ਜਲੰਧਰ (ਵੈੱਬ ਡੈਸਕ)- ਜਲੰਧਰ ਵੈਸਟ ਹਲਕੇ ਵਿਚ ਹੋਈ ਜ਼ਿਮਨੀ ਚੋਣ ਦੇ ਨਤੀਜਿਆਂ ਵਿਚ ਮਿਲੀ ਵੱਡੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਆਉਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਰਕਰਾਂ ਦਾ ਧੰਨਵਾਦ, ਮੰਤਰੀ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਜਿਸ ਦੇ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜਲੰਧਰ ਕੈਂਟ ਸਥਿਤ ਰਿਹਾਇਸ਼ ਵਿਚ ਵਾਲੰਟੀਅਰ, ਅਧਿਆਕਾਰੀਆਂ ਨਾਲ ਮੀਟਿੰਗ ਕਰਨਗੇ। ਫਿਲਹਾਲ ਇਸ ਨੂੰ ਲੈ ਕੇ ਕੋਈ ਅਧਿਕਾਰੀ ਪਲਾਨ ਜਾਰੀ ਨਹੀਂ ਹੋਇਆ ਹੈ।
ਜਲੰਧਰ ਵੈਸਟ ਵਿਧਾਨ ਸਭਾ ਹਲਕੇ ’ਚ ‘ਆਪ’ ਨੇ ਹਾਸਲ ਕੀਤੀ ਇਕਪਾਸੜ ਜਿੱਤ
ਜ਼ਿਕਰਯੋਗ ਹੈ ਕਿ ਜਲੰਧਰ ਵੈਸਟ ਵਿਧਾਨ ਸਭਾ ਹਲਕੇ ਵਿਚ 10 ਜੁਲਾਈ ਨੂੰ ਹੋਈ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ ਇਕਪਾਸੜ ਜਿੱਤ ਹਾਸਲ ਹੋਈ ਹੈ। ਉਨ੍ਹਾਂ ਆਪਣੇ ਵਿਰੋਧੀ ਅਤੇ ਸਾਬਕਾ ਵਿਧਾਇਕ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 37325 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ। ਇਸ ਜ਼ਿਮਨੀ ਚੋਣ ਵਿਚ ਮੋਹਿੰਦਰ ਭਗਤ ਨੂੰ 55246, ਸ਼ੀਤਲ ਅੰਗੂਰਾਲ ਨੂੰ 17921 ਅਤੇ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ ਮਿਲੀਆਂ।
ਇਹ ਵੀ ਪੜ੍ਹੋ- ਕੈਨੇਡਾ ਜਾਣ ਲਈ ਲਾ ਦਿੱਤੇ 22 ਲੱਖ ਰੁਪਏ, ਪਰ ਮਿਲਿਆ ਜਾਅਲੀ ਵੀਜ਼ਾ, ਇੰਝ ਖੁੱਲ੍ਹਿਆ ਏਜੰਟ ਦੀ ਕਰਤੂਤ ਦਾ ਭੇਤ
ਵਰਣਨਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਸ਼ੀਤਲ ਅੰਗੁਰਾਲ ਦੇ 'ਆਪ' ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿਚ ਸ਼ਾਮਲ ਹੋਣ ਕਾਰਨ ਇਹ ਸੀਟ ਖ਼ਾਲੀ ਹੋਈ ਸੀ। ਵੋਟਾਂ ਦੀ ਗਿਣਤੀ ਦੇ ਪਹਿਲੇ ਰਾਊਂਡ ਤੋਂ ਹੀ ਮੋਹਿੰਦਰ ਭਗਤ ਨੇ ਅਜਿਹੀ ਲੀਡ ਹਾਸਲ ਕੀਤੀ ਜੋ 13ਵੇਂ ਰਾਊਂਡ ਤਕ ਬਰਕਰਾਰ ਰਹੀ ਅਤੇ ਇਹ ਲੀਡ ਲਗਾਤਾਰ ਵਧਦੀ ਗਈ। ਇਸ ਜ਼ਿਮਨੀ ਚੋਣ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਕਾਰ ਦਾ ਸਵਾਲ ਬਣਾਈ ਰੱਖਿਆ ਸੀ ਅਤੇ ਸਮੁੱਚੀ ਚੋਣ ਪ੍ਰਚਾਰ ਮੁਹਿੰਮ ਦੀ ਕਮਾਨ ਖ਼ੁਦ ਮੁੱਖ ਮੰਤਰੀ ਨੇ ਸੰਭਾਲੀ ਸੀ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ: 'ਆਪ' ਦੇ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ, ਹਾਸਲ ਕੀਤੀਆਂ 55,246 ਵੋਟਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭੇਤਭਰੀ ਹਾਲਤ ’ਚ ਵਿਅਕਤੀ ਦੀ ਲਾਸ਼ ਬਰਾਮਦ
NEXT STORY