ਜਲੰਧਰ (ਧਵਨ ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਸਰਕਾਰ ਵਲੋਂ ਰਾਜ 'ਚ ਕਿਸਾਨਾਂ ਦੇ 9500 ਕਰੋੜ ਰੁਪਏ ਦੇ ਕਰਜ਼ਿਆਂ ਨੂੰ ਮੁਆਫ ਕਰਨ ਦੀ ਸਕੀਮ 'ਤੇ ਅਕਾਲੀ ਦਲ ਵਲੋਂ ਕੀਤੇ ਜਾ ਰਹੇ ਗੁੰਮਰਾਹਪੂਰਨ ਪ੍ਰਚਾਰ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਅਸਲ 'ਚ ਬਾਦਲਾਂ ਨੂੰ ਪਤਾ ਹੀ ਨਹੀਂ ਹੈ ਕਿ ਇਸ ਨਾਲ ਸੂਬੇ 'ਚ 10. 25 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਗਲਤ ਦੋਸ਼ ਲਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ ਜਦੋਂਕਿ ਸਾਬਕਾ ਮੁੱਖ ਮੰਤਰੀ ਬਾਦਲ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਦੇ ਕਰਜ਼ਿਆਂ ਨੂੰ ਮੁਆਫ ਕਰਨ ਲਈ ਇਕ ਵੀ ਕਦਮ ਨਹੀਂ ਚੁੱਕਿਆ।
ਬਾਦਲ ਸਰਕਾਰ ਤਾਂ ਇਕ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਕਰ ਸਕੀ। ਇਸ ਲਈ ਬਾਦਲ ਨੂੰ ਕਾਂਗਰਸ ਸਰਕਾਰ ਦੇ ਕਰਜ਼ੇ ਮੁਆਫੀ ਫੈਸਲੇ 'ਤੇ ਕਿੰਤੂ-ਪੰ੍ਰਤੂ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੂਨ ਮਹੀਨੇ 'ਚ ਕਾਂਗਰਸ ਸਰਕਾਰ ਨੇ ਵਿਧਾਨ ਸਭਾ 'ਚ ਕਿਸਾਨ ਕਰਜ਼ਾ ਮੁਆਫੀ ਯੋਜਨਾ ਦਾ ਐਲਾਨ ਕੀਤਾ ਸੀ ਜਦੋਂਕਿ ਵਿਧਾਨ ਸਭਾ ਸੈਸ਼ਨ 'ਚ ਤਾਂ ਬਾਦਲ ਹਿੱਸਾ ਲੈਣ 'ਚ ਵੀ ਸਫਲ ਨਹੀਂ ਹੋਏ। ਅਸਲ 'ਚ ਅਕਾਲੀਆਂ ਅੰਦਰ ਸਹਿਣਸ਼ੀਲਤਾ ਦੀ ਕਮੀ ਹੈ ਅਤੇ ਉਹ ਕਿਸਾਨਾਂ ਦੇ ਹਿੱਤਾਂ ਲਈ ਕਾਂਗਰਸ ਸਰਕਾਰ ਵਲੋਂ ਚੁੱਕੇ ਗਏੇ ਕਦਮਾਂ ਨੂੰ ਸਹਿਣ ਨਹੀਂ ਕਰ ਸਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣਾ ਨਕਾਰਾਤਮਕ ਏਜੰਡਾ ਤਿਆਗੇ ਕਿਉਂਕਿ ਪੰਜਾਬ ਦੇ ਲੋਕ ਹੁਣ ਅਕਾਲੀਆਂ ਦੇ ਝਾਂਸੇ 'ਚ ਫਿਰ ਤੋਂ ਆਉਣ ਵਾਲੇ ਨਹੀਂ ਹਨ। ਪੰਜਾਬ ਦੇ ਲੋਕ ਖੁਸ਼ਹਾਲੀ ਤੇ ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਨ। ਅਕਾਲੀਆਂ ਨੇ ਤਾਂ ਸਿਰਫ ਆਪਣੇ ਵਿਅਕਤੀਗਤ ਹਿੱਤਾਂ ਨੂੰ ਉਤਸ਼ਾਹਿਤ ਕੀਤਾ। ਪੰਜਾਬ 'ਚ ਨਾ ਤਾਂ ਵਿਕਾਸ ਹੋਇਆ ਅਤੇ ਨਾ ਹੀ ਖੁਸ਼ਹਾਲੀ ਆਈ ਜਦੋਂਕਿ ਅਕਾਲੀ ਨੇਤਾ ਜ਼ਰੂਰ ਹੀ ਖੁਸ਼ਹਾਲੀ ਵਲ ਵਧਦੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਵਲੋਂ ਕਿਸਾਨ ਕਰਜ਼ਾ ਮੁਆਫੀ ਦੇ ਸੰਦਰਭ 'ਚ ਸਰਕਾਰੀ ਨੋਟੀਫਿਕੇਸ਼ਨ ਨੂੰ ਰੱਦ ਕਰਨ ਤੋਂ ਪਤਾ ਚੱਲਦਾ ਹੈ ਕਿ ਨਾ ਤਾਂ ਬਾਦਲ ਤੇ ਨਾ ਹੀ ਸੁਖਬੀਰ ਕਿਸਾਨਾਂ ਦੇ ਹਿਤੈਸ਼ੀ ਹਨ। ਉਨ੍ਹਾਂ ਕਿਹਾ ਕਿ ਇਕ ਦਹਾਕੇ ਤਕ ਬਾਦਲਾਂ ਨੇ ਸ਼ਾਸਨ ਕੀਤਾ ਪਰ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਨੂੰ ਆਰਥਿਕ ਕੰਗਾਲੀ ਵਲ ਵੀ ਧੱਕਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਚੋਣ ਐਲਾਨ ਪੱਤਰ 'ਚ ਕੀਤੇ ਗਏ ਵਾਅਦਿਆਂ ਨੂੰ ਲਾਗੂ ਕਰੇਗੀ ਅਤੇ ਨਾਲ ਹੀ ਪੰਜਾਬ ਨੂੰ ਆਰਥਿਕ ਕੰਗਾਲੀ ਤੋਂ ਬਾਹਰ ਕੱਢੇਗੀ।
ਮੁੱਖ ਮੰਤਰੀ ਕਾਰਪੋਰੇਸ਼ਨ ਚੋਣਾਂ ਤੋਂ ਪਹਿਲਾਂ ਮਹਾਨਗਰਾਂ ਦਾ ਕਰਨਗੇ ਦੌਰਾ
NEXT STORY