ਚੰਡੀਗੜ੍ਹ : ਪੰਜਾਬ ਦੀ ਸਕੂਲੀ ਸਿੱਖਿਆ 'ਚ ਸੁਧਾਰ ਵਾਸਤੇ ਸਰਕਾਰ ਵੱਲੋਂ ਪ੍ਰਿੰਸੀਪਲਾਂ ਦਾ ਦੂਜਾ ਬੈਚ ਅੱਜ ਸਿੰਗਾਪੁਰ ਲਈ ਸਿਖਲਾਈ ਵਾਸਤੇ ਭੇਜਿਆ ਜਾ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿਖੇ ਖ਼ੁਦ ਸਿੰਗਾਪੁਰ ਜਾ ਰਹੇ ਇਨ੍ਹਾਂ 30 ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਵੱਡੇ ਪੱਧਰ ‘ਤੇ ਮਜ਼ਬੂਤੀ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਅਧਿਆਪਕ ਆਉਣ ਵਾਲੇ ਸਮੇਂ 'ਚ ਸਿੱਖਿਆ ਖੇਤਰ ਵਿੱਚ ਬਦਲਾਅ ਦੇ ਏਜੰਟ ਵਜੋਂ ਕੰਮ ਕਰਨਗੇ।
ਇਹ ਵੀ ਪੜ੍ਹੋ : ਗੋਲਡੀ ਬਰਾੜ ਦੇ ਭਰਾ ਦਾ ਚੰਡੀਗੜ੍ਹ 'ਚ ਹੋਇਆ ਸੀ ਕਤਲ, ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਖ਼ਿਲਾਫ਼ ਚਾਰਜਸ਼ੀਟ
ਮੁੱਖ ਮੰਤਰੀ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਫ਼ਾਇਦਾ ਹੋਵੇਗਾ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਆਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਆਪਕ ਰਾਜ ਜਾਂ ਕੌਮੀ ਪੁਰਸਕਾਰ ਐਵਾਰਡੀ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਖਰਾ ਸਥਾਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਚੋਣ ਕਰਨ ਦਾ ਇੱਕੋ ਇੱਕ ਮਾਪਦੰਡ ਮੈਰਿਟ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰ ਵਿੱਚ ਮੋਹਰੀ ਭੂਮਿਕਾ ਨਿਭਾਉਣ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਿਖਲਾਈ ਤੋਂ ਬਾਅਦ ਉਨ੍ਹਾਂ ਨੂੰ ਸੂਬੇ ਭਰ ਦੇ ਕਿਸੇ ਵੀ ਸਕੂਲ ਵਿੱਚ ਤਾਇਨਾਤ ਕਰਨ ਲਈ ਉਨ੍ਹਾਂ ਨਾਲ ਪਹਿਲਾਂ ਹੀ ਸਮਝੌਤਾ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਵਿਆਹ ਸਮਾਰੋਹ 'ਚ ਅਚਾਨਕ ਪਈਆਂ ਭਾਜੜਾਂ ਤੇ ਚੱਲੇ ਇੱਟਾਂ-ਪੱਥਰ, ਜਾਨ ਬਚਾਉਣ ਲਈ ਭੱਜੇ ਬਰਾਤੀ (ਤਸਵੀਰਾਂ)
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲਾਂ ਦੀ ਚੋਣ 5 ਮੈਂਬਰੀ ਕਮੇਟੀ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਸਤੇ ਮਾਪਦੰਡ ਤੈਅ ਕੀਤਾ ਗਿਆ ਅਤੇ ਮਾਪਦੰਡ 'ਤੇ ਖ਼ਰੇ ਉਤਰਨ ਵਾਲੇ ਪ੍ਰਿੰਸੀਪਲਾਂ ਦੀ ਹੀ ਚੋਣ ਕੀਤੀ ਜਾਂਦੀ ਹੈ। ਦੱਸਣਯੋਗ ਹੈ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਸੀ ਕਿ ਪ੍ਰਿੰਸੀਪਲਾਂ ਦੀ ਚੋਣ ਕਿਵੇਂ ਕੀਤੀ ਜਾ ਰਹੀ ਹੈ ਅਤੇ ਇਸ ਟ੍ਰੇਨਿੰਗ 'ਤੇ ਕਿੰਨਾ ਖ਼ਰਚਾ ਆ ਰਿਹਾ ਹੈ। ਇਹ ਵੇਰਵਾ ਦੱਸਿਆ ਜਾਵੇ ਪਰ ਮੁੱਖ ਮੰਤਰੀ ਨੇ ਇਸ ਦੇ ਜਵਾਬ 'ਚ ਕਿਹਾ ਸੀ ਕਿ ਉਹ 3 ਕਰੋੜ ਲੋਕਾਂ ਨੂੰ ਜਵਾਬਦੇਹ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਆਹ ਸਮਾਰੋਹ 'ਚ ਅਚਾਨਕ ਪਈਆਂ ਭਾਜੜਾਂ ਤੇ ਚੱਲੇ ਇੱਟਾਂ-ਪੱਥਰ, ਜਾਨ ਬਚਾਉਣ ਲਈ ਭੱਜੇ ਬਰਾਤੀ (ਤਸਵੀਰਾਂ)
NEXT STORY