ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਕੀਲ ਭਾਈਚਾਰੇ ਨੂੰ ਬੇਸਹਾਰਾ ਅਤੇ ਲੋੜਵੰਦ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਇਨਸਾਫ ਦਿਵਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਸਮਾਜ ਦੇ ਭਲੇ ਲਈ ਸਰਗਰਮ ਭੂਮਿਕਾ ਅਦਾ ਕਰਨੀ ਚਾਹੀਦੀ ਹੈ। ਅੱਜ ਇੱਥੇ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਨਵੇਂ ਵਕੀਲਾਂ ਨੂੰ ਲਾਇਸੈਂਸ ਵੰਡਣ ਅਤੇ ਬਾਰ ਕੌਂਸਲ ਦੀਆਂ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਕਰਨ ਮੌਕੇ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਨੌਜਵਾਨ ਵਕੀਲਾਂ ਨੂੰ ਵਡੇਰੇ ਜਨਤਕ ਹਿੱਤਾਂ ਲਈ ਆਪਣੀ ਜ਼ਿੰਮੇਵਾਰੀ ਪੇਸ਼ੇਵਰ ਵਚਨਬੱਧਤਾ, ਸਮਰਪਣ ਭਾਵਨਾ ਤੇ ਸੰਜੀਦਗੀ ਨਾਲ ਨਿਭਾਉਣੀ ਲਈ ਆਖਿਆ।
ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਬਿਕਰਮ ਮਜੀਠੀਆ ਨੇ CM ਮਾਨ ਨੂੰ ਘੇਰਿਆ, ਆਖੀ ਇਹ ਗੱਲ
ਉਨ੍ਹਾਂ ਕਿਹਾ ਕਿ ਸਮਰਪਿਤ ਹੋ ਕੇ ਕੰਮ ਕਰਨ ਵਾਲੇ ਵਕੀਲ ਨਾ ਸਿਰਫ ਆਪਣਾ ਨਾਂ ਰੌਸ਼ਨ ਕਰਦੇ ਹਨ ਸਗੋਂ ਅਦਾਲਤਾਂ ’ਚ ਲੋੜਵੰਦ ਲੋਕਾਂ ਨੂੰ ਇਨਸਾਫ ਦਿਵਾ ਕੇ ਉਨ੍ਹਾਂ ਦੇ ਚਿਹਰਿਆਂ ਉੱਤੇ ਮੁਸਕਰਾਹਟ ਵੀ ਲਿਆਉਂਦੇ ਹਨ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ, ਬਿਹਤਰ ਸਿਹਤ ਸੇਵਾਵਾਂ ਅਤੇ ਲੋੜਵੰਦ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਇਸ ਸਬੰਧੀ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾ
ਉਨ੍ਹਾਂ ਨੇ ਵਕੀਲਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਤਰੱਕੀ ਕਦੇ ਵੀ ਰਾਤੋ-ਰਾਤ ਨਹੀਂ ਮਿਲਦੀ, ਸਫ਼ਲਤਾ ਦਾ ਇਕਮਾਤਰ ਢੰਗ-ਤਰੀਕਾ ਸਖ਼ਤ ਮਿਹਨਤ ਅਤੇ ਲਗਨ ਹੀ ਹੈ, ਜੋ ਇਨਸਾਨ ਨੂੰ ਉਸ ਦੀ ਮੰਜ਼ਿਲ ਉੱਤੇ ਪਹੁੰਚਾ ਦਿੰਦਾ ਹੈ। ਤੁਸੀਂ ਵੀ ਵਕਾਲਤ ਸ਼ੁਰੂ ਕਰਨ ਜਾ ਰਹੇ ਹੋ, ਜੋ ਬਹੁਤ ਜ਼ਿੰਮੇਵਾਰੀ ਵਾਲਾ ਪੇਸ਼ਾ ਹੈ। ਉਮੀਦ ਹੈ ਕਿ ਤੁਸੀਂ ਲੋੜਵੰਦ ਵਿਅਕਤੀ ਨੂੰ ਸੇਵਾ-ਭਾਵਨਾ ਨਾਲ ਇਨਸਾਫ ਦਿਵਾਉਣ ਦੀ ਪੂਰੀ ਕੋਸ਼ਿਸ਼ ਕਰੋਗੇ।” ਲਾਇਸੈਂਸ ਪ੍ਰਾਪਤ ਕਰਨ ਵਾਲੇ ਨਵੇਂ ਵਕੀਲਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਜਿਸ ਤਰ੍ਹਾਂ ਨਵੇਂ ਆਈ. ਏ. ਐੱਸ. ਅਤੇ ਆਈ. ਪੀ. ਐੱਸ. ਅਧਿਕਾਰੀ ਤਜਰਬਾ ਹਾਸਲ ਕਰਨ ਲਈ ਆਪਣੇ ਕਰੀਅਰ ਦੀ ਸ਼ੁਰੂਆਤ ਜ਼ਿਲ੍ਹਾ ਪੱਧਰ ਦੇ ਦਫ਼ਤਰਾਂ ਅਤੇ ਥਾਣਿਆਂ ਤੋਂ ਕਰਦੇ ਹਨ, ਉਸੇ ਤਰ੍ਹਾਂ ਨਵੇਂ ਵਕੀਲਾਂ ਨੂੰ ਵੀ ਸਰਕਾਰ ਦੇ ਮਹੱਤਵਪੂਰਨ ਕਾਨੂੰਨੀ ਮਾਮਲਿਆਂ ’ਚ ਟਰੇਨੀ ਦੇ ਤੌਰ ਉੱਤੇ ਸ਼ਾਮਲ ਕਰਨਾ ਚਾਹੀਦਾ ਹੈ ਤਾਂ ਕਿ ਉਹ ਸੀਨੀਅਰ ਵਕੀਲਾਂ ਵੱਲੋਂ ਉਭਾਰੇ ਜਾਂਦੇ ਨੁਕਤਿਆਂ ਬਾਰੇ ਆਪਣੇ ਪੇਸ਼ੇ ਦੀ ਸ਼ੁਰੂਆਤ ’ਚ ਹੀ ਤਜਰਬਾ ਹਾਸਲ ਕਰ ਸਕਣ।
ਇਹ ਖ਼ਬਰ ਵੀ ਪੜ੍ਹੋ : ਮੰਤਰੀ ਅਰੋੜਾ ਵੱਲੋਂ ਵੱਡੀ ਕਾਰਵਾਈ, ਸ਼ਹਿਰੀ ਵਿਕਾਸ ਵਿਭਾਗ ਦੇ 42 ਅਧਿਕਾਰੀਆਂ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ
ਬਾਰ ਕੌਂਸਲ ਵੱਲੋਂ ਉਠਾਈਆਂ ਵੱਖ-ਵੱਖ ਮੰਗਾਂ ਦੇ ਜਵਾਬ ’ਚ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜ਼ਿਲ੍ਹਾ ਪੱਧਰ ਉੱਤੇ ਵਕੀਲਾਂ ਲਈ ਚੈਂਬਰਾਂ ਦੀ ਵਿਵਸਥਾ, ਲਾਇਬ੍ਰੇਰੀਆਂ ਆਦਿ ਸਹੂਲਤਾਂ ਮੁਹੱਈਆ ਕਰਵਾਉਣ ਲਈ ਢੁੱਕਵਾਂ ਸਹਿਯੋਗ ਦੇਵੇਗੀ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਪੰਜਾਬ ਤੇ ਹਰਿਆਣਾ ਦੇ ਐਡਵੋਕੇਟ ਜਨਰਲ ਵਿਨੋਦ ਘਈ ਅਤੇ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਸੁਰਵੀਰ ਸਿੱਧੂ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਪੁਲਸ ਵੱਲੋਂ ਜਾਅਲੀ ਨੋਟਾਂ ਦੇ ਸਿੰਡੀਕੇਟ ਦਾ ਪਰਦਾਫਾਸ਼, 2.50 ਲੱਖ ਦੀ ਨਕਲੀ ਕਰੰਸੀ ਸਣੇ 3 ਗ੍ਰਿਫ਼ਤਾਰ
NEXT STORY