ਜਲੰਧਰ (ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸੂਬੇ 'ਚ ਕੰਮ ਕਰ ਰਹੇ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਵਿਸ਼ਵਕਰਮਾ ਦਿਵਸ ਮੌਕੇ ਭਗਵਾਨ ਵਿਸ਼ਵਕਰਮਾ ਮੰਦਰ ਧੂਰੀ ਵਿਖੇ ਮੱਥਾ ਟੇਕਿਆ ਅਤੇ ਵਰਕਰਾਂ ਦੀ ਚੰਗੀ ਸਿਹਤ ਤੇ ਸੁਰੱਖਿਆ ਲਈ ਅਰਦਾਸ ਕੀਤੀ। ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਮੰਦਰ ਦੀ ਪਰਿਕਰਮਾ ਵੀ ਕੀਤੀ।
ਇਹ ਵੀ ਪੜ੍ਹੋ : ਤਰਨਤਾਰਨ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਆਵਾਜ਼ ਸੁਣਦੇ ਹੀ ਹਰਕਤ 'ਚ ਆਈ BSF
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਤੇ ਪ੍ਰਾਈਵੇਟ ਸੈਕਟਰਾਂ 'ਚ ਕੰਮ ਕਰਦੇ ਮੁਲਾਜ਼ਮਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਦੀ ਰਹੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਉਹ ਸਾਰੇ ਮਜ਼ਦੂਰਾਂ ਦੀ ਸੁਰੱਖਿਆ ਨੂੰ ਬਣਾਈ ਰੱਖਣ ਦਾ ਪ੍ਰਣ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਸਮੁੱਚੀ ਮਨੁੱਖੀ ਜਾਤੀ ਦੀ ਭਲਾਈ ਦੀ ਗੱਲ ਕੀਤੀ ਸੀ ਅਤੇ ਮੌਜੂਦਾ ਪੰਜਾਬ ਸਰਕਾਰ ਇਨ੍ਹਾਂ ਆਦਰਸ਼ਾਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਰਕਰਾਂ ਦੀ ਭਲਾਈ ਲਈ ਨੀਤੀਆਂ ਬਣਾਉਂਦੀ ਰਹੇਗੀ ਅਤੇ ਸਰਕਾਰ ਨੇ ਇਸ ਦਿਸ਼ਾ ’ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : CM ਮਾਨ ਵੱਲੋਂ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ 'ਤੇ ਚੱਲਣ ਦਾ ਸੱਦਾ, ਸੂਬੇ ਨੂੰ ਲੈ ਕੇ ਕਹੀਆਂ ਇਹ ਗੱਲਾਂ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸੱਤਾ 'ਚ ਆਇਆਂ ਅਜੇ 6-7 ਮਹੀਨੇ ਹੀ ਹੋਏ ਹਨ ਅਤੇ ਇਸ ਦੌਰਾਨ ਇਸ ਨੇ ਇਤਿਹਾਸਕ ਫ਼ੈਸਲੇ ਲਏ ਹਨ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ 'ਚ ਨਹੀਂ ਲੈ ਸਕੀਆਂ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਹੈ ਅਤੇ ਉਨ੍ਹਾਂ ਵੱਲੋਂ ਦਰਸਾਏ ਰਸਤੇ ’ਤੇ ਚੱਲ ਕੇ ਪੰਜਾਬ ਵਾਸੀ ਸਰਬ ਕਲਿਆਣ ਦੇ ਸਿਧਾਂਤ ’ਤੇ ਅਮਲ ਕਰ ਰਹੇ ਹਨ। ਇਸ ਮੌਕੇ ਭਗਵਾਨ ਵਿਸ਼ਵਕਰਮਾ ਮੰਦਰ ਧੂਰੀ ਦੇ ਪ੍ਰਬੰਧਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਤਰਨਤਾਰਨ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਆਵਾਜ਼ ਸੁਣਦੇ ਹੀ ਹਰਕਤ 'ਚ ਆਈ BSF
NEXT STORY