ਬਾਬਾ ਬਕਾਲਾ (ਵੈੱਬ ਡੈਸਕ) - ਬਾਬਾ ਬਕਾਲਾ ਹਲਕੇ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ’ਤੇ ਕਈ ਨਿਸ਼ਾਨੇ ਵਿੰਨ੍ਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਰਬੜ ਦਾ ਸਟੈਂਪ ਹੈ। ਇਸ ਕੋਲ ਬਹੁਤ ਜ਼ਾਇਦਾਦ ਹੈ। ਲੋਕਾਂ ਨੂੰ ਸਬੰਧੋਨ ਕਰਦੇ ਹੋੋਏ ਮੁੱਖ ਮੰਤਰੀ ਚੰਨੀ ਨੇ ਭਗਵੰਤ ਮਾਨ ਦੀ ਸਿੱਖਿਆ ਨੂੰ ਲੈ ਕੇ ਕਈ ਸਵਾਲ ਚੁੱਕੇ ਹਨ। ਚੰਨੀ ਨੇ ਕਿਹਾ ਕਿ ਭਗਵੰਤ ਮਾਨ ਨੇ 12ਵੀਂ ’ਚ 3 ਸਾਲ ਲਾਏ ਹਨ ਅਤੇ ਉਹ ਅਨਪੜ੍ਹ ਬੰਦਾ ਹੈ। ਅਜਿਹੇ ਬੰਦੇ ਪੰਜਾਬ ਦਾ ਭਵਿੱਖ ਨਹੀਂ ਬਣਾ ਸਕਦੇ।
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਇੱਜ਼ਤ ਦੀ ਖਾਤਰ ਭਰਾ ਨੇ ਕੀਤਾ ਭੈਣ ਦਾ ਕਤਲ, ਜ਼ਮੀਨ ’ਚ ਦਫ਼ਨਾਈ ਲਾਸ਼
ਮੁੱਖ ਮੰਤਰੀ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੀ ਕਈ ਨਿਸ਼ਾਨੇ ਵਿੰਨ੍ਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਪੈਰ-ਪੈਰ ’ਤੇ ਮੁਆਫ਼ੀਆਂ ਮੰਗਦਾ ਫਿਰਦਾ ਹੈ। ਇਸ ਦੇ ਗਡਕਰੀ ਤੋਂ ਮੁਆਫ਼ੀ ਮੰਗੀ, ਨਸ਼ੇ ਦੇ ਵਪਾਰੀ ਬਿਕਰਮ ਮਜੀਠੀਆ ਤੋਂ ਵੀ ਮੁਆਫ਼ੀ ਮੰਗੀ ਹੈ। ਪਾਣੀਆਂ ’ਤੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੇ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਕੀਤਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਜਰੀਵਾਲ ਐੱਸ.ਵਾਈ.ਐੱਲ ਦੇ ਤਹਿਤ ਪੰਜਾਬ ਦਾ ਪਾਣੀ ਦਿੱਲੀ ਲੈ ਕੇ ਜਾਣਾ ਚਾਹੁੰਦਾ ਹੈ। ਕੇਜਰੀਵਾਲ ਨੇ ਸਭ ਤੋਂ ਪਹਿਲਾਂ ਖੇਤੀ ਕਾਨੂੰਨ ਲਾਗੂ ਕੀਤੇ। ਕੇਜਰੀਵਾਲ ਦਿੱਲੀ ’ਚ ਪੰਜਾਬੀ ਪੜ੍ਹਾਉਣੀ ਬੰਦ ਕਰ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ’ਤੇ ਮੁੱਖ ਮੰਤਰੀ ਚੰਨੀ ਨੇ ਤੰਜ ਕੱਸਿਆ ਹੈ। ਚੰਨੀ ਨੇ ਕਿਹਾ ਕਿ ਨਸ਼ਾ ਵੇਚਣ ਵਾਲੇ ਮਜੀਠੀਆ ਨੇ ਪੰਜਾਬ ਦੇ ਨੌਜਵਾਨਾਂ ਦੀ ਜਵਾਨੀ ਨੂੰ ਰੋਲ ਕੇ ਰੱਖ ਦਿੱਤਾ ਹੈ। ਇਸ ਦੀ ਸਜ਼ਾ ਉਸ ਨੂੰ 22 ਫਰਵਰੀ ਨੂੰ ਮਿਲ ਕੇ ਰਹੇਗੀ। ਮੁੱਖ ਮੰਤਰੀ ਚੰਨੀ ਕਾਂਗਰਸ ਸਰਕਾਰ ਆਉਣ ’ਤੇ ਲੋਕਾਂ ਨੂੰ ਕਈ ਸਹੂਲਤਾਵਾਂ ਦੇਣ ਦਾ ਐਲਾਨ ਕੀਤਾ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਦੱਸ ਦੇਈਏ ਕਿ ਪੰਜਾਬ ’ਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਮਾਹੌਲ ਗਰਮਾ ਗਿਆ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਇਕ ਦੂਜੇ ’ਤੇ ਨਿਸ਼ਾਨੇ ਵਿੰਨ੍ਹ ਰਹੀਆਂ ਹਨ।
ਕਪੂਰਥਲਾ: 7 ਸਾਲਾ ਬੱਚੀ ਨਾਲ ਕੀਤਾ ਸੀ ਜਬਰ-ਜ਼ਿਨਾਹ, ਇਕ ਸਾਲ ਦੇ ਅੰਦਰ ਦੋਸ਼ੀ ਨੂੰ ਸੁਣਾਈ ਫਾਂਸੀ ਦੀ ਸਜ਼ਾ
NEXT STORY