ਸੰਗਰੂਰ (ਵਿਜੈ ਕੁਮਾਰ ਸਿੰਗਲਾ ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਬਣੀ ਕੈਬਨਿਟ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ । ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ "ਅੱਜ ਪੰਜਾਬ ਦੇ ਨਵੇਂ ਮੰਤਰੀ ਮੰਡਲ ਨੇ ਸਹੁੰ ਚੁੱਕੀ ਅਤੇ ਨਾਲ਼ ਹੀ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਵੀ ਪ੍ਰਣ ਲਿਆ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਸਰਕਾਰੀ ਹਸਪਤਾਲਾਂ ਨੂੰ ਦਿੱਤੇ ਇਹ ਹੁਕਮ
ਭਗਵੰਤ ਮਾਨ ਨੇ ਅੱਗੇ ਲਿਖਿਆ ਹੈ ਕਿ "ਸਾਰੇ ਨਵੇਂ ਮੰਤਰੀਆਂ ਨੂੰ ਸ਼ੁਭਕਾਮਨਾਵਾਂ। ਸਾਨੂੰ ਮਿਲ਼ ਕੇ ਪੰਜਾਬ ਦੇ 3 ਕਰੋੜ ਲੋਕਾਂ ਲਈ ਪੂਰੀ ਇਮਾਨਦਾਰੀ ਨਾਲ਼ ਕੰਮ ਕਰਨਾ ਹੈ, ਪੰਜਾਬ ਨੂੰ ਫ਼ਿਰ ਤੋਂ ਸੁਨਿਹਰਾ ਬਣਾਉਣਾ ਹੈ" । ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਭਗਵੰਤ ਮਾਨ ਵੱਲੋਂ ਖੜਕੜ ਕਲਾਂ ਵਿਖੇ ਸਹੁੰ ਚੁੱਕਣ ਤੋਂ ਬਾਅਦ 10 ਕੈਬਨਿਟ ਮੰਤਰੀਆਂ ਦਾ ਐਲਾਨ ਕੀਤਾ ਗਿਆ ਸੀ ਜਿਨ੍ਹਾਂ ਨੂੰ ਅੱਜ ਰਸਮੀ ਤੌਰ ’ਤੇ ਸਹੁੰ ਚੁਕਾਈ ਗਈ ਹੈ । ਮਾਨ ਵੱਲੋਂ ਆਪਣੀ ਸਰਕਾਰ ਵਿੱਚ ਅਜੇ ਉਹ ਹੋਰ ਵਿਸਤਾਰ ਕਰਨਾ ਅਤੇ ਕੈਬਨਿਟ ਵਿਚ ਵਾਧਾ ਕਰਨਾ ਬਾਕੀ ਹੈ। ਬੇਸ਼ੱਕ ਅੱਜ 10 ਕੈਬਨਿਟ ਮੰਤਰੀਆਂ ਨੂੰ ਸਹੁੰ ਚੁਕਾ ਦਿੱਤੀ ਗਈ ਹੈ ਪਰ ਅਜੇ ਇਨ੍ਹਾਂ ਮੰਤਰੀਆਂ ਨੂੰ ਮਹਿਕਮਿਆਂ ਦੇ ਵਿਭਾਗਾਂ ਸਬੰਧੀ ਕੋਈ ਅਲਾਟਮੈਂਟ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ : ਬਿਜਲੀ ਚੋਰੀ ਰੋਕਣ ਗਏ ਪਾਵਰਕਾਮ ਦੇ ਐੱਸ.ਡੀ.ਓ ਅਤੇ ਮੁਲਾਜ਼ਮਾਂ ਦੀ ਕੀਤੀ ਕੁੱਟਮਾਰ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਦਿੜਬਾ ਤੋਂ ਹਰਪਾਲ ਚੀਮਾ, ਬਰਨਾਲਾ ਤੋਂ ਮੀਤ ਹੇਅਰ, ਮਾਨਸਾ ਤੋਂ ਡਾ. ਵਿਜੇ ਸਿੰਗਲਾ, ਮਲੋਟ ਤੋਂ ਡਾ. ਬਲਜੀਤ ਕੌਰ ਮੰਤਰੀ ਬਣੇ ਹਨ। ਮਾਝੇ ਵਿਚੋਂ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਜੰਡਿਆਲਾ ਤੋਂ ਹਰਭਜਨ ਸਿੰਘ ਈ. ਟੀ. ਓ., ਪੱਟੀ ਤੋਂ ਲਾਲਚੰਦ ਭੁੱਲਰ ਅਤੇ ਭੋਆ ਤੋਂ ਲਾਲਚੰਦ ਕਟਾਰੂਚੱਕ ਨੂੰ ਮੰਤਰੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਦੋਆਬਾ ਦੇ ਹਿੱਸੇ ਫਿਲਹਾਲ ਦੋ ਮੰਤਰੀ ਹੀ ਆਏ ਹਨ, ਹੁਸ਼ਿਆਰਪੁਰ ਤੋਂ ਬ੍ਰਹਮਸ਼ੰਕਰ ਜਿੰਪਾ ਨੂੰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਹਰਜੋਤ ਬੈਂਸ ਨੂੰ ਕੈਬਨਿਟ ਵਿਚ ਜਗ੍ਹਾ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
ਮੋਟਰਸਾਈਕਲ ’ਤੇ ਜਾ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ
NEXT STORY