ਸਮਰਾਲਾ (ਗਰਗ, ਬੰਗੜ) : ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੇ ਹਿੱਤ 'ਚ ਜ਼ੀਰਾ ਵਿਖੇ ਸ਼ਰਾਬ ਦੀ ਫੈਕਟਰੀ ਨੂੰ ਬੰਦ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਸਮਰਾਲਾ ਨੇੜਲੇ ਪਿੰਡ ਉਟਾਲਾਂ ਵਿਖੇ ਸਾਲਾਨਾ ਕਬੱਡੀ ਟੂਰਨਾਮੈਂਟ ਦੀ ਪ੍ਰਧਾਨਗੀ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਇਤਿਹਾਸਕ ਫਤਵਾ ਦਿੱਤਾ ਹੈ ਤੇ ਸੂਬੇ ਅਤੇ ਲੋਕਾਂ ਦੀ ਭਲਾਈ ਲਈ ਹਰ ਫ਼ੈਸਲਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਠੋਸ ਉਪਰਾਲੇ ਕਰ ਰਹੇ ਹਨ।
ਇਹ ਵੀ ਪੜ੍ਹੋ : ਮੁਰਗੀਆਂ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰ ਨਾਲ ਬਜ਼ੁਰਗ ਦਾ ਕਤਲ
ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਖੇਡ ਟੂਰਨਾਮੈਂਟਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਾਲਾਂ 'ਚ ਹੋਰ ਚੈਂਪੀਅਨ ਪੈਦਾ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਬਹੁਤ ਹੁਨਰ ਹੈ ਪਰ ਉਨ੍ਹਾਂ ਨੂੰ ਇਕ ਪਲੇਟਫਾਰਮ ਦੀ ਲੋੜ ਹੈ।
ਇਹ ਵੀ ਪੜ੍ਹੋ : ਭੈਣ ਨੂੰ ਲੋਹੜੀ ਦੇ ਕੇ ਆ ਰਹੇ ਭਰਾਵਾਂ ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਯੋਜਨ ਕੀਤਾ ਗਿਆ ਸੀ ਤਾਂ ਜੋ ਪੰਜਾਬੀ ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ। ਇਨ੍ਹਾਂ ਖੇਡਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਇਨ੍ਹਾਂ ਖੇਡਾਂ 'ਚ ਲਗਭਗ 3 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ, ਮੈਦਾਨਾਂ ਅਤੇ ਸਾਜ਼ੋ-ਸਾਮਾਨ ਸਮੇਤ ਖੇਡਾਂ ਦੀਆਂ ਸਹੂਲਤਾਂ ਦੀ ਮੁਕੰਮਲ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਿਆ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਐੱਸਐੱਸਪੀ ਹਰੀਸ਼ ਓਮ ਪ੍ਰਕਾਸ਼ ਦਿਆਮਾ, ਏਡੀਸੀ ਅਮਰਜੀਤ ਬੈਂਸ ਆਦਿ ਹਾਜ਼ਰ ਸਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਰਾਜ ਵਣ ਵਿਕਾਸ ਨਿਗਮ ਦੀ ਆਮਦਨੀ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ 4 ਕਰੋੜ ਵਧੀ: ਲਾਲ ਚੰਦ ਕਟਾਰੂਚੱਕ
NEXT STORY