ਚੰਡੀਗੜ੍ਹ : ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮਸ਼ਹੂਰ ਗਾਇਕਾ ਅਤੇ ਭਾਰਤ ਰਤਨ ਐਵਾਰਡੀ ਲਤਾ ਮੰਗੇਸ਼ਕਰ ਜੀ ਦੇ ਦਿਹਾਂਤ ਦੀ ਖ਼ਬਰ ਸੁਣ ਦੇ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਲਤਾ ਜੀ ਨੇ ਭਾਰਤੀ ਸੰਗੀਤ ਨੂੰ ਅਮੀਰ ਬਣਾਉਣ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ CM ਚਿਹਰੇ ਦਾ ਐਲਾਨ ਅੱਜ, ਲੁਧਿਆਣਾ 'ਚ ਵਰਚੁਅਲ ਰੈਲੀ ਕਰਨਗੇ ਰਾਹੁਲ ਗਾਂਧੀ
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲਤਾ ਜੀ ਦੇ ਪਰਿਵਾਰ ਅਤੇ ਪ੍ਰਸ਼ੰਸਕਾ ਨਾਲ ਉਨ੍ਹਾਂ ਨੂੰ ਦਿਲੋਂ ਹਮਦਰਦੀ ਹੈ। ਦੱਸਣਯੋਗ ਹੈ ਕਿ ਲਤਾ ਮੰਗੇਸ਼ਕਰ ਦਾ ਐਤਵਾਰ ਦੀ ਸਵੇਰ ਨੂੰ ਹਸਪਤਾਲ 'ਚ ਦਿਹਾਂਤ ਹੋ ਗਿਆ। ਉਹ ਪਿਛਲੇ 27 ਦਿਨਾਂ ਤੋਂ ਬੀਮਾਰ ਚੱਲ ਰਹੇ ਸਨ। ਲਤਾ ਮੰਗੇਸ਼ਕਰ ਨੂੰ 8 ਜਨਵਰੀ ਨੂੰ ਕੋਰੋਨਾ ਹੋਣ ਮਗਰੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਕੋਰੋਨਾ ਨਾਲ ਨਿਮੋਨੀਆ ਵੀ ਹੋਇਆ ਸੀ।
ਇਹ ਵੀ ਪੜ੍ਹੋ : ਟ੍ਰਾਈਸਿਟੀ ਦੇ ਲੋਕਾਂ ਲਈ ਚੰਗੀ ਖ਼ਬਰ, ਸਮਰ ਸ਼ਡਿਊਲ 'ਚ ਮਿਲ ਸਕਦੀਆਂ ਨੇ 2 ਅੰਤਰਰਾਸ਼ਟਰੀ ਫਲਾਈਟਾਂ
ਉਨ੍ਹਾਂ ਦੀ ਉਮਰ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਆਈ. ਸੀ. ਯੂ. 'ਚ ਭਰਤੀ ਕੀਤਾ ਸੀ। ਇਨ੍ਹਾਂ 27 ਦਿਨਾਂ 'ਚ 2 ਦਿਨ ਲਈ ਉਨ੍ਹਾਂ ਨੂੰ ਵੈਂਟੀਲੈਟਰ ਤੋਂ ਹਟਾਇਆ ਗਿਆ ਸੀ। ਫਿਰ ਜਿਵੇਂ ਹੀ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ ਤਾਂ ਲਤਾ ਜੀ ਨੂੰ ਵੈਂਟੀਲੇਟਰ ਸਪੋਰਟ 'ਤੇ ਲਿਆਂਦਾ ਗਿਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚੰਨੀ ਦੇ ਭਾਣਜੇ ਦੀ ਗ੍ਰਿਫਤਾਰੀ ’ਤੇ ਗਜੇਂਦਰ ਸ਼ੇਖਾਵਤ ਨੇ ਕਿਹਾ- ਕਿਸੇ ਨੂੰ ਲੁੱਟਣ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ
NEXT STORY