਤਾਂ ਜੋ ਜੇਲ੍ਹ ਤੋਂ ਬਾਹਰ ਜਾਣ ਤੋਂ ਬਾਅਦ ਸਮਾਜ ਅਤੇ ਪਰਿਵਾਰ 'ਚ ਜਾ ਕੇ ਜ਼ਿੰਦਗੀ ਦਾ ਸਮਾਂ ਨਾ ਖ਼ਰਾਬ ਹੋਵੇ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੇ ਕੈਦੀ ਪੜ੍ਹਾਈ ਵਿੱਚ ਰੁਚੀ ਲੈਣਾ ਚਾਹੁੰਦੇ ਹਨ, ਉਨ੍ਹਾਂ ਲਈ ਜੇਲ੍ਹ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਜਾਣ। ਮਾਨ ਜੇਲ੍ਹ ਵਿੱਚ ਕੈਦੀਆਂ ਲਈ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਜੇਲ੍ਹ ਪ੍ਰਸ਼ਾਸਨ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਤੱਕ ਸਮਾਂ ਹੈ, ਕੈਦੀਆਂ ਨੂੰ ਬਿਹਤਰ ਇਨਸਾਨ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਉਹ ਸਜ਼ਾ ਪੂਰੀ ਕਰਨ ਤੋਂ ਬਾਅਦ ਆਤਮ ਨਿਰਭਰ ਬਣ ਕੇ ਕਾਰੋਬਾਰ ਕਰ ਸਕਣ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਖੋਹ ਲਈਆਂ ਖੁਸ਼ੀਆਂ, 7 ਦਿਨ ਪਹਿਲਾਂ ਵਿਆਹੇ ਮੁੰਡੇ ਅਤੇ ਬਾਪ ਦੀ ਇਕੱਠਿਆਂ ਗਈ ਜਾਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਅਸ਼ੀਰਵਾਦ ਸਕੀਮ ਤਹਿਤ 31736 ਲਾਭਪਾਤਰੀਆਂ ਨੂੰ 16161.31 ਕਰੋੜ ਰੁਪਏ ਦੀ ਵੰਡੀ ਰਾਸ਼ੀ : ਡਾ. ਬਲਜੀਤ ਕੌਰ
NEXT STORY