ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਸਮੂਹ ਸਬ-ਰਜਿਸਟਰਾਰਾਂ, ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਸਮੂਹਿਕ ਛੁੱਟੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਕਸ਼ਨ ਮੋਡ ਵਿਚ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਥੋੜ੍ਹੀ ਦੇਰ ਵਿਚ ਆਪ ਤਹਿਸੀਲਾਂ ਦਾ ਦੌਰਾ ਕਰਨਗੇ। CM ਮਾਨ ਕੁਝ ਹੀ ਦੇਰ ਵਿਚ ਖਰੜ ਦੀ ਤਹਿਸੀਲ ਵਿਚ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਹਿਸੀਲਾਂ ਦਾ ਕੰਮ ਹੋਰ ਅਧਿਕਾਰੀਆਂ ਨੂੰ ਸੌਂਪਣ ਦਾ ਐਲਾਨ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਐਕਸ਼ਨ! 13 PCS ਅਫ਼ਸਰ ਚਾਰਜਸ਼ੀਟ, IAS ਅਫ਼ਸਰਾਂ 'ਤੇ ਵੀ ਡਿੱਗ ਸਕਦੀ ਹੈ ਗਾਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਦੇ ਸਖ਼ਤ ਖ਼ਿਲਾਫ਼ ਹੈ, ਪਰ ਤਹਿਸੀਲਦਾਰ ਆਪਣੇ ਭ੍ਰਿਸ਼ਟ ਸਾਥੀਆਂ ਦੇ ਹੱਕ ਵਿਚ ਹੜਤਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹੜਤਾਲ ਕਾਰਨ ਲੋਕਾਂ ਦੇ ਕੰਮ ਨਹੀਂ ਰੁਕਣਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਖ਼ਤ ਲਹਿਜੇ ਵਿਚ ਕਿਹਾ ਕਿ ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ, ਪਰ ਛੁੱਟੀ ਤੋਂ ਬਾਅਦ ਕਦੋਂ ਤੇ ਕਿੱਥੇ ਜੁਆਇਨ ਕਰਵਾਉਣਾ ਹੈ, ਇਸ ਦਾ ਫ਼ੈਸਲਾ ਲੋਕ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਬੋਰਡ ਪ੍ਰੀਖਿਆਵਾਂ ਵਿਚਾਲੇ ਅਧਿਆਪਕਾਂ ਲਈ ਨਵੀਂ 'ਸਿਰਦਰਦੀ', 15 ਮਾਰਚ ਤਕ...
CM ਮਾਨ ਨੇ ਟਵੀਟ ਕੀਤਾ, "ਤਹਿਸੀਲਦਾਰ ਆਪਣੇ ਭ੍ਰਿਸ਼ਟਾਚਾਰੀ ਸਾਥੀਆਂ ਦੇ ਹੱਕ 'ਚ ਹੜਤਾਲ ਕਰ ਰਹੇ ਨੇ, ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖ਼ਤ ਖ਼ਿਲਾਫ਼ ਹੈ। ਆਮ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਦੇ ਕੰਮ ਨਾ ਰੁਕਣ। ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ, ਪਰ ਛੁੱਟੀ ਤੋਂ ਬਾਅਦ ਕਦੋਂ ਜਾਂ ਕਿੱਥੇ Join ਕਰਵਾਉਣਾ ਹੈ, ਇਹ ਲੋਕ ਫ਼ੈਸਲਾ ਕਰਨਗੇ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ, ਜਾਣੋ ਵਜ੍ਹਾ
NEXT STORY