ਚੰਡੀਗੜ੍ਹ/ਜਲੰਧਰ(ਮਨਜੋਤ, ਧਵਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀਰਵਾਰ ਨੂੰ ਪੰਜਾਬ ਦਾ ਪਹਿਲਾ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਐੱਸ. ਏ. ਐੱਸ. ਨਗਰ ਲੋਕਾਂ ਨੂੰ ਸਮਰਪਿਤ ਕਰਨ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬਜਟ ਸੈਸ਼ਨ 2022 ਵਿਚ ਇਸ ਸਬੰਧੀ ਐਲਾਨ ਕੀਤਾ ਸੀ। ਫੇਜ਼ 3ਬੀ-1 ਵਿਖੇ ਸਥਾਪਿਤ ਇਹ ਸੰਸਥਾ ਹੈਪੇਟੋਲੋਜੀ ਦੇ ਖੇਤਰ ਵਿਚ ਸੁਪਰ ਸਪੈਸ਼ਲਿਟੀ ਕੇਅਰ, ਸਿਖਲਾਈ ਤੇ ਖੋਜ ਸਬੰਧੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਮਿਲੇਗੀ ਰੇਤਾ ਤੇ ਬੱਜਰੀ
ਇੰਸਟੀਚਿਊਟ ਦੀ ਸਥਾਪਨਾ 40 ਕਰੋੜ ਤੋਂ ਵੱਧ ਦੀ ਲਾਗਤ ਨਾਲ ਕੀਤੀ ਗਈ ਹੈ ਅਤੇ ਇਸ ’ਚ 80 ਡਾਕਟਰ, 150 ਸਟਾਫ਼ ਨਰਸਾਂ ਅਤੇ 200 ਗਰੁੱਪ ਡੀ. ਮੁਲਾਜ਼ਮਾਂ ਸਮੇਤ 450 ਦੇ ਕਰੀਬ ਸਟਾਫ਼ ਹੋਵੇਗਾ। ਹੈਪੇਟੋਲੋਜੀ ਪੀ. ਜੀ. ਆਈ., ਦੇ ਸਾਬਕਾ ਪ੍ਰੋਫੈਸਰ ਤੇ ਮੁਖੀ ਵਰਿੰਦਰ ਸਿੰਘ ਨੂੰ ਇਸ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਵੀਂ ਦਿੱਲੀ ਤੋਂ ਬਾਅਦ ਪੰਜਾਬ ਦੇਸ਼ ਦਾ ਅਜਿਹਾ ਦੂਜਾ ਸੂਬਾ ਹੋਵੇਗਾ, ਜਿਥੇ ਲਿਵਰ ਅਤੇ ਬਿਲੀਅਰੀ ਰੋਗ ਦੇ ਮਰੀਜ਼ਾਂ ਲਈ ਵਿਸ਼ੇਸ਼ ਤੌਰ ’ਤੇ ਇੰਸਟੀਚਿਊਟ ਹੈ।
ਇਹ ਵੀ ਪੜ੍ਹੋ : ਮਾਲਵੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੀ ਮਾਨ ਸਰਕਾਰ, ਬਜਟ 'ਚ ਹੋਵੇਗਾ ਐਲਾਨ
ਦੱਸਣਯੋਗ ਹੈ ਕਿ ਇੰਸਟੀਚਿਊਟ ਦੀ ਸਥਾਪਨਾ ਆਈ. ਐੱਲ. ਬੀ.ਐੱਸ. ਨਵੀਂ ਦਿੱਲੀ ਦੀ ਤਰਜ਼ ’ਤੇ ਕੀਤੀ ਗਈ ਹੈ। ਸੰਸਥਾ 8 ਮਹੀਨਿਆਂ ਤੋਂ ਓ. ਪੀ. ਡੀ. ਸੇਵਾਵਾਂ ਦੇ ਰਹੀ ਹੈ ਅਤੇ ਵੀਰਵਾਰ ਤੋਂ ਇਨਡੋਰ, ਇੰਟੈਂਸਿਵ ਕੇਅਰ ਅਤੇ ਐਮਰਜੈਂਸੀ ਸੇਵਾਵਾਂ ਸ਼ੁਰੂ ਹੋ ਜਾਣਗੀਆਂ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਦੇ ਪਹਿਲੇ ਸਰਕਾਰੀ ਹਸਪਤਾਲ ’ਚ ਯੂ. ਜੀ. ਆਈ. ਐਂਡੋਸਕੋਪੀ, ਫਾਈਬ੍ਰੋਸਕੈਨ, ਐਂਡੋਸਕੋਪਿਕ ਅਲਟਰਾਸਾਊਂਡ ਅਤੇ ਈ. ਆਰ. ਸੀ. ਪੀ. ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਸੰਸਥਾ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀਮੈਡੀਸਨ ਸੇਵਾਵਾਂ ਵੀ ਸ਼ੁਰੂ ਕਰੇਗੀ।
ਇੱਥੇ ਜਲਦੀ ਹੀ ਲਿਵਰ ਟਰਾਂਸਪਲਾਂਟ ਦੀ ਸਹੂਲਤ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਵਲੋਂ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਦੇ ਨਵੇਂ ਸਥਾਪਿਤ ਰਾਜ ਅਤੇ ਜ਼ੋਨਲ ਦਫ਼ਤਰਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਨ੍ਹਾਂ ਵਿਚ ਸਟੇਟ ਹੈੱਡਕੁਆਰਟਰ ਵੀ ਸ਼ਾਮਲ ਹੈ, ਜਿਸ ਦਾ ਨਾਂ ਬਦਲ ਕੇ ਕਮਿਸ਼ਨਰੇਟ, ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਰੱਖਿਆ ਗਿਆ ਹੈ। ਇਹ 2.63 ਕਰੋੜ ਨਾਲ ਫੇਜ਼ 9 ਵਿਖੇ ਸਥਾਪਿਤ ਕੀਤਾ ਗਿਆ ਹੈ, ਜਦੋਂ ਕਿ 278.01 ਲੱਖ ਦੀ ਲਾਗਤ ਨਾਲ ਗੁਰਦਾਸਪੁਰ, ਜਲੰਧਰ, ਬਠਿੰਡਾ ਅਤੇ ਫਿਰੋਜ਼ਪੁਰ ਸਮੇਤ 4 ਜ਼ੋਨਲ ਦਫ਼ਤਰ ਸਥਾਪਿਤ ਕੀਤੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਸੂਬਾ ਵਾਸੀਆਂ ਨੂੰ ਸਸਤੇ ਭਾਅ 'ਤੇ ਮਿਲੇਗੀ ਰੇਤਾ ਤੇ ਬੱਜਰੀ
NEXT STORY