ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ। ਮਾਨ ਨੇ ਰਾਹੁਲ ਗਾਂਧੀ ਨੂੰ ਜਵਾਬ ਦਿੰਦਿਆਂ ਕਿਹਾ ਕਿ ਰਾਹੁਲ ਜੀ ਪੰਜਾਬ 'ਚ ਤੁਸੀਂ ਪੁੱਠਾ ਸਿੱਧਾ ਨਾ ਹੀ ਬੋਲੋ ਤਾਂ ਚੰਗਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੰਜਾਬ ਦੀ ਜਨਤਾ ਨੇ ਮੁੱਖ ਮੰਤਰੀ ਬਣਾਇਆ ਹੈ ਤੇ ਚੰਨੀ ਜੀ ਨੂੰ ਰਾਹੁਲ ਗਾਂਧੀ ਨੇ। ਭਗਵੰਤ ਮਾਨ ਨੇ ਰਾਹੁਲ ਗਾਂਧੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਤੁਸੀਂ ਲੋਕਾਂ ਵੱਲੋਂ ਚੁਣੇ ਹੋਏ ਮੁੱਖ ਮੰਤਰੀ ਕੈਪਟਨ ਸਾਹਿਬ ਨੂੰ 2 ਮਿੰਟ 'ਚ ਦਿੱਲੀ ਤੋਂ ਬੇਇੱਜ਼ਤ ਕਰਕੇ ਹਟਾ ਦਿੱਤਾ ਸੀ।
ਉਨ੍ਹਾਂ ਕਿਹਾ ਕਿ 'ਭਾਰਤ ਜੋੜੋ ਯਾਤਰਾ' ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਧੱਕੇ ਪੈ ਰਹੇ ਹਨ। ਭਗਵੰਤ ਮਾਨ ਨੇ ਰਾਹੁਲ ਗਾਂਧੀ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਤੁਸੀਂ ਬੋਲਦੇ ਚੰਗੇ ਨਹੀਂ ਲੱਗਦੇ। ਜ਼ਿਕਰਯੋਗ ਹੈ ਕਿ ਸੋਮਵਾਰ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਤੋਂ ਨਹੀਂ ਪੰਜਾਬ ਤੋਂ ਚੱਲਣੀ ਚਾਹੀਦੀ ਹੈ ਤੇ ਕਿਸੇ ਦਾ ਵੀ ਰਿਮੋਟ ਕੰਟਰੋਲ ਨਹੀਂ ਬਣਨਾ ਚਾਹੀਦਾ। ਉਨ੍ਹਾਂ ਕਿਹਾ ਸੀ ਕਿ ਪੰਜਾਬ ਦੇ ਫੈਸਲੇ ਪੰਜਾਬ ਤੋਂ ਹੀ ਲੈਣੇ ਚਾਹੀਦੇ ਹਨ।
ਰਾਹੁਲ ਗਾਂਧੀ ਦਾ ਮੂਸੇਵਾਲਾ ਦੇ ਪਿਤਾ ਨੂੰ ਸਲਾਮ, ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਕੈਨੇਡਾ 'ਚ ਮੌਤ, ਪੜ੍ਹੋ TOP 10
NEXT STORY