ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਇਕ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਅਨੁਸਾਰ ਇਸ ਨੋਟਿਸ ਰਾਹੀਂ ਰਣਜੀਤ ਸਿੰਘ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ, ਜਵਾਬ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।
ਇਹ ਵੀ ਪੜ੍ਹੋ : ਕੈਨੇਡਾ ਦੇ ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਸਖ਼ਤ ਤਾਕੀਦ
ਕੀ ਹੈ ਮਾਮਲਾ
ਸੇਵਾਮੁਕਤ ਜੱਜ ਨੇ ਜਨਤਕ ਤੌਰ ’ਤੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਪਤਨੀ ਨੇ ਇਕ ਕੇਸ ਦੇ ਸਬੰਧ ਵਿਚ ਕਥਿਤ ਤੌਰ ’ਤੇ 5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਸਿਰਫ ਦੋਸ਼ ਹੀ ਨਹੀਂ ਲਗਾਏ ਸਗੋਂ ਇਸ ਸਾਰੇ ਮਾਮਲੇ 'ਤੇ ਸੀ. ਬੀ. ਆਈ. ਜਾਂਚ ਦੀ ਮੰਗ ਵੀ ਕੀਤੀ ਸੀ। ਇਸ ਦੋਸ਼ ਨੂੰ ਲੈ ਕੇ ਡਾ. ਗੁਰਪ੍ਰੀਤ ਕੌਰ ਵੱਲੋਂ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਨੋਟਿਸ ਭੇਜ ਕੇ 24 ਘੰਟਿਆਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਜਵਾਬ ਨਾ ਦੇਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਇਕ ਦੀ ਮੌਤ
NEXT STORY