ਜਲੰਧਰ- 10 ਮਈ ਨੂੰ ਹੋਣ ਵਾਲੀ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ 10 ਅਪ੍ਰੈਲ ਯਾਨੀ ਕਿ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਪਾਰਟੀ ਦੇ ਉਮੀਦਵਾਰ ਦੇ ਹੱਕ 'ਚ ਕਰਤਾਰਪੁਰ ਦੀ ਅਨਾਜ ਮੰਡੀ 'ਚ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ।
ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਬੀਤੇ ਦਿਨੀਂ ਕਿਹਾ ਸੀ ਕਿ ਸਿਰਫ਼ ਸੁਸ਼ੀਲ ਰਿੰਕੂ ਹੀ ਲੋਕ ਸਭਾ ਜ਼ਿਮਨੀ ਚੋਣ ਨਹੀਂ ਲੜ ਰਹੇ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਇਹ ਚੋਣ ਲੜ ਰਹੇ ਹਨ। ਸੁਸ਼ੀਲ ਰਿੰਕੂ ਨੂੰ ਜੋ ਵੀ ਵੋਟ ਮਿਲੇ, ਸਮਝ ਲੈਣਾ ਕਿ ਉਹ ਵੋਟ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਜਾ ਰਹੀ ਹੈ।
ਇਹ ਵੀ ਪੜ੍ਹੋ : ਖ਼ਾਸ ਗੱਲਬਾਤ ਦੌਰਾਨ ਬੋਲੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ, 'ਲੁੱਟ-ਖਸੁੱਟ ਨਹੀਂ ਚੱਲਣ ਦਿਆਂਗੇ, ਮੈਂ ਜਨਤਾ ਦੇ ਨਾਲ'
ਵਿੱਤ ਮੰਤਰੀ ਹਰਪਾਲ ਚੀਮਾ ਜਲੰਧਰ ਜ਼ਿਮਨੀ ਚੋਣ ਦੇ ਇੰਚਾਰਜ ਨੇ ਨਿਯੁਕਤ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਇਕ ਟਵੀਟ ਵਿੱਚ ਇਹ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਬਹੁਤ-ਬਹੁਤ ਮੁਬਾਰਕਾਂ! ਮੈਨੂੰ ਉਮੀਦ ਹੈ ਕਿ ਚੀਮਾ ਸਾਹਿਬ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾਉਣਗੇ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ ਪ੍ਰਸ਼ਾਸਨ ਦੀ ਸਖ਼ਤੀ, ਡੀ. ਸੀ. ਨੇ ਜਾਰੀ ਕੀਤੇ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਡੀ. ਜੀ. ਪੀ. ਗੌਰਵ ਯਾਦਵ
NEXT STORY