ਲੁਧਿਆਣਾ (ਬਿਊਰੋ) : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਸੰਜੀਵ ਅਰੋੜਾ ਨੂੰ ਜਿਤਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਲੁਧਿਆਣਾ ’ਚ ਪੱਕਾ ਡੇਰਾ ਲਗਾ ਲਿਆ ਹੈ। ਡਾ. ਗੁਰਪ੍ਰੀਤ ਕੌਰ ਵਲੋਂ ਲਗਾਤਾਰ ਕਈ ਦਿਨਾਂ ਤੋਂ ਸੰਜੀਵ ਅਰੋੜਾ ਦੇ ਹੱਕ ’ਚ ਹਲਕਾ ਪੱਛਮੀ ਦੇ ਵੱਖ-ਵੱਖ ਇਲਾਕਿਆਂ ’ਚ ਮੀਟਿੰਗਾਂ ਕਰ ਕੇ ਵੋਟਰਾਂ ਨਾਲ ਸੰਪਰਕ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਅੱਗ ਵਰ੍ਹਾਊ ਗਰਮੀ ਵਿਚਾਲੇ ਵੱਡੇ ਖ਼ਤਰੇ 'ਚ ਪੰਜਾਬ ਦੇ ਲੋਕ! ਸਿਹਤ ਮੰਤਰੀ ਨੇ ਜਾਰੀ ਕੀਤੀ ਚਿਤਾਵਨੀ
ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਵਲੋਂ ਸੰਜੀਵ ਅਰੋੜਾ ਦੀ ਭਰੋਸੇਯੋਗਤਾ, ਮਿਲਣਸਾਰ, ਸੁਭਾਅ ਅਤੇ ਪਿਛਲੇ 3 ਸਾਲਾਂ ’ਚ ਸ਼ਹਿਰ ਵਿਚ ਵਿਕਾਸ ਲਈ ਉਨ੍ਹਾਂ ਦੇ ਲਗਾਤਾਰ ਯਤਨਾਂ ਦਾ ਜ਼ਿਕਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਆਪਣੇ ਨਿਰੰਤਰ ਜ਼ਮੀਨੀ ਪੱਧਰ ਦੇ ਕੰਮ ਕਾਰਨ ਦੂਜਿਆਂ ਤੋਂ ਵੱਖਰੇ ਹਨ ਅਤੇ ਉਨ੍ਹਾਂ ਨੇ 3 ਮਹੀਨਿਆਂ ਦੀ ਚੋਣ ਮੁਹਿੰਮ ਦੌਰਾਨ ਲੋਕਾਂ ਨਾਲ ਨਿੱਜੀ ਰੂਪ ਨਾਲ ਜੁੜਨ ਨੂੰ ਪਹਿਲ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਇਨ੍ਹਾਂ 11 ਕੀਟਨਾਸ਼ਕਾਂ 'ਤੇ ਪੂਰਨ ਪਾਬੰਦੀ, ਪੂਰੀ LIST ਆ ਗਈ ਸਾਹਮਣੇ
ਗੁਰਪ੍ਰੀਤ ਕੌਰ ਵਲੋਂ ਔਰਤਾਂ ਨਾਲ ਮੀਟਿੰਗਾਂ ਦੌਰਾਨ ਵੀ ਸੰਜੀਵ ਅਰੋੜਾ ਦੇ ਸਮਰਥਨ ’ਚ ਜ਼ੋਰਦਾਰ ਪ੍ਰਚਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਪੱਛਮੀ ਦੇ ਵੋਟਰ ਅਤਿ-ਆਧੁਨਿਕ ਸਿੱਖਿਅਤ ਅਤੇ ਜਾਗਰੂਕ ਹਨ ਅਤੇ ਵਿਕਾਸ ਕੇਂਦਰਿਤ ਨੇਤਾ ਦੇ ਰੂਪ ’ਚ ਸੰਜੀਵ ਅਰੋੜਾ ਨੂੰ ਚੁਣਨਗੇ, ਜਿਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਨ ਨਾਲ ਕੰਮ ਕੀਤਾ ਹੈ। ਉਨ੍ਹਾਂ ਲਾਲ ਲਕੀਰ ਦੇ ਦਾਇਰੇ ਵਿਚ ਰਹਿਣ ਵਾਲੇ ਲੋਕਾਂ ਨੂੰ ਦਹਾਕਿਆਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਮਾਲਕਾਨਾ ਹੱਕ ਦਿਵਾਉਣ ਲਈ ਸੰਜੀਵ ਅਰੋੜਾ ਦੇ ਯਤਨਾਂ ਨੂੰ ਜਨਸੇਵਾ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਦੀ ਉਦਾਹਰਨ ਦੱਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ ਧਮਕੀ
NEXT STORY