ਜਲੰਧਰ (ਵੈੱਬ ਡੈਸਕ)- ਜਲੰਧਰ ਵੈਸਟ ਹਲਕੇ ਵਿਚ ਹੋਈ ਜ਼ਿਮਨੀ ਚੋਣ ਦੇ ਨਤੀਜੇ ਆਉਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੇ ਦੌਰੇ 'ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਵੱਲੋਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਾਲੰਟੀਅਰਾਂ ਨਾਲ ਮੁਲਾਕਾਤ ਕੀਤੀ ਗਈ। ਵੱਡੀ ਲੀਡ ਨਾਲ ਮੋਹਿੰਦਰ ਭਗਤ ਨੂੰ ਜਿਤਾਉਣ ਲਈ ਉਨ੍ਹਾਂ ਵੱਲੋਂ ਜਲੰਧਰ ਵਾਸੀਆਂ ਦਾ ਧੰਨਵਾਦ ਵੀ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਤਸਵੀਰਾਂ ਟਵਿੱਟਰ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਅੱਜ ਜਲੰਧਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਾਲੰਟੀਅਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ ਹਨ। ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਰਿਕਾਰਡ ਤੋੜ ਜਿੱਤ 'ਚ ਤੁਹਾਡੇ ਸਾਰਿਆਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਤੁਸੀਂ ਸਭ ਨੇ ਘਰ-ਘਰ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਇਆ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਬਿਜਲੀ ਸਬੰਧੀ ਸ਼ਾਰਟੇਜ ਨੂੰ ਲੈ ਕੇ ਪਾਵਰਕਾਮ ਲੈਣ ਜਾ ਰਿਹੈ ਵੱਡਾ ਫ਼ੈਸਲਾ, ਭਰਤੀ ਦੀ ਤਿਆਰੀ

ਆਉਣ ਵਾਲੇ ਦਿਨਾਂ 'ਚ ਤੁਹਾਨੂੰ ਸਭ ਨੂੰ ਸਰਕਾਰ ਅਤੇ ਸੰਗਠਨ ਦੋਵਾਂ 'ਚ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਸਾਰਿਆਂ ਨੂੰ ਭਵਿੱਖ ਲਈ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਇਕ ਵਾਰ ਫ਼ਿਰ ਜਲੰਧਰ ਵਾਲਿਓ ਤੁਹਾਡਾ ਬਹੁਤ-ਬਹੁਤ ਧੰਨਵਾਦ। ਇਥੇ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਤੇ ਕੱਲ੍ਹ ਜਲੰਧਰ ਦੇ ਦੌਰੇ 'ਤੇ ਹੀ ਰਹਿਣਗੇ ਅਤੇ 'ਆਪ' ਅਹੁਦੇਦਾਰਾਂ ਅਤੇ ਵਾਲੰਟੀਅਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਖ਼ਾਸ ਖ਼ਬਰ, ਇਸ ਤਾਰੀਖ਼ ਤੱਕ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
NEXT STORY