ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਪੰਜਾਬ ਦੇ ਸਿੱਖਿਆ ਖੇਤਰ 'ਚ ਬਿਹਤਰੀ ਲੈ ਕੇ ਆਉਣ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਗੱਲ ਆਖੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਾਈਟੈੱਕ ਬਣਾਉਣ ਦੇ ਪੂਰੇ ਯਤਨ ਕੀਤੇ ਜਾ ਰਹੇ ਹਨ ਤੇ ਕਈ ਥਾਵਾਂ 'ਤੇ ਇਹ ਬਦਲਾਅ ਦੇਖਣ ਨੂੰ ਵੀ ਮਿਲ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ 'ਤੇ ਗੱਲ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨਾਲ ਮਿਆਰੀ ਸਿੱਖਿਆ ਦੇਣ ਦੇ ਵਾਅਦੇ ਦੀ ਪੂਰਤੀ ਲਈ ਲਗਾਤਾਰ ਯਤਨਸ਼ੀਲ ਹਾਂ। ਮਾਨ ਨੇ ਟਵੀਟ ਕਰਦਿਆਂ ਲਿਖਿਆ ਕੇ ਸਭ ਤੋਂ ਪਹਿਲਾਂ ਸਕੂਲਾਂ ਦੀਆਂ ਇਮਾਰਤਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਸਿੱਖਿਆ ਖੇਤਰ 'ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣੀ ਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ। ਮੁੱਖ ਮੰਤਰੀ ਮਾਨ ਨੇ ਆਪਣੇ ਟਵੀਟ 'ਚ ਸਕੂਲਾਂ ਦੀਆਂ ਕੁਝ ਤਸਵੀਰਾਂ ਵੀ ਸਾਂਝੀ ਕੀਤੀਆਂ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪਤੀ ਨੇ ਪਤਨੀ ਨਾਲ ਕਮਾਇਆ ਧ੍ਰੋਹ, ਦੋਸਤਾਂ ਨੂੰ ਬੁਲਾ ਆਪ ਕਰਵਾਇਆ ਗੈਂਗਰੇਪ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਲੁਧਿਆਣਾ ਵਿਖੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਮਾਸਡਰ ਕਾਡਰ ਦੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਇਹ ਕਿਹਾ ਸੀ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾਵੇਗੀ। ਕੋਈ ਵੀ ਸਕੂਲ ਅਜਿਹਾ ਨਹੀਂ ਹੋਵੇਗਾ, ਜਿੱਥੇ ਬੱਚਿਆਂ ਨੂੰ ਟਾਟਾਂ ਜਾਂ ਦਰੀਆਂ 'ਤੇ ਬੈਠਣਾ ਪਵੇ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਬੱਸਾਂ ਦਿੱਤੀਆਂ ਜਾਣਗੀਆਂ ਤਾਂ ਜੋ ਦੂਰ ਤੋਂ ਆਉਣ ਵਾਲੇ ਬੱਚੇ ਸਿੱਖਿਆ ਤੋਂ ਵਾਂਝੇ ਨਾ ਰਹਿ ਜਾਣ। ਇਸ ਦੇ ਨਾਲ ਹੀ ਸਕੂਲ ਦੀ ਦੇਖ-ਰੇਖ ਲਈ ਸੇਨੀਟੇਸ਼ਨ ਪਰਸਨ ਨਿਯੁਕਤ ਕੀਤਾ ਜਾਵੇਗਾ। ਮਾਨ ਨੇ ਇਹ ਵੀ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ 60 ਦੇ ਕਰੀਬ ਪ੍ਰਿੰਸੀਕਲਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤੇ ਸਰਕਾਰ ਇਸਦਾ ਸਾਰਾ ਖ਼ਰਚਾ ਚੁੱਕੇਗੀ।

ਇਹ ਵੀ ਪੜ੍ਹੋ- ਲਾਪਤਾ ਪੋਤੇ ਦੀ ਭਾਲ 'ਚ ਦਰ-ਦਰ ਦੀਆਂ ਠੋਕਰਾਂ ਖਾ ਰਹੇ ਦਾਦੇ ਨੂੰ ਇੰਝ ਆਵੇਗੀ ਮੌਤ, ਸੋਚਿਆ ਨਾ ਸੀ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਵੱਡੀ ਖ਼ਬਰ : ਭਾਜਪਾ ’ਚ ਸ਼ਾਮਲ ਹੋ ਸਕਦੇ ਹਨ ਮਨਪ੍ਰੀਤ ਬਾਦਲ
NEXT STORY