ਜਲੰਧਰ (ਗੁਲਸ਼ਨ) – ਪੰਜਾਬ ਵਿਧਾਨ ਸਭਾ ਦਾ ਅਸੰਵਿਧਾਨਿਕ ਸੈਸ਼ਨ ਸੱਦ ਕੇ ਮੁੱਖ ਮੰਤਰੀ ਨੇ ਲੋਕਤੰਤਰ ਦੇ ਮੰਦਿਰ (ਵਿਧਾਨ ਸਭਾ) ਦਾ ਅਪਮਾਨ ਕੀਤਾ ਹੈ, ਜਿਸ ਦੇ ਲਈ ਮੁੱਖ ਮੰਤਰੀ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਇਹ ਸ਼ਬਦ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੇ। ਉਹ ਇਥੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਿਲਸਿਲੇ ਵਿਚ ਭਾਰਤੀ ਵਾਲਮੀਕਿ ਧਰਮ ਸਮਾਜ ਸੰਗਠਨ ਵੱਲੋਂ ਆਯੋਜਿਤ ਸ਼ੋਭਾ ਯਾਤਰਾ ਵਿਚ ਹਿੱਸਾ ਲੈਣ ਆਏ ਸਨ।
ਇਹ ਵੀ ਪੜ੍ਹੋ : ਤਿਉਹਾਰਾਂ ਦੌਰਾਨ ਅਗਲੇ 11 ਦਿਨਾਂ 'ਚੋਂ 7 ਦਿਨ ਬੰਦ ਰਹਿਣਗੇ ਬੈਂਕ, ਨਿਪਟਾ ਲਓ ਜ਼ਰੂਰੀ ਕੰਮ
ਜਾਖੜ ਨੇ ਕਿਹਾ ਕਿ ‘ਆਪ’ ਸਰਕਾਰ ਲੋਕਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਭਟਕਾਉਣ ਅਤੇ ਗੁੰਮਰਾਹ ਕਰਨ ਦੀ ਨੀਤੀ ’ਤੇ ਚੱਲ ਰਹੀ ਹੈ, ਜਿਸ ਤਹਿਤ ਹਰ ਦਿਨ ਨਵੇਂ-ਨਵੇਂ ਨਾਟਕ ਹੋ ਰਹੇ ਹਨ। ਇਕ ਪਾਸੇ ਜਿਥੇ ਪੰਜਾਬ ਦੇ ਪਾਣੀ ਨੂੰ ਲੁੱਟਿਆ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਉਹ ਪੰਜਾਬ ’ਤੇ ਹਰ ਦਿਨ 100 ਕਰੋੜ ਦਾ ਕਰਜ਼ਾ ਚੜ੍ਹਾ ਰਹੇ ਹਨ। ਪੰਜਾਬ ਗੰਭੀਰ ਸੰਕਟ ਵੱਲ ਵਧ ਰਿਹਾ ਹੈ। ਅਜਿਹੇ ਮੁੱਦਿਆਂ ’ਤੇ ਗੰਭੀਰਤਾ ਦਿਖਾਉਣ ਦੀ ਬਜਾਏ ਮੁੱਖ ਮੰਤਰੀ ਚੁਟਕਲਿਆਂ ਦੀ ਸਿਅਾਸਤ ਕਰ ਰਹੇ ਹਨ।
ਇਹ ਵੀ ਪੜ੍ਹੋ : Elon Musk ਨੂੰ ਇੱਕ ਝਟਕੇ 'ਚ ਹੋਇਆ 16.1 ਬਿਲੀਅਨ ਡਾਲਰ ਦਾ ਨੁਕਸਾਨ , ਅੰਬਾਨੀ ਦੀ ਵੀ ਨੈੱਟਵਰਥ ਡਿੱਗੀ
ਉਨ੍ਹਾਂ ਫਿਰ ਦੁਹਰਾਇਆ ਕਿ ਮੁੱਖ ਮੰਤਰੀ ਜਾਂ ਤਾਂ 1 ਨਵੰਬਰ ਦੀ ਬਹਿਸ ਲਈ ਉਨ੍ਹਾਂ ਵੱਲੋਂ ਸੁਝਾਏ ਨਾਵਾਂ ’ਤੇ ਸਹਿਮਤ ਹੋਣ ਜਾਂ ਫਿਰ ਇਤਰਾਜ਼ ਪ੍ਰਗਟਾਉਂਦੇ ਹੋਏ ਕੋਈ ਹੋਰ ਨਾਂ ਦੇਣ ਕਿਉਂਕਿ ਸੁਪਰਵਾਈਜ਼ਰ ਜਾਂ ਰੈਫਰੀ ਤੋਂ ਬਿਨਾਂ ਬਹਿਸ ਕਿਵੇਂ ਸੰਭਵ ਹੈ। ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਛੋਲੇ-ਕੁਲਚੇ ਦੀ ਨਹੀਂ, ਸਗੋਂ ਪੰਜਾਬ ਦੇ ਹਿੱਤਾਂ ਦੀ ਗੱਲ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਾਜ਼ਿਲਕਾ 'ਚ ਨਿਹੰਗ ਪਿਓ-ਪੁੱਤ ਦਾ ਬੇਰਹਿਮੀ ਨਾਲ ਕਤਲ, ਆਪਣਿਆਂ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
NEXT STORY