ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਸਿੱਧੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ 'ਤੇ ਇਲਜ਼ਾਮ ਲਗਾਉਂਦੇ ਹੋਏ ਨਜ਼ਰ ਆਏ ਹਨ। ਉਨ੍ਹਾਂ ਕਿਹਾ ਕਿ ਇਹ ਜੋ ਪੰਜਾਬ 'ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਹੈ।
ਉਨ੍ਹਾਂ ਕਿਹਾ ਕਿ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਸਿਆਸਤ ਤੋਂ ਪ੍ਰੇਰਿਤ ਹੁੰਦੀਆਂ ਹਨ। ਬੰਗਾਲ 'ਚ ਵੀ ਇਲੈਕਸ਼ਨ ਤੋਂ ਪਹਿਲਾਂ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੰਜਾਬ 'ਚ ਇਲੈਕਸ਼ਨ ਸਿਰ 'ਤੇ ਹਨ ਤਾਂ ਅਜਿਹੀਆਂ ਘਟਨਾਵਾਂ ਹੋਣ ਲੱਗੀਆਂ ਹਨ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਬਿਕਰਮ ਸਿੰਘ ਮਜੀਠੀਆ 'ਤੇ ਪਰਚਾ ਦਰਜ ਕੀਤਾ ਹੈ। ਉਦੋਂ ਤੋਂ ਹੀ ਅਜੀਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਪਿੱਛੇ ਕਿਸ ਦਾ ਹੱਥ ਹੈ ਜਲਦ ਹੀ ਪਤਾ ਕਰ ਲਿਆ ਜਾਵੇਗਾ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਟਰੇਨਾਂ ਬੰਦ ਦੌਰਾਨ ਯਾਤਰੀਆਂ ਨੂੰ ਵੱਡੀ ਰਾਹਤ: 21 ਮਹੀਨਿਆਂ ਬਾਅਦ ਜੰਮੂ-ਕਸ਼ਮੀਰ ਲਈ ਬੱਸਾਂ ਦੀ ਆਵਾਜਾਈ ਹੋਈ ਸ਼ੁਰੂ
NEXT STORY