ਨੰਗਲ : ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗਲ ਡੈਮ ਪੁੱਜੇ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਕੋਲ ਇਕ-ਇਕ ਬੂੰਦ ਪਾਣੀ ਦਾ ਹਿਸਾਬ ਹੈ ਅਤੇ ਅਸੀਂ ਪਾਣੀ ਲਈ ਲੜ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡਾ ਸੀਜ਼ਨ ਵੀ ਝੋਨੇ ਦਾ ਸ਼ੁਰੂ ਹੋਣ ਲੱਗਾ ਹੈ ਪਰ ਸਾਡੇ ਤਿੰਨਾਂ ਡੈਮਾਂ ਦੇ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਬੇਹੱਦ ਘੱਟ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਸਾਡੇ ਕੋਲ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ! ਹੋਣ ਜਾ ਰਿਹਾ ਇਹ ਵੱਡਾ ਕੰਮ
ਮੁੱਖ ਮੰਤਰੀ ਨੇ ਕਿਹਾ ਕਿ ਬੀ. ਬੀ. ਐੱਮ. ਬੀ. 'ਚ ਇਨ੍ਹਾਂ ਨੇ ਬੀਤੀ ਰਾਤ ਜੋ ਕੀਤਾ ਹੈ, ਇਹ ਤਾਨਾਸ਼ਾਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਲੋੜ ਪਈ ਤਾਂ ਇਸ ਮੁੱਦੇ 'ਤੇ ਅਸੀਂ ਸਰਵ ਪਾਰਟੀ ਮੀਟਿੰਗ ਬੁਲਾਵਾਂਗੇ ਅਤੇ ਜੇਕਰ ਲੋੜ ਪਈ ਤਾਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਨੇ ਪੰਜਾਬ ਦੇ ਭਾਜਪਾ ਆਗੂਆਂ ਸੁਨੀਲ ਜਾਖੜ, ਰਵਨੀਤ ਬਿੱਟੂ ਅਤੇ ਤਰੁਣ ਚੁੱਘ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਹ ਹੁਣ ਵਫ਼ਾਦਾਰੀਆਂ ਪਰਖਣ ਦਾ ਸਮਾਂ ਹੈ ਕਿ ਜਾਂ ਤਾਂ ਹੁਣ ਉਹ ਅਸਤੀਫ਼ਾ ਦੇਣ ਜਾਂ ਫਿਰ ਪੰਜਾਬ ਨਾਲ ਖੜ੍ਹੇ ਹੋਣ ਅਤੇ ਪੰਜਾਬ ਦੇ ਭਾਜਪਾ ਆਗੂ ਪਾਣੀਆਂ ਪ੍ਰਤੀ ਆਪਣਾ ਸਟੈਂਡ ਸਪੱਸ਼ਟ ਕਰਨ।
ਇਹ ਵੀ ਪੜ੍ਹੋ : ਪੰਜਾਬ ਵੱਡੀ ਵਾਰਦਾਤ ਨਾਲ ਫਿਰ ਕੰਬਿਆ! ਪੂਰੇ ਪਿੰਡ 'ਚ ਪੈ ਗਿਆ ਰੌਲਾ
ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਪਾਣੀਆਂ ਦਾ ਮੁੱਲ ਪਤਾ ਹੈ ਅਤੇ ਅਸੀਂ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਨੰਗਲ ਡੈਮ 'ਤੇ ਧਰਨਾ ਲਾਉਣ ਦੇ ਮਾਮਲੇ ਬਾਰੇ ਬੋਲਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਇੱਥੇ ਧਰਨਾ ਲਾ ਕੇ ਅਸੀਂ ਕਿਸੇ ਤਰ੍ਹਾਂ ਦੀ ਟ੍ਰੈਫਿਕ ਨਹੀਂ ਰੋਕਣੀ ਅਤੇ ਨਾ ਹੀ ਲੋਕਾਂ ਨੂੰ ਤੰਗ ਕਰਨਾ ਹੈ। ਉਨ੍ਹਾਂ ਨੇ ਭਾਜਪਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਨਾਲ ਕੋਝੀਆਂ ਚਾਲਾਂ ਨਾ ਚੱਲੀਆਂ ਜਾਣ ਅਤੇ ਪੰਜਾਬ ਨਾਲ ਭਾਜਪਾ ਬੇਹੱਦ ਨਫ਼ਰਤ ਕਰਦੀ ਹੈ। ਇਸ ਦਾ ਕਾਰਨ ਇਹ ਹੈ ਕਿ ਉਹ ਕਦੇ ਪੰਜਾਬ 'ਚੋਂ ਜਿੱਤਦੇ ਹੀ ਨਹੀਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਣੀਆਂ ਦੇ ਮੁੱਦੇ ਨੂੰ ਲੈ ਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
NEXT STORY