ਲੁਧਿਆਣਾ/ਬਰਨਾਲਾ (ਵਿਵੇਕ ਸਿੰਧਵਾਨੀ, ਰਵੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਵਿਖੇ ਟਰਾਈਡੈਂਟ ਗਰੁੱਪ ਦੇ ਸੰਸਥਾਪਕ, ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨ ਪਦਮ ਸ਼੍ਰੀ ਰਾਜਿੰਦਰ ਗੁਪਤਾ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਨ ਲਈ ਲੁਧਿਆਣਾ ਪਹੁੰਚੇ। ਨਿਵਾਸ ਛੱਡਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰਿਵਾਰ ਨਾਲ ਡੇਢ ਘੰਟਾ ਬਿਤਾਇਆ।
ਇਹ ਖ਼ਬਰ ਵੀ ਪੜ੍ਹੋ - ਬੱਚੇ ਕੋਲੋਂ ਪਿਓ ਦੇ ਗੋਲ਼ੀ ਲੱਗਣ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪੁਲਸ ਨੇ ਬਿਆਨ ਕੀਤਾ ਘਟਨਾ ਦਾ ਸੱਚ (ਵੀਡੀਓ)
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮਾਂ ਦਾ ਵਿਛੋੜਾ ਜੀਵਨ ਦਾ ਸਭ ਤੋਂ ਵੱਡਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਮੈਂ ਰਜਿੰਦਰ ਗੁਪਤਾ ਜੀ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਤਿਕਾਰਯੋਗ ਮਾਤਾ ਮਾਇਆ ਦੇਵੀ ਨੇ ਬਹੁਤ ਹੀ ਸਫਲ ਜੀਵਨ ਬਤੀਤ ਕੀਤਾ। ਉਹ ਆਪਣੇ ਪਿੱਛੇ ਇਕ ਸਫਲ ਅਤੇ ਮਿਹਨਤੀ ਪਰਿਵਾਰ ਛੱਡ ਕੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਾਂ ਦੀ ਕਮੀ ਨੂੰ ਕੋਈ ਵੀ ਪੂਰਾ ਨਹੀਂ ਕਰ ਸਕਦਾ। ਸਤਿਕਾਰਯੋਗ ਮਾਤਾ ਜੀ ਦੁਆਰਾ ਦਰਸਾਏ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਅਸੀਂ ਆਪਣੇ ਆਪ ਨੂੰ ਬਿਹਤਰ ਕੰਮਾਂ ਵੱਲ ਤੋਰ ਸਕਦੇ ਹਾਂ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।
ਇਹ ਖ਼ਬਰ ਵੀ ਪੜ੍ਹੋ - ਪਤਨੀ ਦਾ ਵਹਿਸ਼ੀਪੁਣਾ: ਕੁਹਾੜੀ ਨਾਲ ਪਤੀ ਦੇ ਟੋਟੇ ਕਰ ਨਹਿਰ 'ਚ ਸੁੱਟੇ, ਫੜੇ ਜਾਣ 'ਤੇ ਦੱਸੀ ਇਹ ਵਜ੍ਹਾ
ਜ਼ਿਕਰਯੋਗ ਹੈ ਕਿ ਮਾਤਾ ਮਾਇਆ ਦੇਵੀ ਜੀ ਦਾ ਦੇਹਾਂਤ 25 ਜੁਲਾਈ 2023 ਨੂੰ 89 ਸਾਲ ਦੀ ਉਮਰ ਵਿਚ ਹੋਇਆ ਸੀ। ਉਨ੍ਹਾਂ ਦੀ ਯਾਦ ਵਿਚ ਅਰਦਾਸ 6 ਅਗਸਤ ਦਿਨ ਐਤਵਾਰ ਨੂੰ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਮਹਾਰਾਜਾ ਗ੍ਰੈਂਡ, ਫਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਦੇ ਥਾਣਾ 8 ਵਿਚ ਰਾਤ ਢਾਈ ਵਜੇ ਪਈਆਂ ਭਾਜੜਾਂ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ
NEXT STORY