ਟਾਂਡਾ ਉੜਮੁੜ (ਪਰਮਜੀਤ ਮੋਮੀ)- ਭਾਰਤ-ਪਾਕਿਸਤਾਨ ਵਿੱਚ ਚੱਲ ਰਹੇ ਮੌਜੂਦਾ ਹਾਲਾਤਾਂ ਦੇ ਦੌਰਾਨ ਭਲਕੇ 8 ਮਈ ਨੂੰ ਵਿਧਾਨ ਸਭਾ ਹਲਕਾ ਟਾਂਡਾ ਦੇ ਪਿੰਡ ਜਲਾਲਪੁਰ ਵਿੱਚ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਪੰਜਾਬ ਸਰਕਾਰ ਵੱਲੋਂ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ ਕਰਨ ਉਪਰੰਤ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਮੌਜੂਦਾ ਹਾਲਾਤਾਂ ਦੇ ਕਾਰਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ 'ਆਪ' ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜੋ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਜਾਣੀ ਸੀ, ਉਹ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਲੋਕ ਕਰਨ ਲੱਗੇ ਰਾਸ਼ਨ ਇਕੱਠਾ, ਸ਼ਾਪਿੰਗ ਮਾਲ ਦੇ ਬਾਹਰ ਲੱਗੀ ਭੀੜ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਲ੍ਹ 8 ਮਈ ਨੂੰ ਟਾਂਡਾ ਅਧੀਨ ਪੈਂਦੇ ਜਲਾਲਪੁਰ ਦੇ ਸਚਿਨ ਪੈਲੇਸ ਵਿੱਚ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ 6 ਮਈ ਤੋਂ ਤਿਆਰੀਆਂ ਆਰੰਭ ਕੀਤੀਆਂ ਗਈਆਂ ਸਨ ਅਤੇ ਸਮੁੱਚਾ ਪ੍ਰਸ਼ਾਸਨ ਅਤੇ ਇਲਾਕੇ ਦੇ ਲੋਕ ਇਸ ਰੈਲੀ ਵਾਸਤੇ ਤਿਆਰੀਆਂ ਕਰ ਰਹੇ ਸਨ। ਇਸ ਸਬੰਧੀ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਹਲਕਾ ਨਿਵਾਸੀਆਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਤਿਆਰੀਆਂ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਉਹਨਾਂ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ 'ਚ ਧਮਾਕਾ! ਆਵਾਜ਼ ਸੁਣ ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹੁਣ ਵਾਹਗਾ ਬਾਰਡਰ 'ਤੇ ਰੀਟਰੀਟ ਸੈਰੇਮਨੀ ਬੰਦ, ਸੈਲਾਨੀਆਂ ਦੀ ਐਂਟਰੀ 'ਤੇ ਲੱਗਾ BAN
NEXT STORY