ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂਗ੍ਰਾਮ ਜੇਲ੍ਹ 'ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਮਾਨ ਦਿੱਲੀ ਪਹੁੰਚ ਚੁੱਕੇ ਹਨ। ਇਸ ਮੁਲਾਕਾਤ ਨੂੰ ਸਿਆਸੀ ਅਤੇ ਕਾਨੂੰਨੀ ਹਾਲਾਤਾਂ ਦਰਮਿਆਨ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...
ਦੱਸਣਯੋਗ ਹੈ ਕਿ ਸੰਜੀਵ ਅਰੋੜਾ ਪਿਛਲੇ ਕਈ ਮਹੀਨਿਆਂ ਤੋਂ ਈ. ਡੀ. ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਜੇਲ੍ਹ 'ਚ ਬੰਦ ਹਨ। ਈ. ਡੀ. ਨੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ ਮਗਰੋਂ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
ਬਾਅਦ 'ਚ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਸੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਮੁਲਾਕਾਤ ਕਰ ਚੁੱਕੇ ਹਨ। ਸੰਜੀਵ ਅਰੋੜਾ ਦਾ ਕਾਨੂੰਨੀ ਟੀਮ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA ਸਟਾਫ਼ ਦੇ ਮੈਂਬਰ ਦੱਸ ਦਿੱਤੀ ਧਮਕੀ
NEXT STORY