ਜਲੰਧਰ (ਬਿਊਰੋ)-ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ ਗਿਆ ਹੈ। ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਏ। ਚੰਨੀ ਨੇ ਮੱਥਾ ਟੇਕਦੇ ਹੋਏ ਪੂਜਾ ਕਰਵਾਈ।
ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)
ਜ਼ਿਕਰਯੋਗ ਹੈ ਕਿ ਪੰਜਾਬ ’ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਸਾਰੀਆਂ ਪਾਰਟੀਆਂ ਤਿਆਰੀਆਂ ’ਚ ਲੱਗੀਆਂ ਹੋਈਆਂ ਹਨ। ਚੋਣਾਂ ਦੇ ਸਬੰਧ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਬੀਤੇ ਦਿਨ ਪੰਜਾਬ ਦੌਰੇ ’ਤੇ ਆਏ ਹੋਏ ਸਨ, ਜਿਨ੍ਹਾਂ ਦੇ ਆਉਣ ’ਤੇ ਲੁਧਿਆਣਾ ਵਿਖੇ ਵਰਚੁਅਲ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਰੈਲੀ ’ਚ ਰਾਹੁਲ ਗਾਂਧੀ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਰਮਨਾਕ : ਟੌਫੀ ਦੇਣ ਦੇ ਬਹਾਨੇ 5 ਸਾਲਾ ਬੱਚੇ ਨੂੰ ਕੁਆਰਟਰ ’ਚ ਲਿਜਾ ਕੀਤਾ ਕੁਕਰਮ
CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)
NEXT STORY