ਜਲੰਧਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ 'ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੀ. ਏ. ਪੀ. ਗਰਾਊਂਡ ਵਿਚ ਨਿਯੁਕਤੀ ਪੱਤਰ ਵੰਡਣ ਦਾ ਸਮਾਗਮ ਰੱਖਿਆ ਗਿਆ ਹੈ। ਇਸ ਦੌਰਾਨ 560 ਦੇ ਕਰੀਬ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ 2021 ਵਿੱਚ ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਸੀ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਦਿਨ ਪਹਿਲਾਂ ਹੀ 710 ਪਟਵਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਦੌਰਾਨ ਸੀ. ਐੱਮ. ਮਾਨ ਨੇ ਕਿਹਾ ਸੀ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5 ਹਜ਼ਾਰ ਰੁਪਏ ਦੀ ਬਜਾਏ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਨਸ਼ੇ 'ਚ ਧੁੱਤ ਨੌਜਵਾਨ ਨੂੰ ਡਾਂਗਾਂ ਨਾਲ ਕੁੱਟ-ਕੁੱਟ ਕੀਤਾ ਕਤਲ, ਕੁੜੀ ਛੇੜਨ ਦੀ ਗੱਲ ਆਈ ਸਾਹਮਣੇ
NEXT STORY