ਲੁਧਿਆਣਾ (ਵੈੱਬ ਡੈਸਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 38ਵੇਂ ਖੇਡ ਮੇਲੇ ਦਾ ਆਯੋਜਨ ਕਰਨ ਲਈ ਲੁਧਿਆਣਾ ਵਿਖੇ ਪਿੰਡ ਘੁੰਗਰਾਲੀ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਿਡਾਰੀਆਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਲੁਧਿਆਣਾ ਵਾਸੀਆਂ ਨੂੰ 8.25 ਕਰੋੜ ਦੀਆਂ ਵਿਕਾਸ ਯੋਜਨਾਵਾਂ ਦੀ ਸੌਗਾਤ ਦਿੱਤੀ ਗਈ। ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨੌਜਵਾਨ ਵਿਦੇਸ਼ ਜਾਣ ਦਾ ਲਾਲਚ ਛੱਡਣ, ਪੰਜਾਬ ਵਿਚ ਹੀ ਬਹੁਤ ਕੁਝ ਹੈ ਅਤੇ ਇਥੇ ਰਹਿ ਕੇ ਮਿਹਨਤ ਕਰੀਏ।
ਇਹ ਵੀ ਪੜ੍ਹੋ : ਰਾਤੋ-ਰਾਤ ਮਾਲਾਮਾਲ ਹੋ ਗਏ ਪੰਜਾਬੀ, ਜਾਗੀ ਕਿਸਮਤ ਤੇ ਬਣੇ ਕਰੋੜਪਤੀ, ਪੂਰੀ ਖ਼ਬਰ 'ਚ ਪੜ੍ਹੋ ਵੇਰਵੇ
ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਅੱਜ 112 ਭਾਰਤੀ ਆ ਰਹੇ ਹਨ, ਜਿਨ੍ਹਾਂ ਵਿਚ 31 ਪੰਜਾਬ ਨਾਲ ਸੰਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਬਿਨਾਂ ਭੇਦਭਾਵ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਰਹੀ ਹੈ। ਤਿੰਨ ਸਾਲਾਂ ਵਿਚ ਸਰਕਾਰ ਨੇ 50 ਹਜ਼ਾਰ ਤੋਂ ਵਧੇਰੇ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਹਜ਼ਾਰਾਂ ਨੌਕਰੀਆਂ ਮੁੰਡੇ, ਕੁੜੀਆਂ ਨੂੰ ਦਿੱਤੀਆਂ ਜਾਣਗੀਆਂ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ, ਜਿਸ ਵਿਚ ਫਾਇਰ ਬ੍ਰਿਗੇਡ ਵਿਚ ਕੁੜੀਆਂ ਵੀ ਨੌਕਰੀਆਂ ਕਰਨਗੀਆਂ।
ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ ਹਲਕਾ ਭੁਲੱਥ ਦੇ 7 ਨੌਜਵਾਨਾਂ ਦੀ ਹੋਈ ਵਤਨ ਵਾਪਸੀ, ਹਾਲਾਤ ਵੇਖ ਪਰਿਵਾਰ ਦੇ ਨਹੀਂ ਰੁਕੇ ਹੰਝੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਡਿਪੋਰਟ ਹੋਏ ਨੌਜਵਾਨਾਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਸੁਣੋ ਕੀ ਬੋਲੇ
NEXT STORY