ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨਕੋਦਰ ਸਥਿਤ ਡੇਰਾ ਬਾਬਾ ਮੁਰਾਦ ਸ਼ਾਹ ਪਹੁੰਚੇ ਅਤੇ ਮੱਥਾ ਟੇਕਿਆ। ਡੇਰਾ ਬਾਬਾ ਮੁਰਾਦ ਸ਼ਾਹ ਵਿਚ ਭਾਰੀ ਸੰਗਤ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਸਵਾਗਤ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕੀਤਾ। ਮਾਨ ਦੇ ਨਾਲ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਹੋਰ ਆਗੂ ਵੀ ਸਨ। ਮੁੱਖ ਮੰਤਰੀ ਭਗਵੰਤ ਮਾਨ ਸਭ ਤੋਂ ਪਹਿਲਾਂ ਡੇਰੇ ਵਿਚ ਪਹੁੰਚਦੇ ਹੀ ਬਾਬਾ ਮੁਰਾਦ ਸ਼ਾਹ ਅੱਗੇ ਨਤਮਸਤਕ ਹੋਏ ਅਤੇ ਉਥੇ ਕੁਝ ਸਮਾਂ ਬੈਠ ਕੇ ਪ੍ਰਸ਼ਾਦ ਵਜੋਂ ਚਾਹ ਪੀਤੀ। ਉਥੇ ਹੀ, ਪੰਜਾਬੀ ਗਾਇਕ ਗੁਰਦਾਸ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਦੋਸ਼ਾਲਾ ਪਹਿਨਾ ਕੇ ਉਨ੍ਹਾਂ ਦਾ ਸਨਮਾਨ ਕੀਤਾ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਭਰਤੀ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਦੇ ਰਾਹ ’ਤੇ ਲਿਜਾਣ ਲਈ ਪਿਛਲੇ ਇਕ ਸਾਲ ਦੌਰਾਨ ਠੋਸ ਕਦਮ ਚੁੱਕੇ ਹਨ। ਪੰਜਾਬ ਇਸ ਸਮੇਂ ਸਭ ਤੋਂ ਸ਼ਾਂਤਮਈ ਸੂਬਾ ਹੈ ਅਤੇ ਸਾਰੇ ਧਰਮਾਂ ਦੇ ਲੋਕ ਆਪਸੀ ਪ੍ਰੇਮ ਤੇ ਪਿਆਰ ਨਾਲ ਰਹਿ ਰਹੇ ਹਨ। ਪੰਜਾਬੀਆਂ ਦੇ ਆਪਸੀ ਭਾਈਚਾਰੇ ਨੂੰ ਕੋਈ ਵੀ ਤੋੜ ਨਹੀਂ ਸਕਦਾ। ਉਹ ਪੰਜਾਬੀਆਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਨੂੰ ਪੂਰਾ ਕਰਨਗੇ।

ਡੇਰਾ ਬਾਬਾ ਮੁਰਾਦ ਸ਼ਾਹ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੇਖ ਕੇ ਉਥੇ ਦਰਸ਼ਨਾਂ ਲਈ ਆਈ ਸੰਗਤ ਕਾਫ਼ੀ ਖ਼ੁਸ਼ ਹੋਈ ਅਤੇ ਕਈ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਸੈਲਫੀਆਂ ਵੀ ਲਈਆਂ। ਮੁੱਖ ਮੰਤਰੀ ਨਾਲ ਗਾਇਕ ਗੁਰਦਾਸ ਮਾਨ ਨੇ ਕੁਝ ਸਮਾਂ ਬੈਠ ਕੇ ਗੱਲਬਾਤ ਵੀ ਕੀਤੀ ਕਿਉਂਕਿ ਗੁਰਦਾਸ ਮਾਨ ਦੇ ਭਗਵੰਤ ਮਾਨ ਨਾਲ ਪੁਰਾਣੇ ਸਬੰਧ ਰਹੇ ਹਨ ਅਤੇ ਇਸ ਲਈ ਉਨ੍ਹਾਂ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ।





ਇਹ ਵੀ ਪੜ੍ਹੋ : ਹੋਲੇ-ਮਹੱਲੇ ਦੌਰਾਨ ਕਤਲ ਹੋਏ NRI ਪ੍ਰਦੀਪ ਸਿੰਘ ਦੇ ਮਾਮਲੇ 'ਚ ਕਥਿਤ ਦੋਸ਼ੀ ਗ੍ਰਿਫ਼ਤਾਰ, ਹੋ ਸਕਦੇ ਨੇ ਵੱਡੇ ਖ਼ੁਲਾਸੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ
ਬਿਨਾਂ IELTS ਦੇ ਪਾਓ USA ਤੇ Canada ਦਾ 10 ਸਾਲ ਦਾ ਵੀਜ਼ਾ
NEXT STORY