ਨਵੀਂ ਦਿੱਲੀ/ਗੁਰਦਾਸਪੁਰ: 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ 'ਤੇ ਵੱਡੇ ਇਲਜ਼ਾਮ ਲਗਾਉਂਦਿਆ ਕਿਹਾ ਕਿ ਚੰਨੀ ਸਾਬ੍ਹ ਨੇ ਪ੍ਰੈੱਸ ਕਾਨਫਰੰਸ ਦੌਰਾਨ ਬੀਤੇ ਦਿਨ ਲੁਧਿਆਣਾ ਕਚਹਿਰੀ 'ਚ ਹੋਏ ਧਮਾਕੇ ਬਾਰੇ ਬੋਲਣ ਦੀ ਬਜਾਏ ਮੈਨੂੰ ਖੂਬ ਗਾਲ੍ਹਾਂ ਕੱਢੀਆਂ।ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਮੁੱਖ ਮੰਤਰੀ ਲੁਧਿਆਣਾ ਧਮਾਕੇ ਬਾਰੇ ਕੁਝ ਬੋਲਣਗੇ ਪਰ ਹੈਰਾਨੀ ਦੀ ਗੱਲ ਹੈ ਕਿ ਸਾਰੀ ਪ੍ਰੈੱਸ ਕਾਨਫਰੰਸ ਵਿੱਚ ਚੰਨੀ ਸਾਬ੍ਹ ਨੇ ਲੁਧਿਆਣਾ ਧਮਾਕੇ ਬਾਰੇ ਇਕ ਸ਼ਬਦ ਵੀ ਨਹੀਂ ਬੋਲਿਆ ਅਤੇ ਮੈਨੂੰ ਖੂਬ ਗਾਲ੍ਹਾਂ ਕੱਢੀਆਂ।ਉਨ੍ਹਾਂ ਮੁੱਖ ਮੰਤਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਮੁਸ਼ਕਿਲ ਸਮੇਂ ਵਿੱਚ ਅਜਿਹੀ ਰਾਜਨੀਤੀ ਚੰਗੀ ਨਹੀਂ।
ਇਹ ਵੀ ਪੜ੍ਹੋ : ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਅਰਵਿੰਦ ਕੇਜਰੀਵਾਲ, ਗੁਰਦਾਸਪੁਰ ਲਈ ਰਵਾਨਾ ਹੋਣ ਤੋਂ ਪਹਿਲਾਂ ਦਿੱਤਾ ਵੱਡਾ ਬਿਆਨ
ਦੱਸ ਦਈਏ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਤੋਂ ਦੋ ਦਿਨਾਂ ਪੰਜਾਬ ਦੌਰੇ 'ਤੇ ਆਏ ਹਨ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਗੁਰਦਾਸਪੁਰ ਲਈ ਰਵਾਨਾ ਹੋ ਚੁੱਕੇ ਹਨ। ਇਸੇ ਦਰਮਿਆਨ ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਲੁਧਿਆਣਾ ਧਮਾਕਾ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਹੋਏ ਪਰਚੇ ਸਬੰਧੀ ਜਾਣਕਾਰੀ ਦਿੱਤੀ। ਕੇਜਰੀਵਾਲ ਨੇ ਮੁੱਖ ਮੰਤਰੀ ਦੀ ਇਸ ਗੱਲਬਾਤ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਬੀਤੇ ਦਿਨ ਲੁਧਿਆਣਾ 'ਚ ਹੋਏ ਧਮਾਕੇ ਕਾਰਨ ਪੂਰਾ ਪੰਜਾਬ ਸਦਮੇ ਵਿੱਚ ਹੈ ਪਰ ਮੁੱਖ ਮੰਤਰੀ ਚੰਨੀ ਇਸ ਸਬੰਧੀ ਕੋਈ ਖ਼ੁਲਾਸਾ ਕਰਨ ਦੀ ਬਜਾਏ ਮੈਨੂੰ ਭੰਡਣ ਵਿੱਚ ਹੀ ਲੱਗੇ ਰਹੇ।ਜ਼ਿਕਰਯੋਗ ਹੈ ਕਿ ਅੱਜ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਦਿਆਂ ਵੀ ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਲਪੇਟੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਕਮਜ਼ੋਰ ਸਰਕਾਰ ਹੈ ਅਤੇ ਇਨ੍ਹਾਂ ਦੇ ਵਿਧਾਇਕ ਆਪਸ ’ਚ ਹੀ ਲੜੀ ਜਾ ਰਹੇ ਹਨ। ਅਜਿਹੇ ’ਚ ਪੰਜਾਬ ਦਾ ਮਾਹੌਲ ਦਿਨ-ਬ-ਦਿਨ ਵਿਗੜ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਆਉਣ ’ਤੇ ਹੁਣ ਤੱਕ ਜਿੰਨੀਆਂ ਵੀ ਬੇਅਦਬੀਆਂ ਹੋਈਆਂ ਹਨ, ਉਨ੍ਹਾਂ ਸਾਰਿਆਂ ਦੇ ਮਾਸਟਰ ਮਾਈਂਡ ਨੂੰ ਫੜਿਆ ਜਾਵੇਗਾ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਨਵੇਂ ਸਾਲ 'ਤੇ ਬਦਲੇਗਾ ਪੰਜਾਬ ਦਾ ਚੋਣ ਅਖਾੜਾ, PM ਮੋਦੀ ਕਰ ਸਕਦੇ ਨੇ ਵੱਡੇ ਐਲਾਨ
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ
ਬੀਬੀ ਬਾਦਲ ਦਾ ਵੱਡਾ ਬਿਆਨ, ਕਾਂਗਰਸ ਨੂੰ ਬਿਕਰਮ ਦੇ ਸੁਫ਼ਨੇ ਆਉਂਦੇ ਸਨ ਤੇ ਉਨ੍ਹਾਂ ਦੇ ਨਾਂ ਤੋਂ ਕੰਬਦੇ ਸਨ
NEXT STORY