ਅੰਮ੍ਰਿਤਸਰ/ਚੰਡੀਗੜ੍ਹ (ਵੈੱਬ ਡੈਸਕ): ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਲੈ ਕੇ ਪੰਜਾਬ 'ਚ ਵੱਡਾ ਚਿੰਤਾ ਵਿਸ਼ਾ ਬਣਿਆ ਹੋਇਆ ਹੈ। ਇਸ ਮੰਦਭਾਗੀ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਟਵੀਟ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਮਾਨਸਿਕ ਅਤੇ ਆਰਥਿਕ ਤੌਰ 'ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ 'ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।
ਇਹ ਵੀ ਪੜ੍ਹੋ- ਭੁੱਲ ਕੇ ਵੀ ਨਹੀਂ ਲਗਾਓ ਡੰਕੀ, ਡਿਪੋਰਟ ਹੋ ਕੇ ਆਏ ਨੌਜਵਾਨ ਦੀ ਹੱਡ-ਬੀਤੀ ਸੁਣ ਕੇ ਖੜ੍ਹੇ ਹੋ ਜਾਣਗੇ ਲੂ ਕੰਡੇ
![PunjabKesari](https://static.jagbani.com/multimedia/14_10_545229636untitled123-ll.jpg)
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਦੱਸ ਦੇਈਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ। ਟਰੰਪ ਨੇ ਇਸੇ ਮੁੱਦੇ 'ਤੇ ਚੋਣ ਲੜੀ ਅਤੇ ਜਿੱਤੀ ਤੇ ਹੁਣ ਰਾਸ਼ਟਰਪਤੀ ਬਣਨ ਮਗਰੋਂ ਉਨ੍ਹਾਂ ਨੇ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਟਰੰਪ ਵੱਲੋਂ ਜਿੱਥੇ ਹੋਰ ਦੇਸ਼ਾਂ ਤੋਂ ਆਏ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ Deport ਕੀਤਾ ਜਾ ਰਿਹਾ ਹੈ, ਉੱਥੇ ਹੀ ਭਾਰਤ ਤੋਂ ਗੈਰ-ਕਾਨੂੰਨੀ ਢੰਗ ਨਾਲ ਗਏ ਪ੍ਰਵਾਸੀਆਂ ਨਾਲ ਵੀ ਕੋਈ ਢਿੱਲ ਨਹੀਂ ਵਰਤੀ ਗਈ। ਅਮਰੀਕਾ ਵੱਲੋਂ ਭਾਰਤ ਤੋਂ ਗੈਰ-ਕਾਨੂੰਨੀ ਢੰਗ ਨਾਲ ਆਏ ਪ੍ਰਵਾਸੀਆਂ ਦਾ ਪਹਿਲਾ ਜਹਾਜ਼ ਭਾਰਤ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ- ਰਾਜਿਆਂ ਦਾ ਸ਼ਾਹੀ ਨੁਸਖਾ, ਤੁਸੀਂ ਵੀ ਕਰ ਲਓ ਨੋਟ, ਦੇਸ਼ਾਂ-ਵਿਦੇਸ਼ਾਂ ਦੇ ਹਜ਼ਾਰਾਂ ਲੋਕ ਚੁੱਕ ਰਹੇ ਹਨ ਲਾਭ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਦਲ ਰਹੇ ਮੌਸਮ ਦਰਮਿਆਨ ਨਵੀਂ ਅਪਡੇਟ, ਮੀਂਹ ਨੂੰ ਲੈ ਕੇ ਹੋਈ ਵੱਡੀ ਭਵਿੱਖਬਾਣੀ
NEXT STORY