ਗੁਰਦਾਸਪੁਰ (ਜੀਤ ਮਠਾਰੂ)- ਹਲਕਾ ਕਾਦੀਆਂ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਗੰਨਾ ਕਾਸ਼ਤਕਾਰਾਂ ਦੀਆਂ ਮੁਸ਼ਕਲਾਂ ਦਾ ਹੱਲ ਅਤੇ ਬਕਾਇਆ ਪਈਆਂ ਅਦਾਇਗੀਆਂ ਤੁਰੰਤ ਕਰਨ ਦੀ ਮੰਗ ਕੀਤੀ ਹੈ। ਬਾਜਵਾ ਨੇ ਕਿਹਾ ਕਿ ਗੰਨੇ ਦੀਆਂ ਬਕਾਇਆ ਅਦਾਇਗੀਆਂ ਪੰਜਾਬ ਗੰਨਾ (ਖਰੀਦ ਅਤੇ ਸਪਲਾਈ ਰੈਗੂਲੇਸਨ) ਐਕਟ 1953 ਅਤੇ ਗੰਨਾ ਕੰਟਰੋਲ ਆਰਡਰ 1966 ਦੀ ਧਾਰਾ 15ਏ ਦੀ ਉਲੰਘਣਾ ਹੈ। ਪੰਜਾਬ ’ਚ ਗੰਨਾ ਪਿੜਾਈ ਸੀਜ਼ਨ 2021-22 ਲਗਭਗ ਖ਼ਤਮ ਹੋ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਰਸਤਾ ਨਾ ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਪਿੰਡ ਅਨੈਤਪੁਰਾ ਵਿਖੇ ਚੱਲੀਆਂ ਤਾਬੜਤੋੜ ਗੋਲੀਆਂ, 2 ਦੀ ਮੌਤ
ਗੰਨੇ ਦੀ ਪਿੜਾਈ ਮੁਕੰਮਲ ਹੋਣ ਕਾਰਨ ਜ਼ਿਆਦਾਤਰ ਖੰਡ ਮਿੱਲਾਂ ਬੰਦ ਹੋ ਗਈਆਂ ਹਨ ਅਤੇ ਬਾਕੀ ਮਿੱਲਾਂ 10 ਤੋਂ 15 ਦਿਨਾਂ ਅੰਦਰ ਪਿੜਾਈ ਪੂਰੀ ਕਰਨ ਉਪਰੰਤ ਬੰਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਹੁਣ ਤੱਕ ਕਿਸਾਨਾਂ ਦੇ ਕੁੱਲ ਭੁਗਤਾਨ ਦਾ 50 ਫੀਸਦੀ ਹਿੱਸਾ ਵੀ ਜਾਰੀ ਨਹੀਂ ਕਰ ਸਕੀਆਂ। 18 ਮਾਰਚ ਤੱਕ ਸਹਿਕਾਰੀ ਮਿੱਲਾਂ ਦਾ ਬਕਾਇਆ 280.70 ਕਰੋੜ ਰੁਪਏ ਬਣਦਾ ਹੈ। ਪ੍ਰਾਈਵੇਟ ਖੰਡ ਮਿੱਲਾਂ ਵੱਲ ਕਿਸਾਨਾਂ ਦੀ 513 ਕਰੋੜ ਰੁਪਏ ਦੀ ਰਕਮ ਅਜੇ ਬਕਾਏ ਵਜੋਂ ਖੜ੍ਹੀ ਹੈ।
ਪੜ੍ਹੋ ਇਹ ਵੀ ਖ਼ਬਰ - ਹੋਲੇ-ਮਹੱਲੇ ’ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਹੋਈ ਮੌਤ, ਲਾਸ਼ ਘਰ ਪੁੱਜਣ ’ਤੇ ਪਿਆ ਚੀਕ ਚਿਹਾੜਾ
ਉਨ੍ਹਾਂ ਭਗਵੰਤ ਮਾਨ ਨੂੰ ਕਿਹਾ ਕਿ ਧੂਰੀ ਸ਼ੂਗਰ ਮਿੱਲ ਜੋ ਮੁੱਖ ਮੰਤਰੀ ਦੇ ਹਲਕੇ ਦੇ ਅਧੀਨ ਆਉਂਦੀ ਹੈ, ਨੇ ਅਜੇ ਤੱਕ ਕਿਸਾਨਾਂ ਦੇ 2020-21 ਸੀਜ਼ਨ ਦੇ 85 ਲੱਖ ਰੁਪਏ ਤੇ 2021-22 ਸੀਜ਼ਨ ਦੇ 19 ਕਰੋੜ ਰੁਪਏ ਅਦਾ ਨਹੀਂ ਕੀਤੇ। ਬਾਜਵਾ ਨੇ ਕਿਹਾ ਕਿ ਅਧਿਕਾਰੀਆਂ ਦੀ ਅਣਗਹਿਲੀ ਦੀ ਵਜ੍ਹਾ ਕਰ ਕੇ ਹੋਈ ਇਸ ਦੇਰੀ ਕਾਰਨ ਕਿਸਾਨਾਂ ਦਾ ਪੰਜਾਬ ਸਰਕਾਰ ਵੱਲ ਕਰੀਬ 130 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੋ ਗਿਆ ਹੈ। ਜਦੋਂ ਕਿ ਪਿਛਲੀ ਸਰਕਾਰ ਨੇ ਪਹਿਲਾਂ ਹੀ 140 ਕਰੋੜ ਰੁਪਏ ਇਸ ਮਕਸਦ ਲਈ ਮਨਜ਼ੂਰ ਕੀਤੇ ਹੋਏ ਹਨ। ਬਾਜਵਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਤੁਰੰਤ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾਵੇ।
ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ
ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਹੁਸੈਨੀਵਾਲਾ ਲਈ ਨਿਕਲੇ 'ਭਗਵੰਤ ਮਾਨ', ਪੰਜਾਬ ਦੇ ਲੋਕਾਂ ਲਈ ਕਰਨਗੇ ਵੱਡਾ ਐਲਾਨ
NEXT STORY