ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਬੀਤੇ ਦਿਨੀਂ ਇਕ ਨੌਜਵਾਨ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਐਕਸ਼ਨ ਲੈਂਦਿਆਂ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖ਼ਿਆ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ! ਵਿਭਾਗ ਨੇ ਕੀਤਾ Alert
CM ਮਾਨ ਨੇ ਇਸ ਘਟਨਾ ਨੂੰ ਨਿੰਦਣਯੋਗ ਦੱਸਦਿਆਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਵੀ ਹੋਵੇ। ਉਨ੍ਹਾਂ ਨੇ ਕਿਹਾ ਕਿ ਇਸ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇੱਥੇ ਦੱਸ ਦਈਏ ਕਿ ਮੁਲਜ਼ਮ ਨੂੰ ਪੁਲਸ ਵੱਲੋਂ ਕੱਲ੍ਹ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਕਿ, "ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ! ਵਿਭਾਗ ਨੇ ਕੀਤਾ Alert
NEXT STORY