Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:55:41 PM

  • sachin pilot will stay in punjab for 5 days from tomorrow

    ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ,...

  • punjab long power cut on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

  • ashwani the main accused is on a 10 day remand

    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ

MAJHA News Punjabi(ਮਾਝਾ)

ਰੱਖੜ ਪੁੰਨਿਆ 'ਤੇ CM ਮਾਨ ਦਾ ਪੰਜਾਬ ਵਾਸੀਆਂ ਲਈ ਖ਼ਾਸ ਤੋਹਫ਼ਾ, ਪੜ੍ਹੋ ਖ਼ਬਰ

  • Edited By Shivani Bassan,
  • Updated: 19 Aug, 2024 04:41 PM
Amritsar
cm maan s special gift for girls on rakhar punya
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ- ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ।  ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਉਤੇ ਮੂਕ ਦਰਸ਼ਕ ਬਣੇ ਰਹੇ। ਭਗਵੰਤ ਸਿੰਘ ਨੇ ਇਕ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ 26 ਦਸੰਬਰ, 2018 ਨੂੰ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਉਨ੍ਹਾਂ ਦੀ ਅਪੀਲ ਨਾਲ ਸਹਿਮਤ ਹੁੰਦਿਆਂ ਸੰਸਦ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਤਿਕਾਰ ਵਜੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਜ਼ੁਲਮ ਅਤੇ ਬੇਇਨਸਾਫੀ ਅੱਗੇ ਈਨ ਨਹੀਂ ਮੰਨੀ। ਮੁੱਖ ਮੰਤਰੀ ਨੇ ਕਿਹਾ, “ਮੈਨੂੰ ਹੈਰਾਨੀ ਇਸ ਗੱਲ ਦੀ ਹੈ ਕਿ ਅਕਾਲੀ ਦਲ ਨੇ ਕਦੇ ਵੀ ਸਾਹਿਬਜ਼ਾਦਿਆਂ ਨੂੰ ਸੰਸਦ ਵਿੱਚ ਸਤਿਕਾਰ ਭੇਟ ਬਾਰੇ ਅਰਜ਼ੀ ਤੱਕ ਨਹੀਂ ਦਿੱਤੀ ਜਦਕਿ ਇਹ ਪਾਰਟੀ ਪੰਥਪ੍ਰਸਤ ਅਤੇ ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਦੀ ਹੈ। ਪੰਜਾਬ ਦੇ ਮਸਲਿਆਂ ਬਾਰੇ ਇਨ੍ਹਾਂ ਕੋਲੋਂ ਹੋਰ ਕੀ ਉਮੀਦ ਰੱਖੀ ਜਾ ਸਕਦੀ ਹੈ।”

ਪੰਜਾਬ ਨੂੰ ਅਮਨ-ਕਾਨੂੰਨ ਦੀ ਵਿਵਸਥਾ ਦਾ ਪਾਠ ਪੜ੍ਹਾਉਣ ਵਾਲੀ ਭਾਜਪਾ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੂੰ ਕਿਸੇ ਉਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਹਰਿਆਣਾ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਨੂੰ ਰਾਮ ਨੌਮੀ ਵਰਗੇ ਤਿਉਹਾਰਾਂ ਮੌਕੇ ਕਰਫਿਊ ਲਾਉਣੇ ਪੈਂਦੇ ਹਨ ਜੋ ਉੱਥੋਂ ਦੀ ਬਦਤਰ ਅਮਨ-ਕਾਨੂੰਨ ਦੀ ਜਿਉਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਨੇ ਭਾਜਪਾ ਨੂੰ ਹਰਿਆਣਾ ਦੇ ਨੂਹ ਇਲਾਕੇ ਵਿੱਚ ਲੱਗੇ ਕਰਫਿਊ ਦਾ ਵੀ ਚੇਤਾ ਕਰਵਾਇਆ। ਮੁੱਖ ਮੰਤਰੀ ਨੇ ਕਿਹਾ, “ਭਾਜਪਾ ਵਾਲੇ ਮੈਨੂੰ ਅਮਨ-ਕਾਨੂੰਨ ਦੀਆਂ ਨਸੀਹਤਾਂ ਦਿੰਦੇ ਹਨ। ਮੈਂ ਇਹ ਗੱਲ ਬੜੇ ਮਾਣ ਨਾਲ ਕਹਿ ਸਕਦਾ ਹਾਂ ਕਿ ਪੰਜਾਬ ਵਿੱਚ ਸਾਰੇ ਧਰਮਾਂ ਦੇ ਤਿਉਹਾਰ ਸਾਂਝੇ ਤੌਰ ਉਤੇ ਮਨਾਏ ਜਾਂਦੇ ਹਨ। ਮੇਰੇ ਕਾਰਜਕਾਲ ਦੌਰਾਨ ਇਕ ਦਿਨ ਵੀ ਇੱਥੇ ਕਰਫਿਊ ਨਹੀਂ ਲੱਗਿਆ ਕਿਉਂਕਿ ਸਾਡੀ ਧਰਤੀ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਸ ਕਰਕੇ ਪੰਜਾਬੀਆਂ ਨੂੰ ਦੁਨੀਆ ਭਰ ਵਿੱਚ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਕਰਕੇ ਜਾਣਿਆ ਜਾਂਦਾ ਹੈ।”

 

ਇਹ ਵੀ ਪੜ੍ਹੋ- ਖੁਸ਼ੀਆਂ ਗਮ ’ਚ ਬਦਲੀਆਂ: ਰੱਖੜੀ ਲੈ ਕੇ ਧੀ ਨਾਲ ਪੇਕੇ ਜਾ ਰਹੀ ਮਾਂ ਦੀ ਸੜਕ ਹਾਦਸੇ ’ਚ ਮੌਤ

ਜਲੰਧਰ ਪੱਛਮੀ ਜ਼ਿਮਨੀ ਚੋਣ ਵਿੱਚ ਬੁਰੀ ਤਰ੍ਹਾਂ ਹਾਰਨ ਤੋਂ ਬਾਅਦ ਸਿਆਸੀ ਗੁਮਨਾਮੀ ਵਿੱਚ ਜਾਣ ਵਾਲੇ ਵਿਰੋਧੀ ਆਗੂਆਂ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਚੋਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਏਨਾ ਵੱਡਾ ਝਟਕਾ ਲੱਗਾ ਹੈ ਕਿ ਉਹ ਸਿਆਸੀ ਖੇਤਰ ਵਿੱਚੋਂ ‘ਲਾਪਤਾ’ ਹੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਸਾਫ਼ ਤੌਰ ਉਤੇ ਦੱਸ ਦਿੱਤਾ ਹੈ ਕਿ ਹੁਣ ਸਿਆਸਤ ਵਿੱਚ ਪਰਿਵਾਰਵਾਦ ਲਈ ਕੋਈ ਥਾਂ ਨਹੀਂ ਹੈ ਸਗੋਂ ਆਮ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਸਿਆਸਤਦਾਨ ਹੀ ਸੱਤਾ ਦੀਆਂ ਪੌੜੀਆਂ ਚੜ੍ਹ ਸਕਦੇ ਹਨ। 

ਔਰਤਾਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਸਰਕਾਰ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬਰਾਬਰਤਾ ਦੇ ਸਿਧਾਂਤ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ਵੇਲੇ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ ਅੱਠ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਉਨ੍ਹਾਂ ਕਿਹਾ ਕਿ ਲੜਕੀਆਂ ਪਹਿਲੀ ਵਾਰ ਅੱਗ ਬੁਝਾਊ ਅਮਲੇ ਵਿੱਚ ਭਰਤੀ ਕੀਤੀਆਂ ਜਾਣਗੀਆਂ ਅਤੇ ਪੰਜਾਬ ਅਜਿਹਾ ਕਦਮ ਚੁੱਕਣ ਵਾਲਾ ਪਹਿਲਾ ਸੂਬਾ ਹੋਵੇਗਾ। ਕੇਂਦਰ ਵੱਲੋਂ ਰੋਕੇ ਗਏ ਫੰਡਾਂ ਉਤੇ ਸਖ਼ਤ ਇਤਰਾਜ਼ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਕੋਲੋਂ ਪੰਜਾਬ ਕੋਈ ਭੀਖ ਨਹੀਂ ਮੰਗਦਾ ਸਗੋਂ ਆਪਣਾ ਹੱਕ ਮੰਗਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਜੀ.ਐਸ.ਟੀ. ਇਕੱਠੀ ਕਰਕੇ ਕੇਂਦਰ ਕੋਲ ਜਮ੍ਹਾਂ ਕਰਵਾਉਂਦੇ ਹਾਂ ਅਤੇ ਉਸ ਵਿੱਚੋਂ ਆਪਣਾ ਹਿੱਸਾ ਮੰਗਦੇ ਹਨ ਜਿਸ ਕਰਕੇ ਕੇਂਦਰ ਸਾਡੇ ਉਤੇ ਕੋਈ ਅਹਿਸਾਨ ਨਹੀਂ ਕਰਦਾ।  

ਇਹ ਵੀ ਪੜ੍ਹੋ- ਰੱਖੜ ਪੁੰਨਿਆ 'ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ

ਸਿੱਖਿਆ ਅਤੇ ਸਿਹਤ ਖੇਤਰ ਵਿੱਚ ‘ਮਜਬੂਰੀ ਨੂੰ ਮਰਜ਼ੀ ਵਿੱਚ ਬਦਲਣ’ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿੱਚ ਇਹ ਲੋਕਾਂ ਦੀ ਮਰਜ਼ੀ ਹੋਵੇਗੀ ਕਿ ਉਹ ਆਪਣਾ ਬੱਚਾ ਸਰਕਾਰੀ ਸਕੂਲ ਵਿੱਚੋਂ ਪੜ੍ਹਾਉਣ ਜਾਂ ਪ੍ਰਾਈਵੇਟ ਸਕੂਲ ਵਿੱਚੋਂ, ਪੜ੍ਹਾਈ ਦਾ ਪੱਧਰ ਬਰਾਬਰ ਹੋਵੇਗਾ ਪਰ ਫਰਕ ਸਿਰਫ ਏਨਾ ਹੋਵੇਗਾ ਕਿ ਸਰਕਾਰੀ ਸਕੂਲਾਂ ਵਿੱਚ ਕੋਈ ਫੀਸ ਨਹੀਂ ਲਈ ਜਾਵੇਗੀ। ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਪ੍ਰਾਈਵੇਟ ਹਸਪਤਾਲਾਂ ਦੇ ਬਰਾਬਰ ਮੁਫ਼ਤ ਇਲਾਜ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਨੂੰ ਬੁਲੰਦੀਆਂ ਉੱਤੇ ਵੇਖਣਾ ਚਾਹੁੰਦਾ ਹਾਂ ਜਿਸ ਲਈ ਉਹ ਵੱਡੇ ਉਪਰਾਲੇ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ 842 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸਿਹਤ ਖੇਤਰ ਵਿੱਚ ਨਵੀਂ ਕ੍ਰਾਂਤੀ ਦੀ ਨੀਂਹ ਰੱਖੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਹਰ ਰੋਜ਼ ਆਉਂਦੇ 95 ਫੀਸਦੀ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ 30 ਹੋਰ ਅਜਿਹੇ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਬਿਹਤਰ ਸਿਹਤ ਸਹੂਲਤਾਂ ਹਾਸਲ ਹੋਣਗੀਆਂ।

ਇਹ ਵੀ ਪੜ੍ਹੋ- ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਸਹੂਲਤ ਸ਼ੁਰੂ ਕੀਤੀ ਸੀ ਅਤੇ ਇਸ ਵੇਲੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹੋਰ ਵੀ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਬਿਜਲੀ ਦੇ ਨਾਲ-ਨਾਲ ਖੇਤਾਂ ਨੂੰ ਵੀ ਨਿਰਵਿਘਨ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 880 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44700 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 51 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਵਧਿਆ ਹੈ, ਜਿਸ ਕਰਕੇ ਉਹ ਵਿਦੇਸ਼ ਜਾਣ ਦਾ ਇਰਾਦਾ ਛੱਡ ਕੇ ਇਥੇ ਰਹਿ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਕਾਇਮ ਕੀਤੀ ਹੈ ਤਾਂ ਕਿ ਸੂਬਾਈ ਤੇ ਕੌਮੀ ਸ਼ਾਹਰਾਹਾਂ ਉਤੇ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਅਤੇ ਸੁਰੱਖਿਆ ਵਧਾਈ ਜਾ ਸਕੇ। ਉਨ੍ਹਾਂ ਨੇ ਅੰਕੜੇ ਸਾਂਝੇ ਕਰਦੇ ਹੋਏ ਦੱਸਿਆ ਕਿ ਇਕ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਹ ਫੋਰਸ ਪਿਛਲੇ ਸਾਲ ਦੇ ਮੁਕਾਬਲੇ ਸੜਕ ਹਾਦਸਿਆਂ ਵਿੱਚ ਲਗਭਗ 1200 ਤੋਂ ਵੱਧ ਕੀਮਤੀ ਜਾਨਾਂ ਬਚਾਅ ਚੁੱਕੀ ਹੈ। 

ਰੱਖੜ ਪੁੰਨਿਆ ਮੌਕੇ ਉਤੇ ਇੱਥੇ ਇਤਿਹਾਸਕ ਗੁਰਦੁਆਰਾ ਨੌਵੇਂ ਪਾਤਸ਼ਾਹ ਜੀ ਵਿਖੇ ਮੁੱਖ ਮੰਤਰੀ ਨੇ ਨਤਮਸਤਕ ਹੋ ਕੇ ਸਰਬੱਤ ਦਾ ਭਲਾ ਮੰਗਿਆ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬਕਾਲਾ ਦੀ ਇਤਿਹਾਸਕ ਤੇ ਪਵਿੱਤਰ ਧਰਤੀ ਉਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਲੰਮਾ ਸਮਾਂ ਭਗਤੀ ਕੀਤੀ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ, ਜਿਸ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਬੁਰਾਈਆਂ ਵਿਰੁੱਧ ਲੜਾਈ ਵਿਚ ਦੇਸ਼ ਦੀ ਅਗਵਾਈ ਕੀਤੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਵੀ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੀ ਬਹਾਦਰੀ ਅਤੇ ਵਿਲੱਖਣ ਯੋਗਦਾਨ 'ਤੇ ਮਾਣ ਹੈ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • CM Maan
  • special gift
  • girls
  • Rakhar Punya
  • CM ਮਾਨ
  • ਖਾਸ ਤੋਹਫਾ
  • ਕੁੜੀਆਂ
  • ਰੱਖੜ ਪੁੰਨਿਆ

ਰੱਖੜੀ ਦੇ ਤਿਉਹਾਰ ਔਰਤਾਂ ਨੇ ਜ਼ੀਰੋ ਲਾਈਨ 'ਤੇ ਸਥਿਤ ਸਿੰਬਲ ਸਕੋਲ ਪਿੰਡ ਮਨਾਇਆ, 40 ਸਾਲਾਂ ਤੋਂ ਚੱਲ ਰਹੀ ਪਰੰਪਰਾ

NEXT STORY

Stories You May Like

  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
  • google pay s big gift in this festive season get special offers
    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ ਖ਼ਾਸ ਆਫ਼ਰਸ
  • cbi issues 251 page fir in the case involving the cm s osd
    CM ਦੇ OSD ਦੇ ਮਾਮਲੇ 'ਚ CBI ਨੇ ਜਾਰੀ ਕੀਤੀ 251 ਪੇਜ਼ਾਂ ਦੀ FIR, ਪੜ੍ਹੋ ਪੂਰੀ ਕਾਪੀ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • demand to keep liquor vends and meat shops closed on october 26 and 27
      ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • man arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • 6 suspects arrested for stealing mobile phones at railway stations
      ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਕਰਨ ਵਾਲੇ 6 ਮੁਲਜ਼ਮ ਕਾਬੂ
    • waris punjab de   leader sarabjit singh banka detained during punjab bandh
      ਪੰਜਾਬ ਬੰਦ ਦੌਰਾਨ 'ਵਾਰਿਸ ਪੰਜਾਬ ਦੇ' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ
    • gurdaspur administration gears up to curb stubble burning
      ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...
    • major impact of   punjab bandh   in gurdaspur  markets remained closed
      ਗੁਰਦਾਸਪੁਰ 'ਚ ਪੰਜਾਬ ਬੰਦ ਦਾ ਵੱਡਾ ਅਸਰ, ਬਾਜ਼ਾਰ ਰਹੇ ਬੰਦ
    • punjab bandh over 1500 police personnel deployed bhandari bridge in amritsar
      ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ: ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ 1500 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +