ਹੁਸੈਨੀਵਾਲਾ (ਵੈੱਬ ਡੈਸਕ, ਕੁਮਾਰ, ਹਰਚਰਨ ਸਿੰਘ ਸਾਮਾ,ਬਿੱਟੂ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦਾਂ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਦੇਣ ਮਗਰੋਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਦੇ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਦੇਸ਼ ਵਾਸੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ।
ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ
ਮਾਨ ਨੇ ਅੱਗੇ ਬੋਲਦਿਆਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ 23 ਮਾਰਚ ਨੂੰ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਜਾਰੀ ਕਰਾਂਗਾ ਜਿਸ ਵਿਚ ਪੰਜਾਬ ਦਾ ਹਰ ਇਕ ਨਾਗਰਿਕ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਸ਼ਿਕਾਇਤ ਸਿੱਧੇ ਤੌਰ ’ਤੇ ਭੇਜ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਫ਼ਸਰ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ ਜਾਂ ਕਮਿਸ਼ਨ ਮੰਗਦਾ ਹੈ ਤਾਂ ਤੁਸੀਂ ਉਸ ਦੀ ਆਡੀਓ ਜਾਂ ਵੀਡੀਓ ਬਣਾ ਕੇ ਇਸ ਨੰਬਰ ’ਤੇ ਭੇਜ ਸਕਦੇ ਹੋ ਅਤੇ ਸਾਡੀ ਟੀਮ ਵਲੋਂ ਪੂਰੀ ਜਾਂਚ ਕਰਨ ਤੋਂ ਬਾਅਦ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਮੰਤਰੀ ਹੋਵੇ ਜਾਂ ਸਾਡਾ ਕੋਈ ਵਿਧਾਇਕ ਹੋਵੇ, ਭ੍ਰਿਸ਼ਟਾਚਾਰ ਕਰਨ ਵਾਲਾ ਅਤੇ ਕੋਈ ਵੀ ਰਿਸ਼ਵਤਖ਼ੋਰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਹੁਸੈਨੀਵਾਲਾ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਆਖਿਆ ਕਿ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਇਹ ਸਾਡਾ ਛੋਟਾ ਜਿਹਾ ਪਹਿਲਾ ਕਦਮ ਹੈ।
ਇਹ ਵੀ ਪੜ੍ਹੋ : ਕੌਮੀ ਸ਼ਾਹ ਮਾਰਗ ਮੁੱਦਕੀ ਵਿਖੇ ਹੋਏ ਹਾਦਸੇ ’ਚ ਨੌਜਵਾਨ ਦੀ ਮੌਤ , 1 ਜ਼ਖ਼ਮੀ
ਮਾਨ ਨੇ ਕਿਹਾ ਕਿ ਸਾਨੂੰ ਲੋਕਾਂ ਨੇ ਜੋ ਜਿੱਤ ਦਾ ਫ਼ਤਵਾ ਦਿੱਤਾ ਹੈ ਹੁਣ ਉਸ ’ਤੇ ਖਰਾ ਉਤਰਨਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਦਿਨ ਰਾਤ ਇਕ ਕਰ ਕੇ ਲੋਕ ਪੱਖੀ ਫ਼ੈਸਲੇ ਕਰ ਰਹੇ ਹਾਂ ਅਤੇ ਲੋਕਾਂ ਵੱਲੋਂ ਇਸ ਨੂੰ ਖਿੜੇ ਮੱਥੇ ਪ੍ਰਵਾਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਸੈਨੀਵਾਲਾ ਤੋਂ ਬਾਅਦ ਉਹ ਖਟਕੜ ਕਲਾਂ ਜਾਣਗੇ ਅਤੇ ਉੱਥੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ। ਉਨ੍ਹਾਂ ਕਿਹਾ ਕਿ ਲੋਕ ਭਲਾਈ ਲਈ ਹੋਰ ਵੀ ਐਲਾਨ ਆਉਣ ਵਾਲੇ ਦਿਨਾਂ ’ਚ ਕੀਤੇ ਜਾਣਗੇ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਲਿਖਿਆ, ''ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ 'ਤੇ ਮੱਥਾ ਟੇਕ ਕੇ ਬਹੁਤ ਸਕੂਨ ਮਿਲਿਆ। ਮੁੱਖ ਮੰਤਰੀ ਨੇ ਅੱਜ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਤੋਂ ਇਲਾਵਾ ਰਾਜ ਮਾਤਾ ਵਿਦਿਆਵਤੀ ਅਤੇ ਸ੍ਰੀ ਬੀ.ਕੇ. ਦੱਤ ਆਦਿ ਸ਼ਹੀਦਾਂ ਦੀਆਂ ਸਮਾਧਾਂ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ, ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਗੁਰੂਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਤੋਂ ਇਲਾਵਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸ.ਐਸ.ਪੀ. ਨਰਿੰਦਰ ਭਾਰਗਵ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਅਹਿਮ ਖ਼ਬਰ : ਵਿਰੋਧ ਕਾਰਨ 2 ਰਾਜ ਸਭਾ ਮੈਂਬਰ ਬਣਾਉਣ 'ਚ ਪੰਜਾਬ ਨੂੰ ਪਹਿਲ ਦੇ ਸਕਦੀ ਹੈ 'ਆਪ'
NEXT STORY