ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਮੁੱਖ ਮੰਤਰੀ ਦਾ ਵਿਆਹ ਡਾ. ਗੁਰਪ੍ਰੀਤ ਕੌਰ ਨਾਲ ਚੰਡੀਗੜ੍ਹ 'ਚ ਹੋਵੇਗਾ। ਇਸ ਦੇ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ-8 ਵਿਖੇ ਸਥਿਤ ਗੁਰਦੁਆਰਾ ਸਾਹਿਬ 'ਚ ਭਗਵੰਤ ਮਾਨ ਲਾਵਾਂ ਲੈ ਸਕਦੇ ਹਨ। ਇਸ ਦੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਭਾਰੀ ਮੀਂਹ ਨੇ 'ਚੰਡੀਗੜ੍ਹ-ਮੋਹਾਲੀ' ਕੀਤਾ ਪਾਣੀਓਂ-ਪਾਣੀ, ਤਸਵੀਰਾਂ 'ਚ ਦੇਖੋ ਕਿਹੋ ਜਿਹੇ ਰਹੇ ਹਾਲਾਤ
ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਅੰਦਰ ਵੀ ਟੈਂਟ ਲਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਦਾ ਵਿਆਹ ਬਹੁਤ ਸਾਦੇ ਤਰੀਕੇ ਨਾਲ ਹੋਵੇਗਾ ਅਤੇ ਵਿਆਹ 'ਚ ਸਿਰਫ ਖ਼ਾਸ ਮਹਿਮਾਨਾਂ ਨੂੰ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ CM ਭਗਵੰਤ ਮਾਨ ਨੇ 'ਪਟਵਾਰੀਆਂ' ਦੀ ਭਰਤੀ ਨੂੰ ਲੈ ਕੇ ਕੀਤਾ ਨਵਾਂ ਐਲਾਨ
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਕੌਮੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਆਪਣੇ ਪਰਿਵਾਰ ਸਮੇਤ ਮੁੱਖ ਮੰਤਰੀ ਮਾਨ ਨੂੰ ਆਸ਼ੀਰਵਾਦ ਦੇਣਗੇ ਪੁੱਜਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਇਸ ਤੋਂ ਇਲਾਵਾ ਨੇੜਲੇ ਰਿਸ਼ਤੇਦਾਰ ਵੀ ਵਿਆਹ 'ਚ ਮੌਜੂਦ ਰਹਿਣਗੇ। ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਇਕ ਨਿੱਜੀ ਹੋਟਲ 'ਚ ਰਿਸੈਪਸ਼ਨ ਪਾਰਟੀ ਵੀ ਰੱਖੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
10ਵੀਂ ਦਾ ਨਤੀਜਾ: ਮੁਹੰਮਦ ਆਰਿਫ਼ ਕਪੂਰਥਲਾ ਜ਼ਿਲ੍ਹੇ ’ਚੋਂ ਪਹਿਲੇ ਤੇ ਪ੍ਰਭਜੋਤ ਕੌਰ ਦੂਜੇ ਸਥਾਨ ’ਤੇ ਰਹੀ
NEXT STORY