ਚੀਮਾ ਮੰਡੀ (ਤਰਲੋਚਨ ਗੋਇਲ, ਬੇਦੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਸਰਕਾਰ ਵੱਲੋਂ ਚੀਮਾ ਮੰਡੀ ਵਿਖੇ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ। ਤਕਰੀਬਨ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਚੁੱਕੇ ਤਹਿਸੀਲ ਕੰਪਲੈਕਸ ਵਿਖੇ ਪੰਹੁਚੇ ਮੁੱਖ ਮੰਤਰੀ ਵਲੋਂ ਤਸੱਲੀ ਪ੍ਰਗਟ ਕੀਤੀ ਗਈ। ਇਸ ਤੋਂ ਉਪਰੰਤ ਉਨ੍ਹਾਂ ਕਰੋੜਾਂ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਰਹੇ ਰੂਰਲ ਹਸਪਤਾਲ ਦੀ ਬਿਲਡਿੰਗ ਦਾ ਜਾਇਜ਼ਾ ਲਿਆ ਅਤੇ ਇਸ ਦੇ ਚੱਲ ਰਹੇ ਕੰਮ ਬਾਰੇ ਹਸਪਤਾਲ ਵਿਖੇ ਡਿਊਟੀ 'ਤੇ ਹਾਜ਼ਰ ਡਾ. ਨਿਹਾਰਿਕਾ ਗੋਇਲ ਨਾਲ ਗਲਬਾਤ ਕੀਤੀ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਦੇ ਡਿਊਟੀ Time ਨੂੰ ਲੈ ਕੇ ਅਹਿਮ ਖ਼ਬਰ! ਨਹੀਂ ਮਿਲਦੀ ਕੋਈ ਛੁੱਟੀ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚੀਮਾ ਮੰਡੀ ਜੋ ਕਿ ਸੰਤ ਬਾਬਾ ਅਤਰ ਸਿੰਘ ਜੀ ਦੀ ਜਨਮ ਭੂਮੀ ਹੈ, ਜਿੱਥੇ ਹਰ ਸਾਲ ਉਨ੍ਹਾਂ ਦੀ ਯਾਦ ਵਿੱਚ 15, 16, 17 ਮਾਰਚ ਨੂੰ ਬਹੁਤ ਭਾਰੀ ਮੇਲਾ ਭਰਦਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸ ਸਬੰਧੀ ਵੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਮੇਰਾ ਆਪਣਾ ਇਲਾਕਾ ਹੈ ਅਤੇ ਮੇਰਾ ਆਪਣਾ ਪਿੰਡ ਇੱਥੋਂ ਮਸਾਂ 3 ਕਿਲੋਮੀਟਰ 'ਤੇ ਹਨ। ਉਨ੍ਹਾਂ ਕਿਹਾ ਕਿ ਇੱਥੇ ਹਸਪਤਾਲ ਦੀ ਬਹੁਤ ਵੱਡੀ ਕਮੀ ਸੀ, ਜਦੋਂ ਹੁਣ 30 ਬੈੱਡਾਂ ਦਾ ਹਸਪਤਾਲ ਤਿਆਰ ਹੋ ਰਿਹਾ ਹੈ, ਜਿਸ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਬਹੁਤ ਵੱਡਾ ਫ਼ਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ 125 ਪਿੰਡਾਂ ਦੇ ਲੋਕਾਂ ਲਈ ਖ਼ੁਸ਼ਖ਼ਬਰੀ! ਲਿਆ ਗਿਆ ਅਹਿਮ ਫ਼ੈਸਲਾ
ਉਨ੍ਹਾਂ ਕਿਹਾ ਕਿ ਪਹਿਲਾਂ ਇਹ ਹਸਪਤਾਲ ਸਿਰਫ ਰੈਫ਼ਰ ਸੈਂਟਰ ਹੀ ਬਣ ਕੇ ਰਹਿ ਗਿਆ ਸੀ। ਹੁਣ ਇਸ ਦੇ ਬਣਨ ਨਾਲ ਮਰੀਜ਼ਾਂ ਦਾ ਇਲਾਜ ਹੋਵੇਗਾ, ਪੂਰੀਆਂ ਮਸ਼ੀਨਾਂ ਦੇਵਾਂਗੇ ਅਤੇ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਹਸਪਤਾਲ 30 ਜੂਨ ਤੱਕ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਚੀਮਾ ਮੰਡੀ ਵਿਖੇ ਸਬ ਤਹਿਸੀਲ ਕੰਪਲੈਕਸ ਬਣਨ ਨਾਲ ਇਲਾਕੇ ਦੇ 15-20 ਪਿੰਡਾਂ ਨੂੰ ਫ਼ਾਇਦਾ ਹੋਇਆ ਹੈ, ਕਿਉਂਕਿ ਇੱਥੇ ਲੋਕਾਂ ਨੂੰ 3-4 ਸਹੂਲਤਾਂ ਲੈਣ ਲਈ ਜਗ੍ਹਾ-ਜਗ੍ਹਾ ਜਾਣਾ ਪੈਂਦਾ ਸੀ ਅਤੇ ਹੁਣ ਇਹ ਸਹੂਲਤਾਂ ਇੱਕੋ ਛੱਤ ਥੱਲੇ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ, ਸੀਨੀਅਰ ਆਪ ਆਗੂ ਕੁਲਦੀਪ ਸਿੰਘ ਸਿੱਧੂ, ਨਗਰ ਪੰਚਾਇਤ ਚੀਮਾ ਦੇ ਪ੍ਰਧਾਨ ਬੀਰਬਲ ਸਿੰਘ ਚੀਮਾ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਲਖਵਿੰਦਰ ਲੱਖੀ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ ਚਹਿਲ ਆਦਿ ਮੌਜੂਦ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
NEXT STORY