ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਮਾਪਿਆਂ ਘਰ ਪੁੱਤਰ ਦਾ ਜਨਮ ਹੋਇਆ ਹੈ। ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ IVF ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਇਸ ਵਿਚਾਲੇ ਕੇਂਦਰ ਸਰਕਾਰ ਨੇ ਇਕ ਨੋਟਿਸ ਜਾਰੀ ਕਰ ਕੇ ਕਿਹਾ ਕਿ Assisted Reproductive Technology (regulation) act 2021 ਦੇ ਸੈਕਸ਼ਨ 21 (ਜੀ) (ਆਈ) ਅਨੁਸਾਰ, ART ਸਰਵਿਸ ਲੈਣ ਲਈ ਉਮਰ ਦੀ ਸੀਮਾਂ 21 ਤੋਂ 50 ਸਾਲ ਤੱਕ ਹੈ। ਇਸ ਚਿੱਠੀ ਰਾਹੀਂ ਉਨ੍ਹਾਂ ਕਿਹਾ ਕਿ ਸੰਬਧਿਤ ਵਿਭਾਗ ਇਸ ਮਾਮਲੇ ਦੀ ਜਾਂਚ ਕਰਕੇ ਅਤੇ ਇਸ ਮਾਮਲੇ 'ਚ ਕੀ ਐਕਸ਼ਨ ਲਿਆ ਹੈ ਉਸ ਦੀ ਰਿਪੋਰਟ ਕੇਂਦਰ ਸਰਕਾਰ ਦੇ ਪਰਿਵਾਰ ਭਲਾਈ ਵਿਭਾਗ ਨੂੰ ਭੇਜੇ। ਇਸ ਮਾਮਲੇ ਵਿਚ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਐਕਸ਼ਨ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - Breaking: ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ! ਹੁਣ ਤਕ 8 ਲੋਕਾਂ ਦੀ ਮੌਤ, ਕਈ ਹਸਪਤਾਲ ਦਾਖ਼ਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਰੁਖ ਅਪਨਾਇਆ ਹੈ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਵਿਚ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਰਾਹੀਂ ਸਿਹਤ ਸਕੱਤਰ ਨੂੰ ਪੁੱਛਿਆ ਗਿਆ ਹੈ ਕਿ ਮੁੱਖ ਮੰਤਰੀ ਦੇ ਧਿਆਨ ਵਿਚ ਮਾਮਲਾ ਲਿਆਂਦੇ ਬਗੈਰ ਸਿੱਧੂ ਦੇ ਮਾਪਿਆਂ ਤੋਂ ਜਾਣਕਾਰੀ ਕਿਉਂ ਮੰਗੀ ਗਈ। ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਇਹ ਚੀਜ਼ ਪੰਜਾਬ ਸਰਕਾਰ ਦੇ ਧਿਆਨ ਵਿਚ ਕਿਉਂ ਨਹੀਂ ਲਿਆਂਦਾ ਗਿਆ ਕਿ ਚਰਨ ਕੌਰ ਅਤੇ ਬਲਕੌਰ ਸਿੰਘ ਤੋਂ ਅਜਿਹੀ ਜਾਣਕਾਰੀ ਮੰਗੀ ਗਈ ਹੈ। ਪੰਜਾਬ ਸਰਕਾਰ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੂੰ ਲੱਗਣਗੇ ਹੋਰ ਝਟਕੇ! 2 MP ਭਾਜਪਾ ਦੇ ਸੰਪਰਕ 'ਚ, ਇਕ ਹੋਰ ਵਿਧਾਇਕ AAP ਵੱਲੋਂ ਲੜ ਸਕਦੈ ਚੋਣ
ਇਸ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬਲਕੌਰ ਸਿੰਘ ਅਤੇ ਚਰਨ ਕੌਰ ਨੂੰ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਸੀ ਕਿ ਸਾਡੇ ਵੱਲੋਂ ਉਨ੍ਹਾਂ ਨੂੰ ਬਿਲਕੁੱਲ ਪਰੇਸ਼ਾਨ ਨਹੀਂ ਕੀਤਾ ਜਾਵੇਗਾ। ਉਕਤ ਚਿੱਠੀ ਕੇਂਦਰ ਸਰਕਾਰ ਨੇ ਭੇਜੀ ਹੈ। ਕੇਂਦਰ ਸਰਕਾਰ ਲੂੰਬੜ ਚਾਲਾਂ ਚੱਲ ਰਹੀ ਹੈ, ਉਨ੍ਹਾਂ ਦੀ ਸੋਚ ਘਟੀਆ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਿਲਕੁੱਲ ਵੀ ਪਰੇਸ਼ਾਨ ਨਹੀਂ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਚੋਣ ਜ਼ਾਬਤੇ ਦੌਰਾਨ ਵੱਡੀ ਗੈਂਗਵਾਰ, ਰਾਤ ਵੇਲੇ ਗੋਲੀਆਂ ਨਾਲ ਦਹਿਲਿਆ ਇਲਾਕਾ
NEXT STORY