Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    10:46:11 PM

  • thunderstorm and heavy rain alert in 10 districts in punjab weather

    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ...

  • punjab bjp appointments

    ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ...

  • cash stolen during birthday party at jalandhar restaurant

    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ...

  • major incident in punjab retired soldier shoots shopkeeper

    ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • CM ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ, ਕੈਂਸਰ ਹਸਪਤਾਲ ਨੂੰ ਦੱਸਿਆ ਸੂਬੇ ਲਈ ਸਭ ਤੋਂ ਵੱਡਾ ਤੋਹਫ਼ਾ

PUNJAB News Punjabi(ਪੰਜਾਬ)

CM ਮਾਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ, ਕੈਂਸਰ ਹਸਪਤਾਲ ਨੂੰ ਦੱਸਿਆ ਸੂਬੇ ਲਈ ਸਭ ਤੋਂ ਵੱਡਾ ਤੋਹਫ਼ਾ

  • Edited By Anuradha,
  • Updated: 24 Aug, 2022 07:00 PM
Mohali
cm maan thanks to prime minister modi
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ 'ਚ ਸੂਬੇ ਲਈ ਸਭ ਤੋਂ ਵੱਡਾ ਤੋਹਫ਼ਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਕੈਂਸਰ ਪ੍ਰਭਾਵਿਤ ਸੂਬੇ ਖ਼ਾਸ ਕਰਕੇ ਮਾਲਵਾ ਖੇਤਰ ਨੂੰ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ 'ਚ ਮਦਦਗਾਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ, "ਆਮ ਬੋਲ ਚਾਲ 'ਚ ਪੰਜਾਬੀਆਂ ਨੂੰ ਤਾਂ ਕੈਂਸਰ ਦਾ ਨਾਂ ਲੈਣ ਤੋਂ ਵੀ ਡਰ ਲੱਗਦਾ ਹੈ ਕਿਉਂਕਿ ਇਸ ਦਾ ਇਲਾਜ ਬਹੁਤ ਮਹਿੰਗਾ ਹੈ ਪਰ ਇਹ ਕੈਂਸਰ ਇਲਾਜ ਕੇਂਦਰ, ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।” 

ਪ੍ਰਧਾਨ ਮੰਤਰੀ ਵੱਲੋਂ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਹੈ, ਜੋ ਸੂਬੇ ਨੂੰ ਕੈਂਸਰ ਵਿਰੁੱਧ ਲੜਾਈ ਹੋਰ ਤੇਜ਼ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਨੇ ਦੇਸ਼ ਨੂੰ ਅਨਾਜ ਉਤਪਾਦਨ 'ਚ ਆਤਮ ਨਿਰਭਰ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ ਪਰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ ਕੈਂਸਰ ਪੀੜਤ ਮਰੀਜ਼ਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ 'ਚ ਵੀ ਸਹਾਈ ਹੋਵੇਗਾ।

ਇਹ ਵੀ ਪੜ੍ਹੋ : ਮੁੱਖ ਸਕੱਤਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਜਿਸਟ੍ਰੇਸ਼ਨ ਦੀ ਤਾਰੀਖ਼ 'ਚ ਵਾਧਾ

ਮੁੱਖ ਮੰਤਰੀ ਨੇ ਇਸ ਗੱਲ 'ਤੇ ਤਸੱਲੀ ਪ੍ਰਗਟਾਈ ਕਿ ਸੰਗਰੂਰ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਲੋਕਾਂ ਨੂੰ ਕੈਂਸਰ ਦਾ ਮਿਆਰੀ ਇਲਾਜ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਹਸਪਤਾਲ 'ਚ ਹੁਣ ਤੱਕ ਲਗਭਗ 37,000 ਮਰੀਜ਼ਾਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਨਿਊ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਕੇਂਦਰ ਨਾ ਸਿਰਫ਼ ਪੰਜਾਬ ਦੇ ਮਰੀਜ਼ਾਂ ਨੂੰ ਸਗੋਂ ਗੁਆਂਢੀ ਸੂਬਿਆਂ ਜਿਵੇਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਨੂੰ ਵੀ ਮਿਆਰੀ ਕੈਂਸਰ ਇਲਾਜ ਮੁਹੱਈਆ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੰਸਦ ਮੈਂਬਰ ਹੋਣ ਦੇ ਨਾਤੇ ਉਹ ਪ੍ਰਧਾਨ ਮੰਤਰੀ ਰਾਹਤ ਫੰਡ ਤਹਿਤ ਹਰ ਮਹੀਨੇ ਤਿੰਨ ਗੰਭੀਰ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ਵੱਡੇ ਹਸਪਤਾਲਾਂ 'ਚ ਰੈਫ਼ਰ ਕਰਨ ਦੇ ਹੱਕਦਾਰ ਸਨ। ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਅੱਠ ਸਾਲਾਂ ਦੌਰਾਨ ਕੈਂਸਰ ਦੇ ਕਈ ਮਰੀਜ਼ਾਂ ਦੇ ਦੁੱਖਾਂ ਨੂੰ ਦੂਰ ਕਰਨ ਲਈ ਇਸ ਸਹੂਲਤ ਦੀ ਸੂਝ-ਬੂਝ ਨਾਲ ਵਰਤੋਂ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਮੁੱਖ ਮੰਤਰੀ ਰਾਹਤ ਫੰਡ ਤਹਿਤ ਕੈਂਸਰ ਦੇ 69000 ਮਰੀਜ਼ਾਂ ਲਈ 888 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਜਾ ਚੁੱਕੀ ਹੈ।

PunjabKesari

ਕੌਮੀ ਆਜ਼ਾਦੀ ਸੰਘਰਸ਼ 'ਚ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ 90 ਫੀਸਦੀ ਤੋਂ ਵੱਧ ਲੋਕ ਪੰਜਾਬੀ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਰਾਖੀ ਲਈ ਪੰਜਾਬੀਆਂ ਦਾ ਵੀ ਅਹਿਮ ਰੋਲ ਹੈ। ਭਗਵੰਤ ਮਾਨ ਨੇ ਕਿਹਾ ਕਿ ਮਿਲਖਾ ਸਿੰਘ, ਦਾਰਾ ਸਿੰਘ, ਬਲਬੀਰ ਸਿੰਘ ਵਰਗੇ ਪੰਜਾਬ ਦੇ ਉੱਘੇ ਖਿਡਾਰੀਆਂ ਨੇ ਵੀ ਖੇਡਾਂ ਦੇ ਖੇਤਰ 'ਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ।
ਪੰਜਾਬ ਨੂੰ ਦੇਸ਼ ਦੀ ਮੁੰਦਰੀ ਦਾ ਨਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਸ਼ੁਰੂ 'ਚ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਫਰੰਟ 'ਤੇ ਕੁਝ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਆ ਗਏ ਹਨ। ਭਗਵੰਤ ਮਾਨ ਨੇ ਆਖਿਆ ਕਿ ਪੰਜਾਬ ਪੁਲਸ ਕੇਂਦਰੀ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਠੇਸ ਪਹੁੰਚਾਉਣ ਵਾਲੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਕਰੜੀ ਚੌਕਸੀ ਰੱਖ ਰਹੀ ਹੈ।

ਇਹ ਵੀ ਪੜ੍ਹੋ : ਹਿਮਾਚਲ ਦੇ ਕਾਂਗੜਾ ਡੀਸੀ ਤੋਂ ਬਾਅਦ ਹੁਣ ਪਠਾਨਕੋਟ ਦੇ ਡੀਸੀ ਨੇ ਰੇਲਵੇ ਪੁਲ਼ ਟੁੱਟਣ 'ਤੇ ਚੁੱਕਿਆ ਕਦਮ

ਮੁੱਖ ਮੰਤਰੀ ਨੇ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਕੇਂਦਰ ਸਰਕਾਰ ਨਾਲ ਪੂਰਨ ਤਾਲਮੇਲ ਅਤੇ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ, ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਅਹਿਮ ਕਾਰਜ ਲਈ ਪੰਜਾਬ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਿਰ ਕੀਤੀ ਕਿ ਪ੍ਰਧਾਨ ਮੰਤਰੀ ਅਜਿਹੇ ਹੋਰ ਤੋਹਫ਼ਿਆਂ ਨਾਲ ਸੂਬੇ ਦੀ ਮਦਦ ਲਈ ਫਰਾਖਦਿਲੀ ਦਿਖਾਉਣਗੇ। ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪੰਜਾਬ 'ਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ 'ਤੇ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਪ੍ਰਗਤੀਸ਼ੀਲ ਅਤੇ ਸਿਹਤਮੰਦ ਸੂਬੇ ਵਜੋਂ ਮੁੜ ਉਭਰੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸ਼ਾਲ ਅਤੇ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਦਾ ਮਾਡਲ ਭੇਟ ਕਰਕੇ  ਸਨਮਾਨਿਤ ਵੀ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ, ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।
 

  • Bhagwant Maan
  • Narender Modi
  • Thanks
  • Cancer Hospital
  • ਭਗਵੰਤ ਮਾਨ
  • ਨਰਿੰਦਰ ਮੋਦੀ
  • ਧੰਨਵਾਦ
  • ਕੈਂਸਰ ਹਸਪਤਾਲ

ਦੋ ਧਿਰਾਂ ’ਚ ਖੂਨੀ ਝੜਪ, ਚੱਲੇ ਇੱਟਾਂ ਰੋੜੇ, ਕਈ ਜ਼ਖ਼ਮੀ

NEXT STORY

Stories You May Like

  • ravneet bittu wrote a letter to cm mann
    ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ
  • children are the most affected by all cancers in india
    ਭਾਰਤ 'ਚ ਬੱਚੇ ਸਭ ਕੈਂਸਰ ਨਾਲ ਸਭ ਤੋਂ ਜ਼ਿਆਦਾ ਪੀੜਤ : ਅਧਿਐਨ 'ਚ ਹੋਇਆ ਵੱਡਾ ਖੁਲਾਸਾ
  • central government gift to punjab
    ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਤੋਹਫ਼ਾ!
  • modi government  s big gift to maldives
    ਮੋਦੀ ਸਰਕਾਰ ਦਾ ਮਾਲਦੀਵ ਨੂੰ ਵੱਡਾ ਤੋਹਫ਼ਾ, 42 ਟਾਪੂਆਂ 'ਤੇ ਬਣਾਏ ਜਾਣਗੇ ਆਧੁਨਿਕ ਫਿਟਨੈੱਸ ਸੈਂਟਰ
  • pm modi thanks people for overwhelming response to video
    PM ਮੋਦੀ ਨੇ ਵੀਡੀਓ ਨੂੰ ਮਿਲੇ ਭਰਵੇਂ ਹੁੰਗਾਰੇ ਲਈ ਜਨਤਾ ਦਾ ਕੀਤਾ ਧੰਨਵਾਦ
  • cm vijay  s big blow against corruption
    ਭ੍ਰਿਸ਼ਟਾਚਾਰ ਵਿਰੁੱਧ CM ਵਿਜੇ ਦਾ ਵੱਡਾ ਧਮਾਕਾ: ਚੇਨਈ ਨਿਗਮ ਦੇ 7 ਅਧਿਕਾਰੀ ਮੁਅੱਤਲ, FIR ਦਰਜ
  • cm vijay on neet
    'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ
  • delhi cm rekha gupta birthday
    ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
Trending
Ek Nazar
team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vaneet dheer clash
      ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
    • firing in firozpur
      ਪਿੰਡ ਜਖਰਾਵਾਂ 'ਚ ਚੱਲੀਆਂ ਗੋਲ਼ੀਆਂ, ਹਮਲਾਵਰਾਂ ਵੱਲੋਂ ਰਾਊਂਡ ਫ਼ਾਇਰਿੰਗ
    • explosion like sound heard outside bjp leader ashwani sharma s house
      ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਬਾਹਰ ਧਮਾਕਾ ! ਪੁਲਸ ਵੱਲੋਂ ਜਾਂਚ ਜਾਰੀ
    • wife caught with lover in objectionable circumstances
      ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...
    • special trains will pass jalandhar till 6 for railway recruitment board exam
      ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
    • 1 arrested with heroin worth crores in punjab
      ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ...
    • major action may be taken against these schools in punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ...
    • raja warring speach
      ਚਰਨਜੀਤ ਚੰਨੀ ਦੇ ਨਾਅਰੇ ਲਾਉਣ ਵਾਲਿਆਂ ਨੂੰ ਰਾਜਾ ਵੜਿੰਗ ਨੇ ਸਟੇਜ ਤੋਂ ਦਿੱਤੀ...
    • a young punjabi woman was brutally murdered by a white man in london
      ਲੰਡਨ ’ਚ ਪੰਜਾਬੀ ਮੁਟਿਆਰ ਦਾ ਗੋਰੇ ਨੇ ਬੇਰਹਿਮੀ ਨਾਲ ਕੀਤਾ ਕਤਲ, ਮ੍ਰਿਤਕ ਦੇਹ ਵੇਖ...
    • dead body of village sangojala boy reaches india from armenia
      ਅਰਮੀਨੀਆ ਤੋਂ ਪਿੰਡ ਪਹੁੰਚੀ ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ, ਨਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +