ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹਿਮਾਚਲ ਸਰਕਾਰ ਵੱਲੋਂ ਚੰਡੀਗੜ੍ਹ ਉੱਤੇ ਕੀਤੇ ਦਾਅਵੇ ਬਾਰੇ ਆਪਣੀ ਪਾਰਟੀ ਦਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਹੈ।
ਇਹ ਵੀ ਪੜ੍ਹੋ : Twitter : ਐਲਨ ਮਸਕ ਦਾ ਨਵਾਂ ਫ਼ਰਮਾਨ, ਵੈਰੀਫਾਈਡ ਅਕਾਊਂਟ ਤੋਂ ਪੜ੍ਹ ਸਕੋਗੇ ਰੋਜ਼ਾਨਾ 6000 Posts
ਇਕ ਬਿਆਨ ’ਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ‘ਭਾਜਪਾ’ (ਬਾਜਵਾ) ਵੱਲੋਂ ਇਸ ਮੁੱਦੇ ਉੱਤੇ ਚੁੱਪ ਸਾਧ ਲੈਣਾ ਬਹੁਤ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਾਜਵਾ ਨੂੰ ਹਿਮਾਚਲ 'ਚ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਮਾਨ ਨੇ ਤੰਜ ਕੱਸਦਿਆਂ ਕਿਹਾ ਕਿ ਬਾਜਵਾ, ਜਿਨ੍ਹਾਂ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗੰਢਤੁੱਪ ਹੈ, ਨੂੰ ਇਸ ਮਸਲੇ 'ਤੇ ਭਗਵਾ ਪਾਰਟੀ ਦਾ ਸਟੈਂਡ ਵੀ ਸਪੱਸ਼ਟ ਕਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰਿਆ ਆਟੋ ਪਲਟਿਆ, ਔਰਤਾਂ ਤੇ ਬੱਚੀਆਂ ਦੇ ਲੱਗੀਆਂ ਗੰਭੀਰ ਸੱਟਾਂ
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਅਜਿਹੇ ਨੇਤਾ ਬਾਕੀ ਸੂਬਿਆਂ ’ਚ ਆਪਣੇ ਸਿਆਸੀ ਮੁਫ਼ਾਦ ਪਾਲਣ ਲਈ ਸੂਬੇ ਦੇ ਮਸਲਿਆਂ 'ਤੇ ਪੈਂਤੜਾ ਬਦਲ ਲੈਂਦੇ ਹਨ। ਸੀਐੱਮ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਤੇ ਸਦਾ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ 'ਤੇ ਵਚਨਬੱਧ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਅਤੇ ਦੇਸ਼-ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਨੈਸ਼ਨਲ ਹਾਈਵੇ ’ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਪੁਲਸ ਨੇ ਕੀਤਾ ਕਾਬੂ, ਇਹ ਸਾਮਾਨ ਹੋਇਆ ਬਰਾਮਦ
NEXT STORY