ਲੁਧਿਆਣਾ (ਗੁਪਤਾ) : ਪੰਜਾਬ ਭਾਜਪਾ ਦੀ ਕਾਰਜਕਾਰਣੀ ਦੇ ਮੈਂਬਰ ਰਾਕੇਸ਼ ਕਪੂਰ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ’ਤੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਸੰਵਿਧਾਨਕ ਅਹੁਦੇ ’ਤੇ ਬੈਠ ਕੇ ਸੂਬੇ ਦੇ ਰਾਜਪਾਲ ਵਿਰੁੱਧ ਅਜਿਹੀਆਂ ਟਿੱਪਣੀਆਂ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਮੁੱਖ ਮੰਤਰੀ ਦੀਆਂ ਅਜਿਹੀਆਂ ਟਿੱਪਣੀਆਂ ਨੇ ਸੂਬੇ ਦਾ ਸਿਰ ਨੀਵਾਂ ਕੀਤਾ ਹੈ।
ਇਹ ਵੀ ਪੜ੍ਹੋ : ਸਰਹਿੰਦ ਭਾਖੜਾ ਨਹਿਰ 'ਚੋਂ ਵੱਡੀ ਗਿਣਤੀ 'ਚ ਮਿਲੇ ਰਾਕੇਟ ਲਾਂਚਰ! ਡੂੰਘੀ ਸਾਜ਼ਿਸ਼ ਦਾ ਖਦਸ਼ਾ
ਰਾਜਪਾਲ ਸੰਵਿਧਾਨ ਅਹੁਦੇ ’ਤੇ ਹਨ। ਸੰਵਿਧਾਨ ਮੁਤਾਬਕ ਸਰਕਾਰ ਕੰਮ-ਕਾਜ ਕਰੇ, ਇਹ ਯਕੀਨੀ ਬਣਾਉਣਾ ਉਨ੍ਹਾਂ ਦਾ ਫਰਜ਼ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਗੈਰ-ਸੰਵਿਧਾਨਕ ਰੂਪ ਨਾਲ ਨਿਯੁਕਤੀਆਂ ਕਰਕੇ ਸਾਰੇ ਕਾਇਦੇ-ਕਾਨੂੰਨਾਂ ਨੂੰ ਟਿੱਚ ਦੱਸ ਰਹੀ ਹੈ। ਪੀ. ਏ. ਯੂ. 'ਚ ਵਾਈਸ ਚਾਂਸਲਰ ਦੀ ਨਿਯੁਕਤੀ ਤੋਂ ਪਹਿਲਾਂ ਰਾਜਪਾਲ ਨਾਲ ਵਿਚਾਰ-ਵਟਾਂਦਰਾ ਹੋਣਾ ਹੀ ਚਾਹੀਦਾ ਹੈ ਕਿਉਂਕਿ ਉਹ ਯੂਨੀਵਰਸਿਟੀ ਦੇ ਚਾਂਸਲਰ ਹਨ। ਰਾਜਪਾਲ ਸਰਕਾਰ ਨੂੰ ਕੰਮ-ਕਾਜ ਕਰਨ ਤੋਂ ਨਹੀਂ ਰੋਕ ਰਹੇ, ਸਗੋਂ ਗੈਰ-ਸੰਵਿਧਾਨਕ ਕੰਮ ਕਰਨ ਤੋਂ ਰੋਕ ਰਹੇ ਹਨ, ਜੋ ਉਨ੍ਹਾਂ ਦਾ ਫਰਜ਼ ਹੈ। ਇਸ ਲਈ ਮੁੱਖ ਮੰਤਰੀ ਨੂੰ ਰਾਜਪਾਲ ਸਬੰਧੀ ਬਿਨਾਂ ਕਾਰਨ ਸ਼ੱਕ ਕਰਨ ਕਰਕੇ ਸੂਬੇ ਦੀ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੀ ਬਣੇਗਾ ਸੱਚਾ ਸੌਦਾ ਸਿਰਸਾ ਵਰਗਾ ਡੇਰਾ, ਆਨਲਾਈਨ ਸਤਿਸੰਗ ਦੌਰਾਨ ਰਾਮ ਰਹੀਮ ਨੇ ਕੀਤਾ ਐਲਾਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਮੰਤਰੀ ਫੌਜਾ ਸਿਘ ਸਰਾਰੀ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸ ਵੱਲੋਂ ਵੱਡਾ ਐਕਸ਼ਨ
NEXT STORY