Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:20:52 PM

  • shahi imam on dhirendra shastri

    ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ...

  • october 1st  there will be a charge for sending whatsapp messages

    ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ...

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਧੂਰੀ 'ਚ ਬੋਲੇ ਕੇਜਰੀਵਾਲ, ਕਿਹਾ: ਸਾਡਾ ਕੰਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਦੀਨ-ਦੁਖੀਆਂ ਦੀ ਸੇਵਾ ਕਰਨਾ

PUNJAB News Punjabi(ਪੰਜਾਬ)

ਧੂਰੀ 'ਚ ਬੋਲੇ ਕੇਜਰੀਵਾਲ, ਕਿਹਾ: ਸਾਡਾ ਕੰਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਦੀਨ-ਦੁਖੀਆਂ ਦੀ ਸੇਵਾ ਕਰਨਾ

  • Edited By Harpreet Singh,
  • Updated: 27 Nov, 2023 06:28 PM
Sangrur-Barnala
cm kejriwal in dhuri
  • Share
    • Facebook
    • Tumblr
    • Linkedin
    • Twitter
  • Comment

ਧੂਰੀ (ਸੰਗਰੂਰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਦੇਸ਼ ਭਰ ਦੇ ਪਵਿੱਤਰ ਸਥਾਨਾਂ ਉਤੇ ਲੋਕਾਂ ਨੂੰ ਲੈ ਕੇ ਜਾਣ ਲਈ ਸੋਮਵਾਰ ਨੂੰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ। ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ ਫਲਸਫ਼ੇ ਮੁਤਾਬਕ ਹੈ, ਜਿਨ੍ਹਾਂ ਲੋਕਾਈ ਨੂੰ ਭਾਈਚਾਰੇ ਤੇ ਅਮਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਲੋਕਾਂ ਨੇ ਕਿਸੇ ਨਾ ਕਿਸੇ ਕਾਰਨ ਅਜੇ ਤੱਕ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਨਹੀਂ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਦੇਸ਼ ਤੇ ਸੂਬੇ ਭਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸੂਬਾ ਸਰਕਾਰ ਨੇ ਇਹ ਸਕੀਮ ਸ਼ੁਰੂ ਕੀਤੀ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਤੋਂ 300 ਸ਼ਰਧਾਲੂ, ਜਲੰਧਰ ਤੋਂ 220 ਅਤੇ ਧੂਰੀ ਤੋਂ 500 ਤੋਂ ਵੱਧ ਸ਼ਰਧਾਲੂ ਇਸ ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਗਾਮੀ ਤਿੰਨ ਮਹੀਨਿਆਂ ਵਿੱਚ 50 ਹਜ਼ਾਰ ਤੋਂ ਵੱਧ ਸ਼ਰਧਾਲੂ ਇਸ ਸਹੂਲਤ ਦਾ ਲਾਭ ਲੈਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 13 ਹਜ਼ਾਰ ਸ਼ਰਧਾਲੂ ਰੇਲ ਗੱਡੀਆਂ ਰਾਹੀਂ ਜਾਣਗੇ ਅਤੇ ਹਰੇਕ ਅੱਠ ਦਿਨਾਂ ਬਾਅਦ ਚੱਲਣ ਵਾਲੀਆਂ ਇਨ੍ਹਾਂ 13 ਰੇਲ ਗੱਡੀਆਂ ਵਿੱਚੋਂ ਹਰੇਕ ਗੱਡੀ ਵਿੱਚ ਇਕ ਹਜ਼ਾਰ ਯਾਤਰੀ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਕੀ ਸ਼ਰਧਾਲੂ ਬੱਸਾਂ ਰਾਹੀਂ ਸਫ਼ਰ ਕਰਨਗੇ ਅਤੇ ਰੋਜ਼ਾਨਾ ਦਸ ਬੱਸਾਂ ਚੱਲਣਗੀਆਂ, ਜਿਨ੍ਹਾਂ ਵਿੱਚੋਂ ਹਰੇਕ ਬੱਸ ਵਿੱਚ 43 ਯਾਤਰੀ ਸਵਾਰ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਐਮਰਜੈਂਸੀ ਨਾਲ ਨਜਿੱਠਣ ਲਈ ਇਨ੍ਹਾਂ ਯਾਤਰੀਆਂ ਨਾਲ ਡਾਕਟਰਾਂ, ਵਲੰਟੀਅਰਾਂ ਤੇ ਅਧਿਕਾਰੀਆਂ ਦੀ ਇਕ ਟੀਮ ਵੀ ਸਫ਼ਰ ਕਰੇਗੀ। ਉਨ੍ਹਾਂ ਕਿਹਾ ਕਿ ਯਾਤਰੀਆਂ ਦੇ ਪਹੁੰਚਣ ਤੋਂ ਪਹਿਲਾਂ ਸਾਰੇ ਪ੍ਰਬੰਧਾਂ ਲਈ ਅਧਿਕਾਰੀਆਂ ਦੀ ਇਕ ਟੀਮ ਅਗਾਊਂ ਭੇਜੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 75 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਆਪਣੇ ਨਾਲ ਇਕ ਨੌਜਵਾਨ ਨੂੰ ਦੇਖਭਾਲ ਲਈ ਲੈ ਕੇ ਜਾਣ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਸਰਕਾਰ ਨੇ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਹੁਣ ਇਸ ਸਕੀਮ ਨੂੰ ਪੰਜਾਬ ਵਿੱਚ ਲਾਗੂ ਕੀਤਾ ਗਿਆ ਹੈ ਅਤੇ ਨੇੜਲੇ ਧਾਰਮਿਕ ਸਥਾਨਾਂ ਲਈ ਏ.ਸੀ. ਬੱਸਾਂ ਅਤੇ ਦੂਰ-ਦੁਰਾਡੇ ਦੇ ਸਥਾਨਾਂ ਲਈ ਰੇਲ ਗੱਡੀਆਂ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਦੀ ਯਾਤਰਾ ਲਈ ਉਨ੍ਹਾਂ ਨੂੰ ਏ.ਸੀ. ਕਮਰੇ ਤੇ ਖਾਣ-ਪੀਣ ਦੀਆਂ ਵਸਤਾਂ ਵੀ ਮੁਹੱਈਆਂ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਰੇਲ ਗੱਡੀਆਂ ਰਾਹੀਂ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ, ਵਾਰਾਨਸੀ, ਮਥੁਰਾ, ਅਜਮੇਰ ਸ਼ਰੀਫ਼ ਤੇ ਹੋਰ ਸਥਾਨਾਂ ਦੇ ਦਰਸ਼ਨ ਕਰਨਗੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਇਕ ਧਰਮ ਨਿਰਪੱਖ ਸੂਬਾ ਹੈ, ਜਿੱਥੇ ਨਫ਼ਰਤ ਤੋਂ ਇਲਾਵਾ ਹੋਰ ਹਰੇਕ ਤਰ੍ਹਾਂ ਦੇ ਬੀਜ ਪੁੰਗਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਫਿਰਕੂ ਸਦਭਾਵਨਾ, ਭਾਈਚਾਰੇ, ਪਿਆਰ ਤੇ ਅਮਨ ਦੀ ਧਰਤੀ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਇਕ ਹੋਰ ਮਿਸਾਲੀ ਪਹਿਲਕਦਮੀ ਤਹਿਤ ਸੂਬਾ ਸਰਕਾਰ ਨੇ ਲੋਕਾਂ ਨੂੰ ਅਨਾਜ ਦੀ ਘਰ-ਘਰ ਸਪਲਾਈ ਦੀ ਵੀ ਸ਼ੁਰੂਆਤ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਦੇ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਉਹ ਵੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 58 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਪ੍ਰਾਈਵੇਟ ਸੈਕਟਰ ਵਿੱਚ 2.98 ਲੱਖ ਤੋਂ ਜ਼ਿਆਦਾ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਬਿਲਕੁੱਲ ਪਾਰਦਰਸ਼ੀ ਤਰੀਕੇ ਨਾਲ ਅਤੇ ਨੌਜਵਾਨਾਂ ਦੀ ਕਾਬਲੀਅਤ ਦੇ ਆਧਾਰ ਉਤੇ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ 100 ਹੋਰ ਕਲੀਨਿਕ ਤਿਆਰ ਹਨ, ਜੋ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਬਹੁ-ਗਿਣਤੀ ਘਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰ ਰਹੀ ਹੈ। ਇਸ ਦੇ ਨਾਲ-ਨਾਲ ਆਮ ਲੋਕਾਂ ਦੀ ਭਲਾਈ ਲਈ ਆਮ ਲੋਕਾਂ ਭਾਵੇਂ ਉਹ ਕਾਰੋਬਾਰੀ ਹਨ, ਵਪਾਰੀ ਹਨ ਜਾਂ ਖੇਤ ਮਜ਼ਦੂਰ ਜਾਂ ਕੋਈ ਹੋਰ, ਉਨ੍ਹਾਂ ਦੀ ਭਲਾਈ ਲਈ ਕਈ ਫੈਸਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਗਈ ਹੈ ਅਤੇ ਪੰਜਾਬ ਦੇ ਸਕੂਲਾਂ ਵਿੱਚ ‘ਬਿਜ਼ਨਸ ਬਲਾਸਟਰਜ਼’ ਨਾਂ ਦੀ ਸਕੀਮ ਸਫ਼ਲਤਾ ਪੂਰਵਕ ਚੱਲ ਰਹੀ ਹੈ।

ਇਹ ਵੀ ਪੜ੍ਹੋ- ਵਿਆਹ 'ਚ ਗਏ ਪਰਿਵਾਰ ਨਾਲ ਹੋ ਗਿਆ ਕਾਂਡ, ਅਟੈਚੀ 'ਚੋਂ ਗਹਿਣੇ ਤੇ ਨਕਦੀ ਹੋਈ ਗਾਇਬ

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਸ਼ਾਸਨ ਦੇ ਸਫ਼ਲ ਮਾਡਲ ਨੂੰ ਪੰਜਾਬ ਵਿੱਚ ਦੁਹਰਾਇਆ ਜਾ ਰਿਹਾ ਹੈ ਅਤੇ ਇਹ ਲੋਕਾਂ ਦੇ ਹਿੱਤ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਕਿਸੇ ਵਿਸ਼ੇਸ਼ ਪਰਿਵਾਰ ਦੀ ਥਾਂ ਸੂਬੇ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਉਨ੍ਹਾਂ ਦੀ ਸਰਕਾਰ ਵਿਰੁੱਧ ਉਠਾਉਣ ਲਈ ਕੋਈ ਮੁੱਦਾ ਨਹੀਂ ਹੈ ਅਤੇ ਉਹ ਵੱਖ-ਵੱਖ ਮੁੱਦਿਆਂ `ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਗੁੰਮਰਾਹਕੁੰਨ ਪ੍ਰਚਾਰ ਵੱਲ ਧਿਆਨ ਨਾ ਦੇ ਕੇ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਲੋਕਤੰਤਰੀ ਪ੍ਰਣਾਲੀ ਵਿਚ ਲੋਕ ਸਭ ਤੋਂ ਉੱਪਰ ਹੁੰਦੇ ਹਨ ਅਤੇ ਸੂਬੇ ਨੂੰ ਦੇਸ਼ ਵਿਚ ਮੋਹਰੀ ਬਣਾਉਣ ਲਈ ਆਮ ਲੋਕਾਂ ਦਾ ਸਹਿਯੋਗ ਜ਼ਰੂਰੀ ਹੁੰਦਾ ਹੈ।

ਪਿਛਲੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਬੇਸ਼ੁਮਾਰ ਦੌਲਤ ਇਕੱਠੀ ਕੀਤੀ ਅਤੇ ਆਪਣੇ ਲਈ ਵੱਡੇ-ਵੱਡੇ ਮਹਿਲਨੁਮਾ ਘਰ ਉਸਾਰੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਹਿਲਨੁਮਾ ਘਰਾਂ ਦੀਆਂ ਕੰਧਾਂ ਤਾਂ ਉੱਚੀਆਂ ਹਨ, ਪਰ ਦਰਵਾਜ਼ੇ ਆਮ ਤੌਰ ’ਤੇ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਲੋਕਾਂ ਤੋਂ ਦੂਰੀ ਬਣਾ ਕੇ ਰੱਖੀ, ਜਿਸ ਦੇ ਸਿੱਟੇ ਵਜੋਂ ਸੂਬਾ ਵਾਸੀਆਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ `ਤੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਹਾਨ ਗੁਰੂਆਂ ਦੇ ਦਰਸਾਏ ਰਾਹ `ਤੇ ਚੱਲ ਕੇ ਦਿੱਲੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਲੋਕਾਂ ਦੀ ਸਹੂਲਤ ਲਈ ਮਹੱਤਵਪੂਰਨ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ ਜੋ ਸਾਧਨਾਂ ਦੀ ਘਾਟ ਜਾਂ ਕਿਸੇ ਹੋਰ ਵਜ੍ਹਾ ਕਰਕੇ ਪਵਿੱਤਰ ਤੀਰਥਾਂ ਦੀ ਯਾਤਰਾ ਨਹੀਂ ਕਰ ਸਕਦੇ। ਦਿੱਲੀ ਦੇ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ਵਿੱਚ ਕਦੇ ਵੀ ਕਿਸੇ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ ਇਹ ਸਕੀਮ ਸ਼ੁਰੂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਦਿੱਲੀ ਵਿੱਚ ਹੁਣ ਤੱਕ 80,000 ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ `ਤੇ ਜੋ ਪੈਸਾ ਖਰਚ ਕੀਤਾ ਜਾ ਰਿਹਾ ਹੈ, ਪਿਛਲੀਆਂ ਸਰਕਾਰਾਂ ਵੱਲੋਂ ਉਹੀ ਪੈਸਾ ਆਪਣੀ ਮੌਜ ਮਸਤੀ ਉਤੇ ਖਰਚਿਆ ਜਾਂਦਾ ਸੀ।

ਇਹ ਵੀ ਪੜ੍ਹੋ- ਪਹਿਲਾਂ ਰੱਜ ਕੇ ਪਿਲਾਈ ਸ਼ਰਾਬ, ਫ਼ਿਰ ਕੁੱਟ-ਕੁੱਟ ਤੋੜੇ ਦੰਦ, ਜਾਂਦੇ-ਜਾਂਦੇ ਕਰ ਗਏ ਹਵਾਈ ਫਾਇਰ

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਿਹਤ, ਸਿੱਖਿਆ ਅਤੇ ਹੋਰ ਹਰ ਖੇਤਰ ਵਿੱਚ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮੁਫਤ ਇਲਾਜ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਸੂਬੇ ਦੇ 20,000 ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਹੁਣ ਇਹ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣ ਕੇ ਇਸ ਯੋਜਨਾ ਦੀ ਸ਼ੁਰੂਆਤ ਕਰ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਇਸ ਯੋਜਨਾ ਨਾਲ ਜੁੜੇ 80 ਫੀਸਦ ਸ਼ਰਧਾਲੂ ਔਰਤਾਂ ਅਤੇ ਬਜ਼ੁਰਗ ਨਾਗਰਿਕ ਹਨ। ਉਨ੍ਹਾਂ ਉਮੀਦ ਜਤਾਈ ਕਿ ਇਹ ਸਕੀਮ ਪੰਜਾਬ ਦੇ ਬਜ਼ੁਰਗ ਨਾਗਰਿਕਾਂ ਤੇ ਔਰਤਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਪ੍ਰਦਾਨ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇਕ-ਇਕ ਪੈਸਾ ਆਮ ਆਦਮੀ ਦੀ ਭਲਾਈ `ਤੇ ਖਰਚ ਕੀਤਾ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Delhi
  • CM
  • Kejriwal
  • Arvind Kejriwal
  • Dhuri
  • Pilgrimage
  • ਦਿੱਲੀ
  • ਮੁੱਖ ਮੰਤਰੀ ਕੇਜਰੀਵਾਲ
  • ਤੀਰਥ ਯਾਤਰਾ

ਪੁਲਸ ਦੀ ਵੱਡੀ ਲਾਪ੍ਰਵਾਹੀ, ਕਾਰਵਾਈ ਕੀਤੀ ਹੁੰਦੀ ਤਾਂ ਪਿਟਬੁੱਲ ਕੁੜੀ ਨੂੰ ਦੁਬਾਰਾ ਨਾ ਨੋਚਦਾ

NEXT STORY

Stories You May Like

  • politics  power pm modi
    ਰਾਜਨੀਤੀ 'ਚ ਸਾਨੂੰ ਕਿੰਨੀ ਵੀ ਸ਼ਕਤੀ ਮਿਲ ਜਾਵੇ, ਸਾਡਾ ਮੂਲ ਮਾਰਗ ਸੇਵਾ ਹੀ ਰਹੇਗਾ: PM ਮੋਦੀ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • u dise work in schools proceeding at a snail  s pace
    ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ ਸਖ਼ਤੀ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • rising petrol and diesel prices spark global outcry
    ਪੈਟਰੋਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨਾਲ ਦੁਨੀਆ ’ਚ ਹਾਹਾਕਾਰ, ਕਿਤੇ ਅੱਗਜ਼ਨੀ ਤਾਂ ਕਿਤੇ ਠੱਪ ਹੋਇਆ ਕੰਮ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jathedar gargaj  balwant singh rajoana  patiala jail
      ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • the case of violence in lpu reached the highcourt
      LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
    • lpu student revelation
      LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
    • charanjit singh channi
      ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ
    • accident involving a punjabi family in mp
      MP 'ਚ ਪੰਜਾਬੀ ਪਰਿਵਾਰ ਨਾਲ ਵਾਪਰਿਆ ਹਾਦਸਾ ! ਸੱਸ-ਨੂੰਹ ਦੀ ਮੌਤ, ਥੋੜੀ ਦੇਰ...
    • flights from bathinda airport cancelled
      ਬਠਿੰਡਾ ਹਵਾਈ ਅੱਡੇ ਤੋਂ ਉਡਾਣਾਂ ਰੱਦ! 2 ਹਫ਼ਿਤਆਂ ਤੋਂ ਯਾਤਰੀਆਂ ਨੂੰ ਝੱਲਣੀ ਪੈ...
    • thieves targeted the home
      ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਪਰਿਵਾਰ ਦੇ ਘਰ ਚੋਰਾਂ ਨੇ ਹੱਥ ਕੀਤਾ ਸਾਫ, 46...
    • drug case
      ਨਸ਼ੇ 'ਚ ਧੁੱਤ ਕੁੜੀ ਘਰਾਂ ਦੇ ਦਰਵਾਜ਼ੇ ਖੜਕਾਉਂਦੀਆਂ ਆਈ ਨਜ਼ਰ, ਵੀਡੀਓ ਵਾਇਰਲ
    • idfc first bank  ed  punjab  haryana  raids
      IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +