ਜਲੰਧਰ/ਨਵੀਂ ਦਿੱਲੀ (ਕਮਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਖੇ ਉਨ੍ਹਾਂ ਦੀ ਰਿਹਾਇਸ਼ ਵਿਚ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਅਜਨਾਲਾ ਹਿੰਸਾ ਸਮੇਤ ਪੰਜਾਬ ਦੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਦੌਰਾਨ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਨਸ਼ਾ ਤਸਕਰੀ 'ਤੇ ਵੀ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਵੱਲੋਂ ਅਮਿਤ ਸ਼ਾਹ ਨਾਲ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤਕਰਨ ਲਈ ਕੇਂਦਰੀ ਅਤੇ ਰਾਜ ਏਜੰਸੀਆਂ ਵਿਚਕਾਰ ਤਾਲਮੇਲ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਹਨ।
ਇਹ ਵੀ ਪੜ੍ਹੋ : ਰੂਪਨਗਰ ਪ੍ਰਸ਼ਾਸਨ ਦਾ ਨਿਵੇਕਲਾ ਉਪਰਾਲਾ, ਹੋਲਾ-ਮਹੱਲਾ ਦੌਰਾਨ ਨਵਜੰਮੇ ਬੱਚਿਆਂ ਤੇ ਮਾਵਾਂ ਨੂੰ ਮਿਲੇਗੀ ਇਹ ਵਿਸ਼ੇਸ਼ ਸਹੂਲਤ
ਪੰਜਾਬ ਅਤੇ ਕੇਂਦਰ ਦੇ ਵਿਚਕਾਰ ਕਾਨੂੰਨ ਵਿਵਸਥਾ ਦੇ ਮਸਲੇ 'ਤੇ ਤਾਲਮੇਲ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ ਹਨ। ਉਥੇ ਹੀ ਪਿਛਲੇ ਦਿਨੀਂ ਫੜੇ ਗਏ ਗੈਂਗਸਟਰਾਂ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਭਗਵੰਤ ਮਾਨ ਵੱਲੋਂ ਰੁਕੇ ਹੋਏ ਪੇਂਡੂ ਵਿਕਾਸ ਦਾ ਮਸਲਾ ਵੀ ਗ੍ਰਹਿ ਮੰਤਰੀ ਦੇ ਸਾਹਮਣੇ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਅੰਤਰਰਾਸ਼ਟਰੀ ਸਰਹੱਦ 'ਤੇ ਕੰਡਿਆਲੀ ਤਾਰ ਦੇ ਪਾਰ ਜ਼ਮੀਨਾਂ 'ਤੇ ਵੀ ਚਰਚਾ ਕੀਤੀ ਗਈ ਹੈ।
ਇਥੇ ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੀ. ਐੱਮ. ਭਗਵੰਤ ਮਾਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਾ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਅਜਨਾਲਾ ਕਾਂਡ ਤੋਂ ਬਾਅਦ ਮੁੱਖ ਮੰਤਰੀ ਦੀ ਗ੍ਰਹਿ ਮੰਤਰੀ ਨਾਲ ਇਹ ਪਹਿਲੀ ਮੁਲਾਕਾਤ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ 1 ਮਾਰਚ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਅਗਲੇ ਹੀ ਦਿਨ ਮੀਟਿੰਗ ਲਈ ਪਹੁੰਚੇ।
ਇਹ ਵੀ ਪੜ੍ਹੋ :ਅੱਜ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਨਾਲ ਹੋਵੇਗੀ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ-ਮਹੱਲਾ ਦੀ ਆਰੰਭਤਾ
28 ਲੱਖ ਖ਼ਰਚ ਵਿਦੇਸ਼ ਭੇਜੀ ਪਤਨੀ, ਜਦੋਂ ਪਤੀ ਪੁੱਜਾ ਕੈਨੇਡਾ ਤਾਂ ਸੱਚ ਜਾਣ ਰਹਿ ਗਿਆ ਹੱਕਾ-ਬੱਕਾ
NEXT STORY