ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕਿਸਾਨਾਂ ਦੀ ਮੀਟਿੰਗ ਤੋਂ ਪਹਿਲਾਂ ਜ਼ਬਰਦਸਤ ਹੰਗਾਮਾ ਹੋ ਗਿਆ। ਦਰਅਸਲ ਮੁੱਖ ਮੰਤਰੀ ਚੰਨੀ ਦੇ ਸੁਰੱਖਿਆ ਮੁਲਾਜ਼ਮਾਂ ਨਾਲ ਕਿਸਾਨਾਂ ਦਾ ਵਿਵਾਦ ਹੋ ਗਿਆ, ਜਿਸ ਤੋਂ ਬਾਅਦ ਕਿਸਾਨ ਪੰਜਾਬ ਭਵਨ ਦੇ ਬਾਹਰ ਧਰਨੇ 'ਤੇ ਬੈਠ ਗਏ। ਕਿਸਾਨਾਂ ਵੱਲੋਂ ਸੁਰੱਖਿਆ ਮੁਲਾਜ਼ਮਾਂ 'ਤੇ ਧੱਕੇ ਮਾਰਨ ਦੇ ਦੋਸ਼ ਲਾਏ ਗਏ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਦਾ ਵੱਡਾ ਫ਼ੈਸਲਾ, ਸਰਕਾਰੀ ਸਕੂਲਾਂ 'ਚ 8ਵੀਂ ਜਮਾਤ ਤੱਕ ਲੜਕਿਆਂ ਨੂੰ ਮਿਲਣਗੀਆਂ ਮੁਫ਼ਤ ਵਰਦੀਆਂ
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਨੇ ਖ਼ੁਦ ਮੀਟਿੰਗ ਲਈ ਬੁਲਾਇਆ ਹੈ ਅਤੇ ਉਨ੍ਹਾਂ ਦੇ ਸੁਰੱਖਿਆ ਮੁਲਾਜ਼ਮਾਂ ਵੱਲੋਂ ਕਿਸਾਨਾਂ ਨੂੰ ਧੱਕੇ ਮਾਰੇ ਗਏ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਖ਼ੁਦ ਕਿਸਾਨਾਂ ਨੂੰ ਮਨਾਉਣ ਲਈ ਆਏ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੁੱਝ ਕਿਸਾਨ ਆਗੂਆਂ ਦੇ ਨਾਲ ਅੰਦਰ ਚਲੇ ਗਏ ਪਰ ਕਈ ਕਿਸਾਨ ਆਗੂ ਮੀਟਿੰਗ ਨਾ ਕਰਨ 'ਤੇ ਅੜੇ ਰਹੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਬਿਆਨ ਨੇ ਕਾਂਗਰਸੀ ਵਿਧਾਇਕਾਂ 'ਚ ਮਚਾਈ ਤੜਥੱਲੀ, ਨਹੀਂ ਸੁੱਝ ਰਿਹਾ ਕੋਈ ਰਾਹ
ਇਸ ਤੋਂ ਬਾਅਦ ਖੇਤੀਬਾੜੀ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵੀ ਕਿਸਾਨਾਂ ਨੂੰ ਮਨਾਉਂਦੇ ਹੋਏ ਦਿਖਾਈ ਦਿੱਤੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਵੀਰ ਨਾਲ ਬਦਸਲੂਕੀ ਹੋਈ ਹੈ ਤਾਂ ਉਹ ਇਸ ਦੇ ਲਈ ਮੁਆਫ਼ੀ ਮੰਗਦੇ ਹਨ। ਇਸ ਤੋਂ ਬਾਅਦ ਕਿਸਾਨ ਮੀਟਿੰਗ ਲਈ ਮੰਨ ਗਏ। ਫਿਲਹਾਲ ਇਸ ਸਾਰੇ ਵਿਵਾਦ ਮਗਰੋਂ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਸ਼ੁਰੂ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਹੁਣ ਸਰਕਾਰੀ ਰਾਸ਼ਨ ਡਿਪੂਆਂ 'ਤੇ ਵੀ ਮਿਲਣਗੇ 'ਗੈਸ ਸਿਲੰਡਰ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼ਰਮਨਾਕ ! ਹਵਸ ਦੇ ਭੇੜੀਏ ਵਲੋਂ 10 ਸਾਲ ਦੀ ਮਾਸੂਮ ਕੁੜੀ ਨਾਲ ਦੁਸ਼ਕਰਮ
NEXT STORY