ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਬਣੇ ਹੜ੍ਹਾਂ ਦੇ ਹਾਲਾਤ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਗਈ ਹੈ। ਚਿੱਠੀ ਲਿਖ ਕੇ ਭਗਵੰਤ ਮਾਨ ਵੱਲੋਂ ਅਪੀਲ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਇਆ ਫੰਡ ਜਾਰੀ ਕਰੇ ਤਾਂ ਜੋ ਇਸ ਸੰਕਟਮਈ ਘੜੀ ਵਿੱਚ ਰਾਹਤ ਮਿਲ ਸਕੇ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਮੁੜ ਵਧ ਸਕਦੈ ਘੱਗਰ ਦਰਿਆ ਦਾ ਪਾਣੀ, Alert ਜਾਰੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਹਾ ਕਿ ਪੰਜਾਬ ਹੁਣ ਤੱਕ ਦੀ ਸਭ ਤੋਂ ਭਿਆਨਕ ਹੜ੍ਹ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਲਈ ਔਖਾ ਸਮਾਂ ਹੈ। ਸੂਬੇ ਦੇ ਲਗਭਗ 1000 ਪਿੰਡਾਂ ਦੇ ਲੱਖਾਂ ਲੋਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ। ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ। ਹੜ੍ਹ ਦੇ ਪਾਣੀ ਵਿੱਚ ਲਗਭਗ 3 ਲੱਖ ਏਕੜ ਖੇਤੀਬਾੜੀ ਜ਼ਮੀਨ ਡੁੱਬੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਉਨ੍ਹਾਂ ਕਿਹਾ ਕਿ ਕਿਸਾਨ ਭਾਰੀ ਨੁਕਸਾਨ ਦਾ ਸਾਹਮਣਾ ਕਰ ਰਹੇ ਹਨ। ਭਗਵੰਤ ਮਾਨ ਨੇ ਐੱਸ. ਡੀ. ਆਰ. ਐੱਫ਼. ਦੇ ਨਿਯਮਾਂ ਵਿੱਚ ਤਬਦੀਲੀ ਕਰਨ ਦੀ ਵੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਮੁਆਵਜ਼ਾ ਰਾਸ਼ੀ ਨੂੰ ਵਧਾ ਕੇ 50,000 ਰੁਪਏ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੈਅ ਕਰ ਚੁੱਕੀ ਹੈ ਕਿ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਪਰ ਇਸ ਲਈ ਕੇਂਦਰ ਤੋਂ ਸਹਿਮਤੀ ਲੈਣੀ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਵੱਡੀ ਕੁਦਰਤੀ ਆਫ਼ਤ ਨਾਲ ਜੂਝਣ ਲਈ ਕੇਂਦਰ ਸਰਕਾਰ ਵੱਲੋਂ ਤੁਰੰਤ ਮਦਦ ਦੇਣਾ ਸਮੇਂ ਦੀ ਸਖ਼ਤ ਲੋੜ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ Red Alert ਜਾਰੀ! ਬਿਆਸ ਦਰਿਆ 'ਚ ਵਧਿਆ ਪਾਣੀ, ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁੱਖ ਸਕੱਤਰ ਪੰਜਾਬ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਪੌਂਗ ਡੈਮ ਤੋਂ ਤਕਨੀਕੀ ਆਧਾਰ ’ਤੇ ਪਾਣੀ ਛੱਡਣ ਦੇ ਹੁਕਮ
NEXT STORY