ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਟਵੀਟ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਪੂਰੇ ਦੇਸ਼ ਲਈ ਬਹੁਤ ਮਾਅਨੇ ਰੱਖਦੀ ਹੈ ਪਰ ਪੰਜਾਬ ਦੀ ਮਿੱਟੀ 'ਤੇ ਜੰਮਿਆਂ ਲਈ ਆਜ਼ਾਦੀ ਦੇ ਪੈਮਾਨੇ ਵੱਖਰੇ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਵਾਰਦਾਤ, ਘਰ 'ਚ ਇੱਕਲੀ ਰਹਿੰਦੀ ਔਰਤ ਦਾ ਬੇਰਹਿਮੀ ਨਾਲ ਕਤਲ
ਪੰਜਾਬ ਨੇ ਪਹਿਲਾਂ ਆਜ਼ਾਦੀ ਲੈਣ ਲਈ ਵਡਮੁੱਲਾ ਯੋਗਦਾਨ ਪਾਇਆ ਅਤੇ ਉਸ ਤੋਂ ਬਾਅਦ ਹੁਣ ਆਜ਼ਾਦੀ ਨੂੰ ਕਾਇਮ ਰੱਖਣ ਲਈ ਵੀ ਹਰ ਰੋਜ਼ ਯੋਗਦਾਨ ਪਾ ਰਹੇ ਹਾਂ। ਚਾਹੇ ਗੱਲ ਕਿਸਾਨ ਦੀ ਹੋਵੇ, ਜਵਾਨ ਦੀ ਹੋਵੇ।
ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਇਹ ਰਾਹ ਰਹਿਣਗੇ ਬੰਦ, ਟ੍ਰੈਫਿਕ ਰੂਟ ਪਲਾਨ ਜਾਰੀ
ਉਨ੍ਹਾਂ ਕਿਹਾ ਕਿ ਅੱਜ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ ਮੈਂ ਜਿੱਥੇ ਸਾਡੇ ਆਜ਼ਾਦੀ ਦੇ ਮਹਾਂਨਾਇਕਾਂ, ਯੋਧਿਆਂ ਤੇ ਸੂਰਮਿਆਂ, ਜਿਨ੍ਹਾਂ ਨੇ ਆਪਣੀਆਂ ਜਾਨਾਂ ਦੀ ਪਰਵਾਹ ਕੀਤੇ ਬਗੈਰ ਮੁਲਖ਼ ਨੂੰ ਆਜ਼ਾਦ ਕਰਵਾਇਆ, ਉਨ੍ਹਾਂ ਨੂੰ ਸਲਾਮ ਕਰਦਾ ਹਾਂ। ਉੱਥੇ ਹੀ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ। ਹੱਸਦਾ-ਵੱਸਦਾ ਰਹੇ ਮੇਰਾ ਭਾਰਤ ਮਹਾਨ। ਇਨਕਲਾਬ ਜ਼ਿੰਦਾਬਾਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
13 ਮਹੀਨਿਆਂ ’ਚ 2643 ਵੱਡੀਆਂ ਮੱਛੀਆਂ ਸਣੇ 18079 ਨਸ਼ਾ ਤਸਕਰ ਗ੍ਰਿਫ਼ਤਾਰ, 1407 ਕਿਲੋ ਹੈਰੋਇਨ ਬਰਾਮਦ
NEXT STORY