ਚੰਡੀਗੜ੍ਹ/ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਵਿਖੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਉਹ ਅੱਜ 2487 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣਾ ਸਾਡੀ ਤਰਜ਼ੀਹ ਹੈ।
ਇਹ ਵੀ ਪੜ੍ਹੋ : MP ਰਵਨੀਤ ਬਿੱਟੂ ਨੇ ਗ੍ਰਿਫ਼ਤਾਰੀ ਦੇਣ ਤੋਂ ਜ਼ਿਆਦਾ ਜ਼ਮਾਨਤ ਲੈਣ 'ਚ ਦਿਖਾਈ ਜਲਦਬਾਜ਼ੀ, ਜਾਣੋ ਪੂਰਾ ਮਾਮਲਾ
ਅੱਜ ਫਿਰ ਮਿਸ਼ਨ ਰੁਜ਼ਗਾਰ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ 'ਚ ਨਵੇਂ ਨਿਯੁਕਤ 2487 ਉਮੀਦਵਾਰਾਂ ਨੂੰ ਸੰਗਰੂਰ ਵਿਖੇ ਰੱਖੇ ਗਏ ਸਮਾਗਮ 'ਚ ਨਿਯੁਕਤੀ ਪੱਤਰ ਦੇਣ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਸਦਨ 'ਚ ਬੋਲੇ ਅਮਨ ਅਰੋੜਾ, ਬਾਜਵਾ ਦੀਆਂ ਗੱਲਾਂ ਦਾ ਦਿੱਤਾ ਜਵਾਬ
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਡੀ ਸਰਕਾਰ ਦੌਰਾਨ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦਾ ਅੰਕੜਾ 42,924 ਪਹੁੰਚ ਜਾਵੇਗਾ। ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖਨੌਰੀ ਨੇੜਲੀ ਨਹਿਰ 'ਚੋਂ ਮਿਲੀ ਪੰਜਾਬੀ ਨੌਜਵਾਨ ਦੀ ਲਾਸ਼, 2 ਭੈਣਾਂ ਦਾ ਇਕਲੌਤਾ ਭਰਾ ਸੀ ਵੰਸ਼, ਕਈ ਦਿਨ ਤੋਂ ਸੀ ਲਾਪਤਾ
NEXT STORY