ਅੰਮ੍ਰਿਤਸਰ (ਨੀਰਜ) - ਕੋਰੋਨਾ ਮਹਾਮਾਰੀ ਵਿਰੁੱਧ ਜੰਗ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਨੇ 18 ਨਵੰਬਰ 2021 ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਸੀ। ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਹੁਣ ਤਕ 6 ਹਜ਼ਾਰ ਤੋਂ ਵੱਧ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ। ਜਾਣਕਾਰੀ ਅਨੁਸਾਰ ਚੰਨੀ ਸਰਕਾਰ ਦੇ ਉੱਦਮ ਨਾਲ ਹਰ ਰੋਜ਼ 200 ਦੇ ਕਰੀਬ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਨਤਮਸਤਕ ਹੋ ਰਹੇ ਹਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਦੱਸ ਦੇਈਏ ਕਿ ਜਦੋਂ ਮਾਰਚ 2020 ਵਿਚ ਕੋਰੋਨਾ ਦੀ ਮਹਾਮਾਰੀ ਸ਼ੁਰੂ ਹੋਈ ਤਾਂ ਕੇਂਦਰ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਕਰ ਦਿੱਤਾ ਸੀ। ਲਾਂਘਾ ਬੰਦ ਹੋਣ ਕਾਰਨ ਸ਼ਰਧਾਲੂਆਂ ਵਿਚ ਭਾਰੀ ਨਿਰਾਸ਼ਾ ਫੈਲ ਗਈ ਸੀ, ਕਿਉਂਕਿ ਸ਼ਰਧਾਲੂ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਦੇਸ਼ ਦੇ ਸਾਰੇ ਗੁਰਦੁਆਰਿਆਂ ਵਿਚ ਮੱਥਾ ਟੇਕ ਸਕਦੇ ਸਨ ਪਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬੰਦ ਸੀ। ਗੁਰਪੁਰਬ ਦੇ ਮੌਕੇ ਚੰਨੀ ਸਰਕਾਰ ਦੇ ਕੀਤੇ ਉਪਰਾਲੇ ਕਾਰਨ ਕਰਤਾਰਪੁਰ ਲਾਂਘਾ ਮੁੜ ਖੁੱਲ੍ਹ ਗਿਆ, ਜਿਸ ਨਾਲ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)
ਦਰਸ਼ਨ ਕਰਨ ਲਈ ਨਹੀਂ ਲੈਣਾ ਪਵੇਗਾ ਵੀਜ਼ਾ
ਬਿਨਾਂ ਸਰਕਾਰੀ ਵੀਜ਼ੇ ਤੋਂ ਪਹਿਲਾਂ ਵੀ ਸ਼ਰਧਾਲੂ ਖੁਸ਼ ਹਨ, ਕਿਉਂਕਿ ਆਮ ਤੌਰ ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੀਜ਼ਾ ਲੈਣਾ ਪੈਂਦਾ ਸੀ। ਇਸ ’ਚ ਕਾਫੀ ਸਮਾਂ ਲੱਗ ਜਾਂਦਾ ਹੈ ਪਰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਆਨਲਾਈਨ ਫਾਰਮ ਭਰਨੇ ਪੈਂਦੇ ਹਨ। ਇਸ ’ਚ ਪਾਸਪੋਰਟ ਦੀ ਲੋੜ ਹੁੰਦੀ ਹੈ ਪਰ ਇਸ ’ਤੇ ਵੀਜ਼ਾ ਨਹੀਂ ਲਗਾਇਆ ਜਾਂਦਾ। ਇੰਨਾ ਹੀ ਨਹੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨਲਾਈਨ ਇਜਾਜ਼ਤ ਮਿਲਣ ਤੋਂ ਬਾਅਦ ਸ਼ਰਧਾਲੂਆਂ ਨੂੰ ਕੋਈ ਫੀਸ ਜਮ੍ਹਾ ਨਹੀਂ ਕਰਨੀ ਪਵੇਗੀ। ਆਰ. ਬੀ. ਆਈ. ਵਲੋਂ ਸ਼ਰਧਾਲੂਆਂ ਨੂੰ 11 ਹਜ਼ਾਰ ਰੁਪਏ ਤੱਕ ਦੀ ਨਕਦੀ ਲਿਜਾਣ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ਰਧਾਲੂ ਉੱਥੇ ਸੂਰਜ ਚੜ੍ਹਨ ਤੋਂ ਲੈ ਕੇ ਸੂਰਜ ਛਿਪਣ ਤੱਕ ਸਮਾਂ ਬਿਤਾ ਸਕਦੇ ਹਨ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਚੰਨੀ ਸਰਕਾਰ ਜਲਦ ਪਾਕਿਸਤਾਨ ਤੋਂ ਆਯਾਤ-ਨਿਰਯਾਤ ਸ਼ੁਰੂ ਕਰੇਗੀ
ਪੁਲਵਾਮਾ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਤੋਂ ਦਰਾਮਦ ਹੋਣ ਵਾਲੇ ਸਾਮਾਨ ’ਤੇ 200 ਫੀਸਦੀ ਡਿਊਟੀ ਲਗਾਈ ਗਈ ਸੀ, ਜਿਸ ਕਾਰਨ ਪਾਕਿਸਤਾਨ ਨਾਲ ਅਰਬਾਂ ਰੁਪਏ ਦਾ ਆਯਾਤ-ਨਿਰਯਾਤ ਬੰਦ ਹੋ ਗਿਆ ਸੀ। ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਦੇ ਵਪਾਰੀਆਂ ਨੂੰ ਆਰਥਿਕ ਨੁਕਸਾਨ ਹੋਇਆ ਸੀ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਕਿ ਨਾਲ ਦਰਾਮਦ-ਨਿਰਯਾਤ ਬਹਾਲ ਕਰਨ ਲਈ ਪੂਰੀ ਕੋਸ਼ਿਸ਼ ਕਰ ਰਹੇ ਹਨ। ਚੰਨੀ ਨੇ ਪਾਈਟੈਕਸ ਮੇਲੇ ਵਿਚ ਪਾਕਿ ਨਾਲ ਦਰਾਮਦ-ਨਿਰਯਾਤ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਸੀ ਅਤੇ ਉਸ ਦੇ ਹਾਂ-ਪੱਖੀ ਯਤਨ ਜਾਰੀ ਹਨ। ਇਸ ਨਾਲ ਵਪਾਰੀਆਂ ਨੂੰ ਯਕੀਨ ਹੈ ਕਿ ਜਲਦੀ ਪਾਕਿ ਨਾਲ ਵਪਾਰਕ ਸਬੰਧ ਮੁੜ ਸ਼ੁਰੂ ਹੋ ਜਾਣਗੇ।
ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਦੇ ਹੋਟਲ ’ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਲੁਧਿਆਣਾ ਦੇ 3 ਕਾਰੋਬਾਰੀ ਅਤੇ 1 ਕੁੜੀ ਗ੍ਰਿਫ਼ਤਾਰ
ਹਰੀਸ਼ ਰਾਵਤ ਨੇ ਉੱਤਰਾਖੰਡ ’ਚ ਗਾਂਧੀ ਪਰਿਵਾਰ ਖ਼ਿਲਾਫ਼ ਖੋਲ੍ਹਿਆ ਮੋਰਚਾ
NEXT STORY